ਦੇਸ਼ ਪ੍ਰੇਮੀ 15 ਅਗਸਤ ਨੂੰ ਠੀਕ 8 ਵਜੇ ਤਹਿਸੀਲ ਕੰਪਲੈਕਸ ਨੂਰਮਹਿਲ ਪਹੁੰਚਣ ਦੀ ਬੇਨਤੀ ਪ੍ਰਵਾਨ ਕਰਨ – ਲਾਇਨ ਸੋਮਿਨਾਂ ਸੰਧੂ
ਨੂਰਮਹਿਲ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -ਨੰਬਰਦਾਰ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਲਾਇਨ ਅਸ਼ੋਕ ਸੰਧੂ ਨੰਬਰਦਾਰ ਨੂਰਮਹਿਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਇਸ ਵਾਰ ਨੰਬਰਦਾਰ ਯੂਨੀਅਨ 643®️ ਵੱਲੋਂ ਜ਼ਿਲ੍ਹਾ ਹੈੱਡ ਆਫਿਸ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਹਰ ਸਾਲ ਤਰਾਂ ਦੇਸ਼ ਦਾ ਕੌਮੀ ਦਿਹਾੜਾ 15 ਅਗਸਤ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਸਿੱਧੂ ਮੂਸੇਵਾਲਾ ਦੇ ਸਤਿਕਾਰਯੋਗ ਪਿਤਾ ਸ. ਬਲਕੌਰ ਸਿੰਘ ਜੀ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ ਅਤੇ ਆਪਣੇ ਕਰ ਕਮਲਾਂ ਨਾਲ ਦੇਸ਼ ਦਾ ਗੌਰਵਮਈ ਤਿਰੰਗਾ ਝੰਡਾ ਲਹਿਰਾਉਣਗੇ।ਲਾਇਨਜ਼ ਕਲੱਬ ਨੂਰਮਹਿਲ ਡ੍ਰੀਮ ਦੀ ਪ੍ਰਧਾਨ ਲਾਇਨ ਸੋਮਿਨਾਂ ਸੰਧੂ ਨੇ ਨੂਰਮਹਿਲ ਦੇ ਵਸਨੀਕਾਂ ਤੋਂ ਇਲਾਵਾ ਇਲਾਕੇ ਸਾਰੇ ਦੇਸ਼ ਭਗਤਾਂ ਨੂੰ ਬੇਨਤੀ ਕੀਤੀ ਹੈ ਕਿ 15 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ ਠੀਕ 8 ਵਜੇ ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਪਹੁੰਚ ਕੇ ਹਮੇਸ਼ਾਂ ਦੀ ਤਰਾਂ ਦੇਸ਼ ਦੇ ਸ਼ਹੀਦਾਂ ਪ੍ਰਤੀ ਆਪਣਾ ਫਰਜ਼ ਨਿਭਾਉਣ ਅਤੇ ਤਿਰੰਗੇ ਝੰਡੇ ਨੂੰ ਸਲਾਮੀ ਦੇਣ ਲਈ ਸਮੇਤ ਪ੍ਰੀਵਾਰ ਨਤਮਸਤਕ ਹੋਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly