ਫਿਲੌਰ, ਅੱਪਰਾ (ਜੱਸੀ)-ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਦਾ ਸਮਾਂ ਹਰ ਸਾਲ ਕਿਸੇ ਤਿਓਹਾਰ ਨਾਲੋਂ ਘੱਟ ਨਹੀਂ ਹੁੰਦਾ। ਪੰਜਾਬ ਯੂਨੀਵਰਸਿਟੀ ਦੀ ਨਵੀਂ ਚੁਣੀ ਵਿਦਿਆਰਥੀ ਕੌਂਸਲ ਵਿੱਚ ਕਾਂਗਰਸ ਦੇ ਵਿਦਿਆਰਥੀ ਵਿੰਗ ਦੇ ਪ੍ਰਧਾਨ ਜਤਿੰਦਰ ਸਿੰਘ (NSUI) ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਸਾਰੇ ਵਿਦਿਆਰਥੀ ਸਾਥੀਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਹੀ ਪੰਜਾਬ ਦੇ ਲੋਕਾ ਦੀ ਹੱਕ ਸੱਚ ਦੀ ਪਾਰਟੀ ਹੈ । ਬਾਕੀ ਅਹੁਦਿਆਂ ਤੇ ਵੀ ਕਾਂਗਰਸ ਦੇ ਉਮੀਦਵਾਰ ਚੋਣ ਜਿੱਤਣ ਵਿਚ ਸਫਲ ਰਹੇ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰਪ੍ਰੀਤ ਸਿੰਘ ਹੈਪੀ ਜੌਹਲ ਖਾਲਸਾ ਵਾਈਸ ਪ੍ਰਧਾਨ ਕਾਂਗਰਸ ਜਿਲਾ ਜਲੰਧਰ ਦਿਹਾਤੀ ਨੇ ਕਿਹਾ ਕਿ ਇਹ ਜਿੱਤ ਪੰਜਾਬ ਵਾਸੀਆਂ ਲਈ ਸ਼ੁੱਭ ਸੰਕੇਤ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਪੰਜਾਬ ਦੀ ਵਾਗਡੋਰ ਕਾਂਗਰਸ ਨੂੰ ਸੌਂਪਣ ਦਾ ਮਨ ਬਣਾ ਚੁੱਕੇ ਹਨ। ਉਨਾਂ ਜੇਤੂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਂਗਰਸ ਤੇ ਬਾਕੀ ਸਹਿਯੋਗੀ ਪਾਰਟੀਆਂ ਦੇ “ਇੰਡੀਆ” ਗਠਜੋੜ ਤੋਂ ਭਾਰਤੀ ਜਨਤਾ ਪਾਰਟੀ ਇੰਨਾ ਡਰ ਗਈ ਹੈ ਕਿ ਉਹ ਦੇਸ਼ ਦਾ ਨਾਂ ਤੱਕ ਬਦਲ ਸਕਦੀ ਹੈ। ਉਨਾਂ ਅੱਗੇ ਕਿਹਾ ਕਿ ਭਾਜਪਾ ਸਿਰਫ ਪੂੰਜੀਪਤੀਆਂ ਤੇ ਸਰਮਾਏਦਾਰ ਦੇ ਹਿੱਤਾਂ ਦੀ ਰੱਖਿਆ ਕਰ ਰਹੀ ਹੈ, ਉਸ ਨੂੰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਾਲ ਕੋਈ ਸਰੋਕਾਰ ਨਹੀਂ ਹੈ। ਇਸ ਲਈ ਦੇਸ਼ ਦੇ ਸੂਝਵਾਨ ਵੋਟਰ ਵੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਦਾ ਮਨ ਬਣਾ ਚੁੱਕੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly