ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ‘ਚ ਟੈਲੇਂਟ ਹੰਟ ਦਿਵਸ ਮਨਾਇਆ

ਕਪੂਰਥਲਾ ,  ( ਕੌੜਾ )- ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਪੁਰ ਲੋਧੀ ਵਿਖੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਦੇ ਨਵੇਂ ਵਿਦਿਆਰਥੀਆਂ ਲਈ “ਟੇਲੈਂਟ ਹੰਟ” ਦਾ ਆਯੋਜਨ ਕੀਤਾ। ਗਤੀਵਿਧੀ ਦਾ ਉਦੇਸ਼ ਨਵੇਂ ਵਿਦਿਆਰਥੀਆਂ ਵਿੱਚ ਛੁਪੀ ਪ੍ਰਤਿਭਾ ਨੂੰ ਖੋਜਣਾ ਅਤੇ ਉਹਨਾਂ ਵਿੱਚ ਅਨੁਸ਼ਾਸਨ ਦੀਆਂ ਕਦਰਾਂ ਕੀਮਤਾਂ ਨੂੰ ਪੈਦਾ ਕਰਨਾ ਸੀ। ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਸਵੈ-ਰਚਿਤ ਕਵਿਤਾਵਾਂ ਗਾ ਕੇ ਸਮਾਂ ਬੰਨ੍ਹਿਆ। ਵਿਦਿਆਰਥੀਆਂ ਨੇ ਭੰਗੜੇ ਅਤੇ ਡਾਂਸ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ।ਉਨ੍ਹਾਂ ਨੇ ਪਬਲਿਕ ਸਪੀਕਿੰਗ,ਗਾਇਨ,ਆਰਟ ਅਤੇ ਕਰਾਫਟ ਵਿੱਚ ਵੀ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ।
ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਫੈਕਲਟੀ ਮੈਂਬਰਾਂ ਵੱਲੋਂ ਬਹੁਤ ਸ਼ਲਾਘਾ ਕੀਤੀ ਗਈ। ਇਸ ਪ੍ਰਤੀਯੋਗਿਤਾ ਵਿੱਚ ਦੂਜੀ ਜਮਾਤ ਦੇ ਵਿਦਿਆਰਥੀ ਧਰੂਵ ਨੇ ਕਰਾਫਟ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ। ਆਰਟ ਵਿੱਚ ਨੌਵੀਂ ਜਮਾਤ ਦੀ ਗੁਰਲੀਨ ਕੌਰ ਨੇ ਪਹਿਲਾ ਸਥਾਨ, ਸੱਤਵੀਂ ਜਮਾਤ ਦੇ ਤਰਨਜੀਤ ਸਿੰਘ ਨੇ ਦੂਜਾ ਸਥਾਨ ਅਤੇ ਛੇਵੀਂ ਜਮਾਤ ਦੀ  ਅਮਰਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।।ਇਸੇ ਤਰ੍ਹਾਂ ਡਾਂਸ ਵਿੱਚ ਕੋਮਲਪ੍ਰੀਤ ਕੌਰ ਨੇ ਪਹਿਲਾ, ਫ਼ਤਿਹਦੀਪ ਸਿੰਘ ਨੇ ਦੂਜਾ ਅਤੇ ਪ੍ਰੀਆ ਠਾਕੁਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਡਾਇਰੈਕਟਰ ਇੰਜਨੀਅਰ ਹਰਨਿਆਮਤ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਵਿਦਿਆਰਥੀਆਂ ਦੀ ਸਮੁੱਚੀ ਸ਼ਖਸੀਅਤ ਦੇ ਵਿਕਾਸ ਲਈ ਜ਼ਰੂਰੀ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਾਇਨਜ ਕਲੱਬ ਕਪੂਰਥਲਾ ਫਰੈਂਡਜ ਬੰਦਗੀ ਵੱਲੋਂ ਪੌਂਦੇ ਲਗਾਏ ਗਏ
Next articleਹਰਦੀਪ ਸਿੰਘ ਦੀਪਾ ਬਡਿਆਲ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਿਲ