ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -5 ਸਤੰਬਰ ਨੂੰ ਪੁਲਿਸ ਵਧੀਕੀਆਂ ਵਿਰੁੱਧ ਥਾਣਾ ਨਕੋਦਰ ਸਦਰ ਮੂਹਰੇ ਦਿੱਤੇ ਜਾ ਰਹੇ ਧਰਨੇ ਸੰਬੰਧੀ ਅੱਜ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਸਾਂਝੀ ਮੀਟਿੰਗ ਮਹਿਤਪੁਰ ਵਿਖੇ ਦਿਲਬਾਗ ਸਿੰਘ ਚੰਦੀ,ਮਨਦੀਪ ਸਿੱਧੂ ਤੇ ਸਿਮਰਨ ਪਾਲ ਸਿੰਘ, ਤੇ ਬਾਬਾ ਪਲਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਖ ਵੱਖ ਪਿੰਡਾਂ ਤੋਂ ਆਏ ਕਿਸਾਨਾਂ ਮਜ਼ਦੂਰਾਂ ਤੇ ਨੌਜਵਾਨਾਂ ਨੇ ਸਮੂਲੀਅਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਸੰਦੀਪ ਅਰੋੜਾ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੀਨੀਅਰ ਮੀਤ ਪ੍ਰਧਾਨ ਜਿਲਾ ਜਲੰਧਰ ਕੁਲਜੀਤ ਸਿੰਘ ਨੇ ਕਿਹਾ ਕਿ ਨਕੋਦਰ ਥਾਣੇ ਦੀ ਪੁਲਿਸ ਲੋਕਾਂ ਨੂੰ ਇਨਸਾਫ ਦੇਣ ਦੀ ਥਾਂ ਆਪਣੇ ਸਿਆਸੀ ਆਕਾਵਾ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ। ਤੇ ਸਾਰੇ ਕਾਨੂੰਨ ਛਿੱਕੇ ਟੰਗ ਕੇ ਧੜਾ ਧੜ ਲੋਕਾਂ ਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ। ਉਹਨਾਂ ਕਿਹਾ ਕਿ ਐਸ ਐਚ ਓ ਸਦਰ ਤੇ ਡੀ ਐਸ ਪੀ ਨਕੋਦਰ ਕੁਰਸੀ ਤੇ ਬੈਠ ਕੇ 452,354,ਅਤੇ ਕਿਸਾਨੀ ਦੀ ਲੜਾਈ ਲੜ ਰਹੇ ਆਗੂਆਂ ਤੇ 447,511,148,149 ਅਜਿਹੀਆਂ ਧਰਾਵਾਂ ਤਹਿਤ ਝੂਠੇ ਮੁਕੱਦਮੇ ਦਰਜ ਕਰ ਰਹੇ ਹਨ। ਜੋ ਕਿ ਬਰਦਾਸ਼ਤ ਤੋਂ ਬਾਹਰ ਹਨ। ਉਹਨਾਂ ਕਿਹਾ ਕਿ 5 ਸਤੰਬਰ ਨੂੰ ਦਿੱਤਾ ਜਾਣ ਵਾਲਾ ਧਰਨਾ ਅਣਮਿੱਥੇ ਸਮੇਂ ਦਾ ਹੋਵੇਗਾ। ਜਦ ਤੱਕ ਝੂਠੇ ਮੁਕੱਦਮੇ ਰੱਦ ਨਹੀਂ ਹੁੰਦੇ ਤੇ ਜਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਨਹੀ ਹੁੰਦੀ।ਇਸ ਮੀਟਿੰਗ ਵਿੱਚ ਬਲਜੀਤ ਸਿੰਘ ਜੰਮੂ, ਰੇਸ਼ਮ ਸਿੰਘ, ਲਛਮਣ ਸਿੰਘ ਪ੍ਰੈਸ ਸਕੱਤਰ, ਸਰਦੂਲ ਸਿੰਘ ਪੰਨੂੰ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ, ਉਤਮ ਸਿੰਘ, ਬਲਦੇਵ ਸਿੰਘ, ਗੁਰਦੇਵ ਲਾਲ, ਜਸਵੀਰ ਸਿੰਘ ਮੱਟੂ, ਭੁਪਿੰਦਰ ਸਿੰਘ, ਤੇ ਕੁੱਲ ਹਿੰਦ ਕਿਸਾਨ ਸਭਾ ਦੇ ਸਤਨਾਮ ਸਿੰਘ ਬਿੱਲੇ ਸੁਖਚੈਨ ਸਿੰਘ, ਬਲਵੀਰ ਸਿੰਘ, ਰਮਨਜੀਤ ਸਿੰਘ, ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly