ਸਭਾ ਦੇ ਸੰਵਿਧਾਨ ਵਿੱਚ ਸੋਧ ਕਰਨ ਦੀ ਲੋੜ – ਨਿਰਾਲਾ
ਬਰਨਾਲਾ (ਚੰਡਿਹੋਕ) ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਦੀ ਕੋਰ ਕਮੇਟੀ ਦੀ ਮੀਟਿੰਗ ਪਿਛਲੇ ਦਿਨੀਂ ਸਥਾਨਕ ਸਾਹਿਤ ਭਵਨ ਵਿਖੇ ਪਵਨ ਹਰਚੰਦਪੁਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਜੋਗਿੰਦਰ ਸਿੰਘ ਨਿਰਾਲਾ (ਡਾਕਟਰ), ਸੀਨੀਅਰ ਮੀਤ ਪ੍ਰਧਾਨ, ਜਗਰਾਜ ਧੌਲਾ ਅਤੇ ਗੁਲਜ਼ਾਰ ਸਿੰਘ ਸ਼ੋਂਕੀ ਨੇ ਭਾਗ ਲਿਆ। ਮੀਟਿੰਗ ਦੇ ਵੇਰਵਿਆਂ ਬਾਰੇ ਪ੍ਰੈਸ ਨੋਟ ਜਾਰੀ ਕਰਦਿਆਂ ਸ੍ਰੀ ਜੋਗਿੰਦਰ ਸਿੰਘ ਨਿਰਾਲਾ (ਡਾਕਟਰ)ਨੇ ਦੱਸਿਆ ਕਿ ਮੌਜੂਦਾ ਸਭਾ ਦੇ ਸੰਵਿਧਾਨ ਵਿੱਚ ਕੁਝ ਸੋਧਾਂ ਦੀ ਲੋੜ ਹੈ ਜਿਹਨਾਂ ਨੂੰ ਇੱਥੇ ਹੋ ਰਹੀ ਕਾਰਜਕਾਰਨੀ ਦੀ ਇੱਕਤਰਤਾ ( 20 ਅਗਸਤ)ਵਿਚ ਪੇਸ਼ ਕੀਤਾ ਜਾਵੇਗਾ। ਇਸ ਬੈਠਕ ਵਿੱਚ ਕੁਝ ਨਵੀਆਂ ਛਾਪੀਆਂ ਪੁਸਤਕਾਂ ਵੀ ਲੋਕ ਅਰਪਣ ਕੀਤੀਆਂ ਜਾਣਗੀਆਂ।
ਇਕ ਵੱਖਰੇ ਮਤੇ ਰਾਹੀਂ ਮਣੀਪੁਰ ਵਿਚ ਅਣਮਨੁੱਖੀ ਵਰਤਾਰੇ ਦੀ ਘੋਰ ਨਿੰਦਾ ਕੀਤੀ ਗਈ। ਯਾਦ ਰਹੇ ਪਿਛਲੇ ਦਿਨੀਂ ਮਣੀਪੁਰ ਵਿਚ ਦੋ ਔਰਤਾਂ ਨੂੰ ਨਗਨ ਕਰਕੇ , ਅਸ਼ਲੀਲ ਹਰਕਤਾਂ ਕਰਕੇ ਸ਼ਰਮਨਾਕ ਹਰਕਤ (ਬਲਾਤਕਾਰ) ਕਰਨ ਤੋਂ ਬਾਅਦ ਮਾਰ ਦਿੱਤਾ ਗਿਆ। ਘਟਨਾ ਦੀ ਪਰਦਾਪੋਸ਼ੀ ਕਰਦਿਆਂ ਸਤਾ ਧਿਰ ਵਲੋਂ ਕਿਹਾ ਗਿਆ ਕਿ ਅਜਿਹੀਆਂ ਘਟਨਾਵਾਂ ਦਾ ਪੱਛਮੀ ਬੰਗਾਲ, ਰਾਜਸਥਾਨ, ਦਿੱਲੀ ਆਦਿ ਵਿਚ ਹੁੰਦੀਆਂ ਰਹਿੰਦੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly