ਮਾਨਸਾ– ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਮਾਨਸਾ ਡਾ.ਅਸ਼ਵਨੀ ਕੁਮਾਰ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਮਾਨਸਾ ਵਿਖੇ ਅੱਖਾਂ ਦਾਨ ਮਹਾਂ ਦਾਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਉਨਾਂ ਦੱਸਿਆ ਕਿ 38 ਵਾਂ ਨੈਸ਼ਨਲ ਆਈ ਡੋਨੇਸ਼ਨ ਪੰਦਰਵਾੜਾ 25 ਅਗਸਤ ਤੋਂ 8 ਸਤੰਬਰ 23 ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਸਬੰਧੀ ਫੈਸਲਾ ਮੌਤ ਤੋਂ ਪਹਿਲਾਂ ਲਿਆ ਜਾਂਦਾ ਹੈ ਅਤੇ ਅੱਖਾਂ ਦਾਨ ਮੌਤ ਉਪਰੰਤ ਹੀ ਕੀਤੀਆਂ ਜਾ ਸਕਦੀਆਂ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦਾਨੀ ਅਤੇ ਪ੍ਰਾਪਤ ਕਰਨ ਲਈ ਕੋਈ ਵੀ ਖਰਚਾ ਨਹੀਂ ਹੋਵੇਗਾ, ਤੁਹਾਡੀਆਂ ਅੱਖਾਂ ਮੌਤ ਤੋਂ ਬਾਅਦ ਅਜਾਈਂ ਨਹੀਂ ਜਾਣੀਆਂ ਚਾਹੀਦੀਆਂ। ਮੌਤ ਤੋਂ ਬਾਅਦ ਤੁਹਾਡੀਆਂ ਅੱਖਾਂ ਨਾਲ ਕਿਸੇ ਨੇਤਰਹੀਣ ਵਿਅਕਤੀ ਨੂੰ ਜ਼ਿੰਦਗੀ ਨੂੰ ਰੋਸ਼ਨ ਕਰਨ ਵਿੱਚ ਮੱਦਦ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅੱਖਾਂ ਦਾਨ ਨੂੰ ਇੱਕ ਪਰਿਵਾਰਕ ਰਿਵਾਜ ਬਣਾਓ ਕਿਉਂਕਿ ਅੱਖਾਂ ਦਾ ਦਾਨ ਇੱਕ ਪਵਿੱਤਰ ਕਾਰਜ ਹੈ।
ਇਸ ਮੌਕੇ ਬੋਲਦਿਆਂ ਵਿਜੈ ਕੁਮਾਰ ਜੈਨ ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਮਾਨਸਾ ਨੇ ਦੱਸਿਆ ਕਿ ਸਾਡੇ ਦੇਸ਼ ਅੰਦਰ ਪੰਦਰਾਂ ਮਿਲੀਅਨ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਸਮੇਂ ਅੰਨ੍ਹੇਪਣ ਦਾ ਸ਼ਿਕਾਰ ਹਨ। ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੀ ਬੈਂਕ ਟੀਮ ਦੇ ਆਉਣ ਤਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਉਪਰ ਗਿੱਲਾ ਅਤੇ ਸਾਫ ਕਪੜਾ ਰਖਿਆ ਜਾਵੇ ਅਤੇ ਸਿਰ ਨੀਚੇ ਸਰਾਹਣਾ ਰਖਿਆ ਜਾਵੇ ਤਾਂ ਜੋ ਅੱਖ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। ਜੀਵਨ ਉਪਰੰਤ ਅੱਖਾਂ ਦਾਨ ਲਈ ਆਈ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟਾ ਵਿੱਚ ਮੁਕੰਮਲ ਕਰ ਲਈ ਜਾਂਦੀ ਹੈ। ਇਸ ਮੌਕੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਪੈਂਫਲਟ ਵੀ ਬਹੁ ਗਿਣਤੀ ਵਿੱਚ ਵੰਡੇ ਗਏ,ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਵਿੰਗ ਦੇ ਅਧਿਕਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਦਰਸ਼ਨ ਸਿੰਘ, ਹਰਪਾਲ ਕੌਰ ਐੱਲ. ਐਚ. ਵੀ, ਹਰਪਾਲ ਕਿਰਨ ਏ.ਐਨ. ਐਮ. ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly