ਡੇਂਗੂ ਤੋਂ ਬਚਾਅ ਲਈ ਵਿਸ਼ੇਸ਼ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਅਯੋਜਿਤ 

ਖਾਲਸਾ ਹਾਈ ਸਕੂਲ ਮਾਨਸਾ ਵਿਖੇ ਜਾਗਰੂਕਤਾ ਕੈਂਪ ਦੌਰਾਨ ਸਿਹਤ ਕਰਮਚਾਰੀ, ਅਧਿਆਪਕ ਅਤੇ ਵਿਦਿਆਰਥੀ 
ਹਰ ਸ਼ੁਕਰਵਾਰ, ਡੇਂਗੂ ਤੇ ਵਾਰ- ਸਿਹਤ ਵਿਭਾਗ ਵੱਲੋਂ ਹਰ ਸ਼ੁਕਰਵਾਰ ਦੇ ਦਿਨ ਨੂੰ ਡਰਾਈ ਡੇ ਵਜੋਂ ਮਨਾਉਣ ਲਈ ਪ੍ਰੇਰਿਆ ਜਾ ਰਿਹਾ ਹੈ
ਮਾਨਸਾ, 29 ਜੁਲਾਈ (  ਚਾਨਣ ਦੀਪ ਸਿੰਘ ਔਲਖ )  ਸਿਵਲ ਸਰਜਨ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੱਛਰ ਦੇ ਕੱਟਣ ਨਾਲ ਫੈਲਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਮਾਨਸਾ ਜ਼ਿਲ੍ਹੇ ਵਿੱਚ ਸਿਹਤ ਕਰਮਚਾਰੀ ਲਗਾਤਾਰ ਅਨਾਊਂਸਮੈਂਟਾਂ , ਨੁਕੜ ਮੀਟਿੰਗਾਂ , ਜਾਗਰੂਕਤਾ ਸੈਮੀਨਾਰ,  ਫੀਵਰ ਸਰਵੇ ਆਦਿ ਗਤੀਵਿਧੀਆਂ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਖਾਲਸਾ ਹਾਈ ਸਕੂਲ ਮਾਨਸਾ ਵਿਖੇ ਡੇਂਗੂ ਤੋਂ ਬਚਾਅ ਲਈ ਵਿਸ਼ੇਸ਼ ਮੁਹਿੰਮ ਤਹਿਤ   ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਡੇਂਗ ਮੱਛਰ ਦੇ ਕੱਟਣ ਨਾਲ ਫੈਲਦੇ ਹਨ। ਇਸ ਲਈ ਇਸ ਦੀ ਰੋਕਥਾਮ ਲਈ ਮੱਛਰ ਦਾ ਖਾਤਮਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਮੱਛਰ ਦਾ ਲਾਰਵਾ ਖੜੇ ਅਤੇ ਸਾਫ਼ ਪਾਣੀ ‘ਤੇ ਪੈਦਾ ਹੁੰਦਾ ਹੈ ਜੋ ਕਿ ਘਰਾਂ ਦੀਆਂ ਅਣਢਕੀਆਂ ਪਾਣੀ ਦੀਆਂ ਟੈਂਕੀਆਂ, ਕੂਲਰ , ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ, ਛੱਤਾਂ ਤੇ ਪਏ ਟੁੱਟੇ ਭਾਂਡੇ, ਟਾਇਰਾਂ ਅਤੇ ਘਰਾਂ ਦੇ ਆਲੇ ਦੁਆਲੇ ਪੁੱਟੇ ਟੋਇਆਂ ਵਿੱਚ ਖੜਾ ਹੋ ਸਕਦਾ ਹੈ। ਇਨ੍ਹਾਂ ਥਾਵਾਂ ਤੇ ਗੌਰ ਕਰਕੇ ਅਸੀਂ ਮੱਛਰ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਹਰ ਸ਼ੁਕਰਵਾਰ ਦੇ ਦਿਨ ਨੂੰ ਡਰਾਈ ਡੇ ਵਜੋਂ ਮਨਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਇਸ ਦਿਨ ਸਾਰੇ ਸਰਕਾਰੀ, ਪ੍ਰਾਈਵੇਟ ਦਫਤਰਾਂ ਅਤੇ ਹੋਰ ਸੰਸਥਾਵਾਂ ਵਿੱਚ ਕੂਲਰਾਂ ਦੇ ਪਾਣੀ  ਨੂੰ ਕੱਢ ਕੇ ਅਤੇ ਉਨ੍ਹਾਂ ਨੂੰ ਸੁਕਾ ਕੇ ਦੁਬਾਰਾ ਪਾਣੀ ਭਰਿਆ ਜਾਂਦਾ ਹੈ ਅਤੇ ਹੋਰ ਪਾਣੀ ਦੇ ਸਰੋਤ ਚੈਕ ਕੀਤੇ ਜਾਂਦੇ ਹਨ।  ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਸਾਰੇ ਇਸ ਦਿਨ ਨੂੰ ਸਹੀ ਤਰੀਕੇ ਨਾਲ ਮਨਾਈਏ ਤਾਂ ਡੇਂਗੂ ਅਤੇ ਮਲੇਰੀਏ ਤੋ ਮੁਕਤ ਹੋ ਸਕਦੇ ਹਾਂ। ਐਪੀਡੀਮੋਲੋਜਿਸਟ ਸ੍ਰੀ ਸੰਤੋਸ਼ ਭਾਰਤੀ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਅਜਿਪਟੀ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਦੇ ਲੱਛਣਾਂ ਵਿੱਚ ਜਿਵੇਂ ਤੇਜ਼ ਬੁਖਾਰ, ਤੇਜ਼ ਸਿਰ ਦਰਦ,ਉਲਟੀ ਆਉਣਾ, ਮਾਸ ਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਨੱਕ, ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਇਸ ਦੇ ਲੱਛਣ ਹਨ। ਬੁਖਾਰ ਹੋਣ ਤੇ ਖੂਨ ਦੀ ਜਾਂਚ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਕਰਵਾਉਣੀ ਚਾਹੀਦੀ ਹੈ। ਡੇਂਗੂ ਅਤੇ ਮਲੇਰੀਆ ਹੋਣ ਤੇ ਇਸ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਰਾਮ ਕੁਮਾਰ ਸਿਹਤ ਸੁਪਰਵਾਈਜ਼ਰ ਨੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੂਲਰ, ਫਰਿੱਜਾਂ ਦੀਆਂ ਟ੍ਰੇਆਂ, ਪਾਣੀ ਦੀਆਂ ਟੈਂਕੀਆਂ ਅਤੇ ਗਮਲਿਆਂ ਆਦਿ ਵਿੱਚ ਪਾਣੀ ਨਾ ਖੜਨ ਦਿੱਤਾ ਜਾਵੇ ਇਸ ਨਾਲ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕਦਾ ਹੈ। ਇਸ ਮੌਕੇ ਗੁਰਜੰਟ ਸਿੰਘ ਏ ਐਮ ਓ, ਸਿਹਤ ਕਰਮਚਾਰੀ ਗੁਰਿੰਦਰ ਸਿੰਘ, ਸਕੂਲ ਦੇ ਡਾਇਰੈਕਟਰ ਸੁਖਦੇਵ ਸਿੰਘ ਤੋਂ  ਇਲਾਵਾ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਪਾਣੀ ਵਾਰ ਬੰਨੇ ਦੀਏ ਮਾਏਂ,”ਪਾਣੀ ਵਾਰ ਬੰਨੇ ਦੀਏ ਮਾਏਂ, ਬੰਨਾ ਤੇਰਾ ਬਾਹਰ ਖੜ੍ਹਾ।
Next articleYouth suffers burns after helping carry tazia in Lucknow