ਰੋਪੜ, 21 ਅਗਸਤ (ਗੁਰਬਿੰਦਰ ਸਿੰਘ ਰੋਮੀ): ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੀ ਅਗਵਾਈ ਹੇਠ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਕੁੜੀਆਂ ਦੀ 11ਵੀਂ ਪੰਜਾਬ ਗੱਤਕਾ ਚੈਂਪੀਅਨਸ਼ਿਪ 19 ਅਤੇ 20 ਅਗਸਤ ਨੂੰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਕਰਵਾਈ ਗਈ। ਜਿਸ ਵਿੱਚ ਵੱਖ ਵੱਖ ਉਮਰ ਵਰਗਾਂ ਦੇ ਸਿੰਗਲ ਸੋਟੀ ਤੇ ਫਰੀ ਸੋਟੀ ਦੇ ਟੀਮ ਤੇ ਨਿੱਜੀ ਮੁਕਾਬਲੇ ਕਰਵਾਏ ਗਏ। ਅੰਡਰ-17 ਦੇ ਸਿੰਗਲ ਸੋਟੀ ਮੁਕਾਬਲੇ ਵਿੱਚ ਮਨਕੀਰਤ ਕੌਰ, ਸ਼ਰਨਜੀਤ ਕੌਰ, ਹਰਪ੍ਰੀਤ ਕੌਰ ਤੇ ਜਪਨੀਤ ਕੌਰ ਨੇ ਰੋਪੜ ਲਈ ਤੀਜਾ ਸਥਾਨ ਹਾਸਲ ਕਰਕੇ ਤਾਂਬੇ ਦਾ ਤਮਗਾ ਜਿੱਤਿਆ ਅਤੇ ਨਿੱਜੀ ਮੁਕਾਬਲੇ ਵਿੱਚ ਡੀ.ਏ.ਵੀ. ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਦੂਜੇ ਸਥਾਨ ‘ਤੇ ਰਹਿੰਦਿਆਂ ਚਾਂਦੀ ਦਾ ਤਮਗਾ ਹਾਸਲ ਕੀਤਾ। ਅੰਡਰ:17 ਦੇ ਫਰੀ ਸੋਟੀ ਨਿੱਜੀ ਮੁਕਾਬਲੇ ਵਿੱਚ ਅਕਾਲ ਅਕੈਡਮੀ ਦੀ ਵਿਦਿਆਰਥਣ ਇਸ਼ਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਤਾਂਬੇ ਦਾ ਤਮਗਾ ਜਿੱਤਿਆ। ਜੇਤੂਆਂ ਨੂੰ ਮੁੱਖ ਮਹਿਮਾਨ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਵਿਧਾਇਕ ਦਸੂਹਾ ਵੱਲੋਂ ਸਨਮਾਨਿਤ ਕੀਤਾ ਗਿਆ। ਐਸੋਸੀਏਸ਼ਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਮਨਜੀਤ ਕੌਰ ਤੇ ਸਮੁੱਚੇ ਅਹੁਦੇਦਾਰ ਸਹਿਬਾਨਾਂ ਨੇ ਵੀ ਜੇਤੂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਪ੍ਰਾਪਤੀ ਲਈ ਟੀਮ ਕੋਚ ਗੁਰਵਿੰਦਰ ਸਿੰਘ ਘਨੌਲੀ ਤੇ ਟੀਮ ਇੰਚਾਰਜ ਜਸਪ੍ਰੀਤ ਸਿੰਘ ਲੋਦੀਮਾਜਰਾ ਦਾ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਸਹਿਬਾਨ ਵੱਲੋਂ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly