ਯੂਨੀਵਰਸਿਟੀ ਕਾਲਜ ਫੱਤੂਢੀਗਾ ਵਿੱਚ ਅਧਿਆਪਕ ਦਿਵਸ ਮੌਕੇ ਲੱਗੀਆਂ ਰੌਣਕਾਂ 

ਕਪੂਰਥਲਾ,  (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ  ਕਾਲਜ ( ਲੜਕੀਆਂ ) ਫੱਤੂਢੀਂਗਾ ਵਿਖੇ ਕਾਲਜ ਦੇ ਓ ਐਸ ਡੀ. ਡਾ ਦਲਜੀਤ ਸਿੰਘ ਖਹਿਰਾ ਦੀ ਰਹਿਨੁਮਾਈ ਵਿਚ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਕੋਲੋਂ ਕੇਕ ਕਟਵਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ ।  ਵਿਦਿਆਰਥੀਆਂ ਦੁਆਰਾ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ।ਕਾਲਜ ਦੇ ਓ ਐਸ ਡੀ. ਡਾ ਦਲਜੀਤ ਸਿੰਘ ਖਹਿਰਾ ਨੇ ਅਧਿਆਪਕ ਦਿਵਸ ਮੌਕੇ ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਮਾਜ ਨੂੰ ਸਹੀ ਸੇਧ ਦੇਣ ਵਿਚ ਅਧਿਆਪਕ ਦੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ । ਉਨ੍ਹਾਂ ਕਿਹਾ ਕਿ ਇੱਕ ਚੰਗਾ ਅਧਿਆਪਕ  ਉਹ ਹੈ, ਜੋ ਬੱਚੇ ਅੰਦਰ ਵਿਦਿਆ ਤੇ ਗਿਆਨ ਦਾ ਚਾਨਣ ਕਰਕੇ ਅਗਿਆਨਤਾ ਦੇ ਹਨੇਰੇ ਨੂੰ ਦੂਰ ਕਰਦਾ ਹੈ,ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਵੀ ਅਹਿਮ ਰੋਲ ਅਦਾ ਕਰਦਾ ਹੈ । ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨੂੰ ਉਨ੍ਹਾਂ ਦੇ ਚੰਗੇ ਸੁਭਾਅ ਅਤੇ ਵਧੀਆ ਕੰਮਾਂ ਲਈ ਟਿੱਪਣੀਆਂ ਵੀ ਕੀਤੀਆਂ ਗਈਆਂ | ਇਸ ਮੌਕੇ  ਸਮੂਹ ਸਟਾਫ ਮੌਜੂਦ ਸੀ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਅਧਿਆਪਕ ਦਿਵਸ ਮਨਾਇਆ
Next articleਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ,ਅਧਿਆਪਕ ਦਿਵਸ।