ਕਪੂਰਥਲਾ , 8 ਅਗਸਤ (ਕੌੜਾ)- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਵਿਖੇ ਸੀ ਬੀ ਐਸ ਈ ਵਲੋਂ ਸੈਮੀਨਾਰ ਕਰਵਾਇਆ ਗਿਆ । ਇਸ ਦੌਰਾਨ ਮੇਜ਼ਬਾਨ ਸਕੂਲ ਤੋਂ ਇਲਾਵਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਅਤੇ ਜ਼ਿਲ੍ਹੇ ਦੇ ਦੋ ਹੋਰ ਸਕੂਲਾਂ ਦੇ ਸਟਾਫ਼ ਮੈਂਬਰਾਂ ਭਾਗ ਲਿਆ । ਇਸ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਸਕੂਲ ਦੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸ਼ਾਸ਼ਕ ਇੰਜੀਨੀਅਰ ਨਿਮਰਤਾ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ । ਸੈਮੀਨਾਰ ਵਿਚ ਸੀ ਬੀ ਐਸ ਈ ਤੋਂ ਮੈਡਮ ਵਨੀਤਾ ਅਰੋੜਾ ਬਤੌਰ ਮੁੱਖ ਬੁਲਾਰਾ ਸ਼ਾਮਲ ਹੋਏ ।
ਇਸ ਦੌਰਾਨ ਮਿਸ ਵਨੀਤਾ ਅਰੋੜਾ ਨੇ ਦੱਸਿਆ ਕਿ ਕਿਸ ਤਰ੍ਹਾਂ ਅਸੀ ਆਪਣੀ ਤਨਖਾਹ ਦਾ ਥੋੜਾ-ਥੋੜਾ ਹਿੱਸਾ ਕਿਸ-ਕਿਸ ਪਾਲਸੀ ਵਿੱਚ ਜਮ੍ਹਾਂ ਕਰਵਾ ਕੇ ਬਚਾ ਸਕਦੇ ਹਾਂ । ਉਨ੍ਹਾਂ ਐਫ ਡੀ, ਲਾਈਫ ਇੰਸ਼ੋਰੈਂਸ, ਹੈਲਥ ਇੰਸ਼ੋਰੈਂਸ, ਸ਼ੇਅਰ ਮਾਰਕਿਟ, ਐਲ ਆਈ ਸੀ, ਗੋਲਡ ਅਤੇ ਪ੍ਰਾਪਰਟੀ ਸੇਵਿੰਗ ਬਾਰੇ ਬੜੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਆਪਣੇ ਸੈਸ਼ਨ ਦੌਰਾਨ ਅਧਿਆਪਕਾਂ ਕੋਲੋਂ ਕਈ ਤਰ੍ਹਾਂ ਦੇ ਸਵਾਲ ਪੁੱਛੇ ਅਤੇ ਅਧਿਆਪਕਾਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬੜੀ ਹੀ ਨਾਲ ਦਿੱਤੇ । ਇਸ ਮੌਕੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ, ਪ੍ਰਿੰਸੀਪਲ ਰੇਨੂੰ ਅਰੋੜਾ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੇ ਅਧਿਆਪਕ ਹਾਜਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly