ਕਪੂਰਥਲਾ , ( ਕੌੜਾ ) – ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਰਜਿੰਦਰ ਕੌਰ ਰਾਜ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨਾਲ ਮੁਲਾਕਾਤ ਕਰ ਉਹਨਾਂ ਨੂੰ ਲੋਕ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਤੇ ਨਾਲ ਹੀ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਲਾਪੁਰ ਦੋਨਾਂ ਵਿੱਚ ਬੱਸ ਸੇਵਾ ਸ਼ੁਰੂ ਕਰਵਾਉਣ ਲਈ ਕਿਹਾ ਗਿਆ।
ਇਸ ਦੌਰਾਨ ਆਪ ਮਹਿਲਾ ਆਗੂ ਰਜਿੰਦਰ ਕੌਰ ਰਾਜ ਨੇ ਕਿਹਾ ਕਿ ਲੰਬੇ ਸਮੇਂ ਤੋਂ ਸ਼ਾਲਾਪੁਰ ਦੋਨਾਂ ਪਿੰਡ ਦੇ ਲੋਕਾਂ ਦੀ ਇਹ ਮੰਗ ਸੀ ਕਿ ਪਿੰਡ ਵਿੱਚ ਬੱਸ ਸੇਵਾ ਦੀ ਸ਼ੁਰੂਆਤ ਕਰਵਾਈ ਜਾਣੀ ਬੇਹੱਦ ਜਰੂਰੀ ਹੈ, ਕਿਉਂਕਿ ਪਿੰਡ ਨਾਲ ਲਗਦੇ ਇਲਾਕਿਆਂ ਦੇ ਲੋਕ ਬੱਸ ਸੇਵਾ ਨਾ ਹੋਣ ਕਾਰਨ ਕਈ ਕਈ ਕਿਲੋਮੀਟਰ ਦੂਰ ਪੈਦਲ ਤੁਰਨ ਲਈ ਮਜਬੂਰ ਹੁੰਦੇ ਹਨ।ਜਿਸ ਕਾਰਨ ਉਹਨਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਜਿਸ ਕਾਰਨ ਉਹਨਾਂ ਨੇ ਸੰਤ ਸੀਚੇਵਾਲ ਜੀ ਨਾਲ ਮੁਲਾਕਾਤ ਕਰ ਖਾਸਾ ਤੌਰ ਤੇ ਬੱਸ ਸੇਵਾ ਸ਼ੁਰੂ ਕਰਵਾਉਣ ਲਈ ਬੇਨਤੀ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।ਰਜਿੰਦਰ ਕੌਰ ਰਾਜ ਨੇ ਕਿਹਾ ਕਿ ਸ਼ਾਲਾਪੁਰ ਦੋਨਾਂ ਦੇ ਵਾਸੀ ਕਈ ਤਰ੍ਹਾਂ ਦੀਆਂ ਸਹੂਲਤਾਂ ਤੋਂ ਸਖਣੇ ਹਨ ਜਿਸ ਕਾਰਨ ਉਹ ਮਾਨ ਸਰਕਾਰ ਨੂੰ ਵੀ ਅਪੀਲ ਕਰਦੇ ਹਨ ਕਿ ਸ਼ਾਲਾਪੁਰ ਦੋਨਾਂ ਵਰਗੇ ਪਿੰਡ ਨੂੰ ਚੰਗੀਆਂ ਸਹੂਲਤਾਂ ਪ੍ਰਦਾਨ ਕਰਕੇ ਲੋਕਾਂ ਨੂੰ ਸੁੱਖ ਸੁਵਿਧਾਵਾਂ ਪ੍ਰਦਾਨ ਕਰਨ ਤੇ ਪਿੰਡ ਵਾਸੀਆਂ ਨੂੰ ਇਸ ਮੁਸ਼ਕਿਲ ਸਮੇਂ ਤੋਂ ਨਿਜਾਤ ਦਿਵਾਕੇ ਰਾਹਤ ਪ੍ਰਦਾਨ ਕੀਤੀ ਜਾ ਸਕੇ।
ਦੂਜੇ ਪਾਸੇ ਸੰਤ ਸੀਚੇਵਾਲ ਨੇ ਕਿਹਾ ਕਿ ਉਹ ਆਪ ਮਹਿਲਾ ਆਗੂ ਰਜਿੰਦਰ ਕੌਰ ਰਾਜ ਦੀ ਬਿਲਕੁਲ ਸਹਿਮਤ ਹਨ ਤੇ ਉਹ ਇਸ ਵਿਸ਼ੇ ਤੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਉਹਨਾਂ ਦੀ ਕੋਸ਼ਿਸ਼ ਹੋਵੇਗੀ ਕਿ ਜਲਦ ਹੀ ਪਿੰਡ ਸ਼ਾਲਾਪੁਰ ਦੋਨਾਂ ਦੇ ਵਾਸੀਆਂ ਲਈ ਬੱਸ ਸੇਵਾ ਸ਼ੁਰੂ ਕਰਕੇ ਉਹਨਾਂ ਨੂੰ ਵੱਡੀ ਰਾਹਤ ਦਿਵਾਈ ਜਾ ਸਕੇ ਤਾਂ ਜੌ ਭਵਿੱਖ ਵਿੱਚ ਉਹਨਾਂ ਨੂੰ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly