ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਇੰਗਲਿਸ਼ ਡੈਕਲਾਮੇਸ਼ਨ ਪ੍ਰਤੀਯੋਗਤਾ

ਕਪੂਰਥਲਾ, 23 ਅਗਸਤ, ( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਹੇਠ ਇੰਗਲਿਸ਼ ਡੈਕਲਾਮੇਸ਼ਨ ਪ੍ਰਤੀਯੋਗਤਾ ਕਰਵਾਈ ਗਈ । ਜਿਸ ਵਿੱਚ ਸਕੂਲ ਦੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ । ਜਿਨ੍ਹਾਂ ਦਾ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਇੰਜ. ਨਿਮਰਤਾ ਕੌਰ ਨੇ ਪ੍ਰਤਿਯੋਗਤਾਵਾਂ ਦਾ ਮਹੱਤਵ ਦੱਸਦੇ ਹੋਏ ਕਿਹਾ ਕਿ ਇਸ ਨਾਲ ਬੱਚਿਆ ਦਾ ਮਾਨਸਿਕ ਵਿਕਾਸ ਹੁੰਦਾ ਹੈ । ਇਸ ਲਈ ਸਮੇਂ-ਸਮੇਂ ਵੱਖ-ਵੱਖ ਪ੍ਰਤੀਯੋਗਤਾਵਾਂ ਹੋਣੀਆਂ ਬਹੁਤ ਜ਼ਰੂਰੀ ਹਨ।ਇਸ ਮੁਕਾਬਲੇ ਵਿਚ ਚੌਥੀ ਅਤੇ ਪੰਜਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ । ਚੌਥੀ ਜਮਾਤ ਦਾ ਅਰਮਾਨ ਸਿੰਘ ਪਹਿਲੇ ਸਥਾਨ ‘ਤੇ ਰਿਹਾ । ਪੰਜਵੀਂ ਜਮਾਤ ਦੀ ਹਰਨੂਰ ਕੌਰ ਦੂਜੇ ਅਤੇ ਪੰਜਵੀਂ ਜਮਾਤ ਦੀ ਹੀ ਸਰਗੁਣ ਕੌਰ ਤੀਜੇ ਸਥਾਨ ‘ਤੇ ਰਹੀ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ੍ਰੋਮਣੀ ਕਮੇਟੀ ਅਤੇ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਵਿਦਿਆਰਥੀਆਂ ਵੱਲੋਂ ਦਿਖਾਈ ਪ੍ਰਤਿਭਾ ਦੀ ਸ਼ਲਾਘਾ ਕੀਤੀ ਅਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਂਝਾ ਸੰਘਰਸ਼ ਮੋਰਚਾ ਪੰਜਾਬ ਵੱਲੋ 25 ਨੂੰ ਵਿਧਾਇਕਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ
Next articleSports Minister Anurag Thakur announces to set up National Centre of Excellence in Raj