*ਮਾਵਾਂ ਨੂੰ ਬੱਚਿਆਂ ਦੇ ਪੇਟ ਦੇ ਕੀੜਿਆਂ ਅਤੇ ਟੀਕਾਕਰਨ ਸੰਬੰਧੀ ਦਿੱਤੀ ਗਈ ਜਾਣਕਾਰੀ- ਡੀਈਓ ਬਠਿੰਡਾ*
ਬਠਿੰਡਾ 3 ਸਤੰਬਰ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੀ ਰਹਿਨੁਮਾਈ ਹੇਠ ਐਲ.ਕੇ.ਜੀ., ਯੂ.ਕੇ.ਜੀ., ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਦੀਆਂ ਮਾਂਵਾਂ ਦੀ ਮਦਰ ਵਰਕਸ਼ਾਪ ਦਾ ਸਫਲਤਾ ਪੂਰਵਕ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਭੁਪਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਬਠਿੰਡਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਬੱਚਿਆਂ ਦੀਆਂ ਮਾਂਵਾਂ ਨੂੰ ਬੱਚਿਆਂ ਦੇ ਪੇਟ ਦੇ ਕੀੜਿਆਂ (ਡੀ-ਵਾਰਮਿੰਗ) ਅਤੇ ਟੀਕਾਕਰਨ ਸੰਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਬੱਚਿਆਂ ਨਾਲ ਘਰ ਵਿੱਚ ਕਰਵਾਈਆ ਜਾਣ ਵਾਲੀਆਂ ਵੱਖ-ਵੱਖ ਰੌਚਿਕ ਗਤੀਵਿਧੀਆਂ ਅਤੇ ਵਰਕਸ਼ੀਟ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਬਠਿੰਡਾ ਨੇ ਦੱਸਿਆ ਕਿ ਇਸ ਵਰਕਸ਼ਾਪ ਦੌਰਾਨ ਅੰਕਾਂ ਅਤੇ ਭਾਸ਼ਾ ਨਾਲ ਸੰਬੰਧਤ ਗਤੀਵਿਧੀਆਂ ਤੋਂ ਇਲਾਵਾ ਬੱਚਿਆਂ ਦੇ ਵਿਕਾਸ ਸੰਬੰਧੀ ਚਰਚਾ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦੀਆਂ ਮਾਵਾਂ, ਸਕੂਲ ਮੈਨੇਜਮੈਂਟ ਕਮੇਟੀ ਅਤੇ ਪੰਚਾਇਤ ਮੈਂਬਰਾਂ ਲਈ ਸਕੂਲਾਂ ਵਿੱਚ ਚਾਹ ਪਾਣੀ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਵਰਕਸ਼ਾਪ ਨੂੰ ਸਫਲ ਬਣਾਉਣ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਰਸ਼ਨ ਸਿੰਘ ਜੀਦਾ, ਲਖਵਿੰਦਰ ਸਿੰਘ, ਭਰਪੂਰ ਸਿੰਘ ਤੋਂ ਇਲਾਵਾ ਸੈਂਟਰ ਹੈੱਡ ਅਧਿਆਪਕਾਂ, ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਵੱਲੋਂ ਵਧੀਆ ਰੋਲ ਨਿਭਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly