ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨਾਲ ਕੀਤੀ ਜਾਣ-ਪਛਾਣ, ਕਿਹਾ ਪੰਜਾਬ ਸਰਕਾਰ ਦੇ ਉਪਰਾਲੇ ਨਾਲ ਖੇਡਾਂ ਨੂੰ ਮਿਲੇਗੀ ਨਵੀਂ ਰਫਤਾਰ
ਕਪੂਰਥਲਾ, (ਕੌੜਾ)– ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜਿਲੇ ਵਿਚ ਚੱਲ ਰਹੇ ਬਲਾਕ ਪੱਧਰੀ ਮੁਕਾਬਲਿਆਂ ਦੀ ਲੜੀ ਵਿਚ ਅੱਜ ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਵਿਖੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਵਲੋਂ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ ਜੋ ਸ਼ਨੀਵਾਰ ਸ਼ਾਮ ਨੂੰ ਮੁਕੰਮਲ ਹੋਣਗੇ।
ਖੇਡ ਮੁਕਾਬਲਿਆਂ ਤੋਂ ਪਹਿਲਾਂ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਨੌਜਵਾਨ ਖਿਡਾਰੀਆਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਸੂਬੇ ਦੇ ਹਰ ਖੇਤਰ ਵਿਚ ਖੇਡਾਂ ਨੂੰ ਨਵੀਂ ਰਫਤਾਰ ਮਿਲੇਗੀ। ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਪਸੰਦੀਦਾ ਖੇਡਾਂ ਵਿਚ ਪੂਰਾ ਜੋਰ ਲਾ ਕੇ ਖੇਡ ਭਾਵਨਾ ਨਾਲ ਮੈਚ ਖੇਡਣ ਅਤੇ ਆਉਂਦੇ ਸਮੇਂ ਵਿਚ ਸੂਬੇ ਤੇ ਦੇਸ਼ ਦੀ ਝੋਲੀ ਵਿਚ ਮੈਡਲ ਲਿਆ ਕੇ ਪਾਉਣ। ਡਿਪਟੀ ਕਮਿਸ਼ਨਰ ਨਾਲ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਅਤੇ ਐਸ.ਡੀ.ਐਮ. ਜਸਪ੍ਰੀਤ ਸਿੰਘ, ਜਿਲਾ ਖੇਡ ਅਫਸਰ ਲਵਜੀਤ ਸਿੰਘ ਵੀ ਮੌਜੂਦ ਸਨ।
ਅੱਜ ਦੇ ਮੁਕਾਬਲਿਆਂ ਵਿਚ ਕਬੱਡੀ ਅੰਡਰ-20 ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਪਹਿਲੇ ਤੇ ਦੂਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ ਅੰਡਰ-17 ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੰਨਾ ਸ਼ੇਰ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਅਤੇ ਅੰਡਰ-14 ਵਿਚ ਵੀ ਇਹ ਦੋਵੇਂ ਸਕੂਲ ਕ੍ਰਮਵਾਰ ਪਹਿਲੇ ਤੇ ਦੂਜੇ ਸਥਾਨ ’ਤੇ ਰਹੇ। ਫੁੱਟਬਾਲ ਦੇ ਮੁਕਾਬਲਿਆਂ ਵਿਚ ਅੰਡਰ-14 ਵਰਗ ਵਿਚ ਬ੍ਰਿਟਿਸ਼ ਵਿਕਟੋਰੀਆ ਪਹਿਲੇ ਅਤੇ ਅਕਾਲ ਅਕੈਡਮੀ ਦੂਜੇ ਸਥਾਨ ’ਤੇ ਰਹੇ। ਅੰਡਰ-17 ਵਰਗ ਵਿੱਚ ਡਡਵਿੰਡੀ ਅਤੇ ਕਰਇਸ਼ ਜੋਤੀ ਪਹਿਲੇ ਤੇ ਦੂਜੇ ਸਥਾਨ ’ਤੇ ਰਹੇ।
ਖੋ-ਖੋ ਮੁਕਾਬਲਿਆਂ ਵਿਚ ਅੰਡਰ-14 ਵਰਗ ਵਿਚ ਸਰਕਾਰੀ ਹਾਈ ਸਕੂਲ, ਨਵਾਂ ਠੱਠਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਅਤੇ ਅੰਡਰ-17 ਵਿਚ ਸਰਕਾਰੀ ਸੈਕੰਡਰੀ ਸਕੂਲ ਡਡਵਿੰਡੀ ਅਤੇ ਸ਼੍ਰੀ ਗੁਰੂ ਹਰਕ੍ਰਿਸ਼ਨ ਸਕੂਲ ਪਹਿਲੇ ਤੇ ਦੂਜੇ ਸਥਾਨ ’ਤੇ ਰਹੇ। ਵਾਲੀਬਾਲ ਮੁਕਾਬਲਿਆਂ ਵਿਚ ਡਡਵਿੰਡੀ ਪਹਿਲੇ ਅਤੇ ਪਾਜੀਆਂ ਦੂਜੇ ਸਥਾਨ ’ਤੇ ਰਹੇ। ਅੰਡਰ-17 ਵਰਗ ਵਿਚ ਸੈਦਪੁਰ ਤੇ ਬਿਧੀਪੁਰ ਨੇ ਪਹਿਲਾ ਦੂਜਾ ਸਥਾਨ ਹਾਸਲ ਕੀਤਾ। 400 ਮੀਟਰ ਦੌੜ ਵਿਚ ਮਨਪ੍ਰੀਤ ਸਿੰਘ ਪਹਿਲੇ ਅਤੇ ਅਰਸ਼ਪ੍ਰੀਤ ਸਿੰਘ ਦੂਜੇ ਸਥਾਨ ’ਤੇ ਰਹੇ। ਸ਼ਾਟਪੁੱਟ ਵਿਚ ਅੰਸ਼ਪ੍ਰੀਤ ਸਿੰਘ ਨੇ ਪਹਿਲਾਂ ਅਤੇ ਨਵਰਾਜ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 800 ਮੀਟਰ ਦੌੜ ਵਿਚ ਅਟਵਾਲ ਅਕੈਡਮੀ ਦੇ ਅਮਨਦੀਪ ਸਿੰਘ ਅਤੇ ਪਰਮ ਫਿਟਨੈਸ ਦੇ ਅਮਨਦੀਪ ਸਿੰਘ ਨੇ ਦੂਜਾ ਸਥਾਨ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly