ਲਾਲੜੂ, 5 ਸਤੰਬਰ (ਸੰਜੀਵ ਸਿੰਘ ਸੈਣੀ) –ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ,ਜਿਸ ਦੌਰਾਨ ਵਿਦਿਆਰਥੀਆਂ ਵੱਲੋਂ ਚਾਰਟ ਬਣਾ ਕੇ ਸਕੂਲ ਦੇ ਕਮਰਿਆਂ ਨੂੰ ਵਧੀਆ ਢੰਗ ਨਾਲ ਸਜਾਇਆ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਚਾਰਟ ਰਾਹੀਂ ਅਧਿਆਪਕਾਂ ਨੂੰ ਉਨਾਂ ਦੇ ਚੰਗੇ ਸੁਭਾਅ ਅਤੇ ਵਧੀਆ ਕੰਮਾਂ ਬਾਰੇ ਟਿੱਪਣੀ ਵੀ ਕੀਤੀਆਂ ਗਈਆਂ। ਇਸ ਮੌਕੇ ਚੇਅਰਮੈਨ ਪ੍ਰੀਤਮ ਸਿੰਘ, ਐਮ.ਡੀ ਅਮਰਜੀਤ ਸਿੰਘ ਅਤੇ ਪ੍ਰਿੰਸੀਪਲ ਨੀਲਮ ਬਖ਼ਸੀ ਨੇ ਸਕੂਲ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਕ ਚੰਗਾ ਅਧਿਆਪਕ ਉਹ ਹੁੰਦਾ ਹੈ, ਜਿਹੜਾ ਬੱਚੇ ਅੰਦਰ ਵਿੱਦਿਆ ਦੇ ਗਿਆਨ ਦਾ ਚਾਨਣ ਕਰਕੇ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਦਾ ਹੈ ਅਤੇ ਵਿਦਿਆਰਥੀ ਦਾ ਸਰਬਪੱਖੀ ਵਿਕਾਸ ਕਰਨ ਵਿਚ ਵੀ ਅਹਿਮ ਰੋਲ ਅਦਾ ਕਰਦਾ ਹੈ। ਪ੍ਰੋਗਰਾਮ ਦੌਰਾਨ ਅਧਿਆਪਕ ਸਿਓਰਾਮ, ਨਰਿੰਦਰ ਸਿੰਘ, ਕਮਲਜੀਤ ਕੌਰ,ਰਮਨਦੀਪ ਕੌਰ, ਗੁਰਜੀਤ ਕੌਰ, ਮਨੀਸਾ, ਰਵਿੰਦਰ ਕੌਰ, ਪੂਜਾ ਸੈਨ ਤੇ ਪਰਮਿੰਦਰ ਕੌਰ ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly