ਕੰਪਿਊਟਰ ਅਧਿਆਪਕ 5 ਸਤੰਬਰ ਨੂੰ ਅਧਿਆਪਕ ਦਿਵਸ ਦੇ ਰਾਜ ਪੱਧਰੀ ਸਮਾਰੋਹ ਤੇ ਕਰਨਗੇ ਰੋਸ਼ ਪ੍ਰਦਰਸ਼ਨ – ਅਰੁਣਦੀਪ ਸੈਦਪੁਰ
ਕਪੂਰਥਲਾ ,( ਕੌੜਾ)- ਸਥਾਨਿਕ ਰਣਧੀਰ ਸਕੂਲ ਵਿਖ਼ੇ ਕੰਪਿਊਟਰ ਅਧਿਆਪਕ ਯੂਨੀਅਨ ਕਪੂਰਥਲਾ ਦੀ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਅਰੁਣਦੀਪ ਸਿੰਘ ਸੈਦਪੁਰ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਲਾਰੇ –ਲੱਪੇ ਅਤੇ ਦੀ ਡੰਗ ਟਪਾਓ ਨੀਤੀ ਤੋਂ ਤੰਗ ਹੋ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਦੇ ਰਾਜ ਪੱਧਰੀ ਪ੍ਰੋਗਰਾਮ ਦੇ ਬਾਹਰ 18 ਸਾਲ ਸੇਵਾ ਨਿਭਾ ਚੁੱਕੇ 100 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਮੰਗਾਂ ਲਈ ਪੰਜਾਬ ਸਰਕਾਰ ਨੂੰ ਘੇਰਨ ਦਾ ਫੈਸਲਾ ਲਿਆ ਗਿਆ ਕਿਉਕਿ ਅਨੇਕਾਂ ਵਾਰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦੇ ਨਾਲ ਮੀਟਿੰਗਾਂ ਕਰਨ ਉਪਰੰਤ ਵੀ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ ।
ਇਸੇ ਤਰ੍ਹਾਂ ਮੀਟਿੰਗ ਦੌਰਾਨ ਜਿਲ੍ਹਾ ਪ੍ਰਧਾਨ ਰਮਨ ਸ਼ਰਮਾ ਨੇ ਆਖਿਆ ਕਿ ਜੁਲਾਈ 2011 ਨੂੰ ਮਾਨਯੋਗ ਰਾਜਪਾਲ ਪੰਜਾਬ ਦੇ ਨੋਟੀਫਿਕੇਸ਼ਨ ਅਨੁਸਾਰ ਮੌਕੇ ਦੀ ਸਰਕਾਰ ਨੇ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾੁੲਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ ।
ਜੱਥੇਬੰਦੀ ਦੇ ਸਰਪ੍ਰਸਤ ਸਟੇਟ ਐਵਾਰਡੀ ਸ਼ਰਵਣ ਯਾਦਵ ਨੇ ਜਾਣਕਾਰੀ ਦਿੰਦਿਆ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਿਸ਼ਨ , ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਹਨ ਜਿਨਾਂ੍ਹ ਤਰੂੰਤ ਲਾਗੂ ਕੀਤੇ ਜਾਵੇ , ਜਦੋ ਉਪਰੋਕਤ ਲਾਭ ਪੰਜਾਬ ਦੇ ਬਾਕੀ ਸਾਰੇ ਮੁਲਾਜਮਾਂ ਨੂੰ ਦਿੱਤੇ ਜਾ ਚੁੱਕੇ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ । ਸਟੇਟ ਕਮੇਟੀ ਮੈਬਰ ਅਮਰਜੀਤ ਸਿੰਘ ਸੰਧੂ ਚੱਠਾ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਪਿਛਲੇ ਸਾਲ ਸਤੰਬਰ 2022 ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦਾ ਐਲਾਨ ਕੀਤਾ ਸੀ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ। ਮਹਿਲਾ ਆਗੂ ਮੈਡਮ ਸਾਰੀਕਾ ਨੇ ਦੱਸਿਆ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਵਿਤਕਰੇ ਕਰਕੇ ਅਧਿਆਪਕ ਦਿਵਸ ਮੌਕੇ ਕੰਪਿਊਟਰ ਅਧਿਆਪਕਾਂ ਨਾਲ 18 ਸਾਲਾ ਤੋਂ ਕੀਤੇ ਜਾ ਰਹੇ ਸ਼ੋਸ਼ਣ ਨੂੰ ਲੋਕਾਂ ਵਿੱਚ ਪ੍ਰਚਾਰਿਆ ਜਾਵੇਗਾ ਜਿਕਰਯੋਗ ਹੈ ਕਿ 100 ਦੇ ਕਰੀਬ ਕੰਪਿਊਟਰ ਅਧਿਆਪਕ ਜਿਨ੍ਹਾਂ ਦੀ ਨੌਕਰੀ ਦੌਰਾਨ ਮੌਤ ਹੋ ਗਈ ਹੈ ਪੰਜਾਬ ਸਰਕਾਰ ਨੇ ਉਹਨਾਂ ਦੇ ਪਰਿਵਾਰਾਂ ਦੀ ਸਾਰ ਵੀ ਨਹੀ ਲਈ ਹੈ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਨੋਕਰੀ ਦਿੱਤੀ ਅਤੇ ਨਾ ਹੀ ਕੋਈ ਵਿੱਤੀ ਲਾਭ ਦਿੱਤਾ ਗਿਆ।ਜਿਸ ਕਾਰਨ ਪੰਜਾਬ ਸਰਕਾਰ ਦਾ ਇਹ ਪੱਖ ਰੈਲੀ ਦੌਰਾਨ ਆਮ ਲੋਕਾਂ ਸਾਹਮਣੇ ਉਜਾਗਰ ਕਰਕੇ ਕੰਪਿਊਟਰ ਅਧਿਆਪਕ ਵਿਰੋਧੀ , ਪੰਜਾਬ ਸਰਕਾਰ ਦੇ ਚਿਹਰੇ ਨੂੰ ਪੇਸ਼ ਕੀਤਾ ਜਾਵੇਗਾ ।
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ , ਬਲਾਕ ਪ੍ਰਧਾਨ ਬਿਰਮੋਹਨ , ਮੋਹਿਤ ਸ਼ਰਮਾ , ਭੁਪਿੰਦਰ ਸਿੰਘ, ਸਹਿਵਾਜ਼ ਖਾਨ , ਦੀਪਕ ਕੁਮਾਰ, ਅਨਮੋਲ ਸਹੋਤਾ, ਪਰਮਜੀਤ ਸਿੰਘ, ਜਾਗਦੀਪ ਸਿੰਘ ਜੰਮੂ, ਸ਼ਮਸ਼ੇਰ ਸਿੰਘ ਸਾਮਿਲ ਹੋਏ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly