ਐਮ. ਜੀ. ਆਰੀਆ ਕੰਨਿਆ ਸੀਨੀਅਰ ਸੈਕੰਡਰੀ ਤੇ ਐਸ. ਡੀ ਪਬਲਿਕ ਸਕੂਲ ਅੱਪਰਾ ਵਿਖੇ ਡੇਂਗੂ ਤੇ ਆਈ ਫਲੂ ਬਾਰੇ ਜਾਗਰੂਕਤਾ ਕੈਂਪ ਆਯੋਜਿਤ 

ਜਲੰਧਰ, ਅੱਪਰਾ (ਜੱਸੀ)-ਸਿਵਲ ਸਰਜਨ ਜਲੰਧਰ ਡਾਕਟਰ ਰਮਨ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ ਐਮ ਓ ਡਾਕਟਰ ਭੁਪਿੰਦਰ ਕੌਰ ਦੀ ਅਗਵਾਈ ਵਿੱਚ ਗੁਰਨੇਕ ਲਾਲ ਹੈਲਥ ਸੁਪਰਵਾਈਜ਼ਰ ਅੱਪਰਾ ਵਲੋਂ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਤਹਿਤ ਐਮ ਜੀ ਆਰੀਆ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਐਸ ਡੀ ਪਬਲਿਕ ਸਕੂਲ ਵਿਖੇ ਵਿਦਿਆਰਥੀਆ ਨੂੰ ਡੇਂਗੂ, ਮਲੇਰੀਆ ਤੇ ਆਈ ਫਲੂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ।
ਇਸ ਮੌਕੇ ਗੁਰਨੇਕ ਲਾਲ ਹੈਲਥ ਸੁਪਰਵਾਈਜ਼ਰ ਨੇ ਵਿਦਿਆਰਥੀਆਂ ਨੂੰ ਮੌਸਮੀ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ ਤੇ ਆਈ ਫਲੂ ਦੇ ਲੱਛਣਾਂ, ਉਪਾਅ ਤੇ ਰੋਕਥਾਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਕਿਹਾ ਕਿ ਹਰ ਮਨੁੱਖ ਨੂੰ ਆਪਣੇ ਆਲੇ ਦੁਆਲੇ ਤੇ ਘਰ ਦੀ ਸਫਾਈ ਦੇ ਨਾਲ ਨਾਲ ਆਪਣੀ ਸਿਹਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਵੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਮੱਕੇ ਮਦੀਨੇ 
Next articleਚੇਤਨਾ ਪਰਖ਼ ਪ੍ਰੀਖਿਆ ਦੇ ਸੁਚਾਰੂ ਪ੍ਰਬੰਧ ਲਈ ਕੇਂਦਰ ਸੁਪਰਡੈਂਟ ਤੇ  ਪ੍ਰੀਖਿਆ ਨਿਗਰਾਨ ਨਿਯੁਕਤ ਕੀਤੇ