ਕਪੂਰਥਲਾ/ ਸੁਲਤਾਨਪੁਰ ਲੋਧੀ, 24 ਅਗਸਤ(ਕੌੜਾ )- 2018 ਬੈਚ ਦੇ ਪੀ.ਸੀ.ਐਸ. ਅਧਿਕਾਰੀ ਜਸਪ੍ਰੀਤ ਸਿੰਘ ਨੇ ਅੱਜ ਇੱਥੇ ਬਤੌਰ ਉਪ ਮੰਡਲ ਮੈਜਿਸਟਰੇਟ ਵਜੋਂ ਅਹੁਦਾ ਸੰਭਾਲਿਆ।
ਜਸਪ੍ਰੀਤ ਸਿੰਘ ਨੇ ਅਹੁਦਾ ਸੰਭਾਲਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ਸਿਰ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਵੱਖ-ਵੱਖ ਲੋਕ ਪੱਖੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਸੁਚੱਜੇ ਢੰਗ ਨਾਲ ਲਾਗੂ ਕਰਵਾਉਣਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ। ਸੁਲਤਾਨਪੁਰ ਲੋਧੀ ਤੋਂ ਪਹਿਲਾਂ ਜਸਪ੍ਰੀਤ ਸਿੰਘ ਰੂਪਨਗਰ ਅਤੇ ਫਤਿਗੜ੍ਹ ਸਾਹਿਬ ਵਿਖੇ ਬਤੌਰ ਸਹਾਇਕ ਕਮਿਸ਼ਨਰ, ਐਸ.ਡੀ.ਐਮ. ਬੱਸੀ ਪਠਾਨਾ ਅਤੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਬਤੌਰ ਐਸ.ਡੀ.ਐਮ. ਸੇਵਾਵਾਂ ਨਿਭਾ ਚੁੱਕੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly