ਭਾਜਪਾ ਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕਰਾਂਗੇ ਕੰਮ-ਰੀਤੂ ਕੁਮਰਾ
ਭਾਰਤੀ ਜਨਤਾ ਪਾਰਟੀ ਦੇਸ਼ ਦੇ ਸੱਭਿਆਚਾਰ ਅਤੇ ਰੀਤੀ-ਰਿਵਾਜਾਂ ਨਾਲ ਜੁੜੀ ਇੱਕ ਅਨੁਸ਼ਾਸਨੀ ਪਾਰਟੀ ਹੈ- ਖੋਜੇਵਾਲ
ਕਪੂਰਥਲਾ , 15 ਸਤੰਬਰ (ਕੌੜਾ)- 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਹਰ ਪਾਸੋ ਮਜ਼ਬੂਤ ਕਰਨ ਲਈ ਪਾਰਟੀ ਲਈ ਲਗਾਤਾਰ ਸਮਰਪਿਤ ਹੋ ਕੇ ਕੰਮ ਕਰਨ ਵਾਲੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਪਾਰਟੀ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਅਤੇ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਡਿਊਟੀਆਂ ਲਗਾਇਆ ਜਾ ਰਹੀਆਂ ਹਨ।ਇਸ ਦੇ ਤਹਿਤ ਸ਼ੁੱਕਰਵਾਰ ਨੂੰ ਭਾਜਪਾ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਮੁਹੱਲਾ ਪੁਰਾਣਾ ਹਸਪਤਾਲਾਂ ਵਿਖੇ ਆਯੋਜਿਤ ਕੀਤੀ ਗਈ।ਇਸ ਮੀਟਿੰਗ ਦੌਰਾਨ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਰਿਤੂ ਕੁਮਰਾ ਨੂੰ ਭਾਜਪਾ ਮਹਿਲਾ ਮੋਰਚਾ ਮੰਡਲ ਉੱਤਰੀ ਦਾ ਪ੍ਰਧਾਨ ਨਿਯੁਕਤ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਨਿਰਸਵਾਰਥ ਹੋ ਕੇ ਕੰਮ ਕਰਨ ਲਈ ਕਿਹਾ।ਖੋਜੇਵਾਲ ਨੇ ਰਿਤੂ ਕੁਮਰਾ ਨੂੰ ਉਨ੍ਹਾਂ ਦੀ ਨਿਯੁਕਤੀ ਤੇ ਵਧਾਈ ਦਿੱਤੀ ਅਤੇ ਜਲਦੀ ਹੀ ਭਾਜਪਾ ਮਹਿਲਾ ਮੋਰਚਾ ਦੀ ਕਾਰਜਕਾਰਨੀ ਦਾ ਗਠਨ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਯੋਗਦਾਨ ਪਾਉਣ ਲਈ ਕਿਹਾ।ਇਸ ਮੌਕੇ ਭਾਜਪਾ ਮਹਿਲਾ ਮੋਰਚਾ ਮੰਡਲ ਉੱਤਰੀ ਦੀ ਨਵ-ਨਿਯੁਕਤ ਪ੍ਰਧਾਨ ਰੀਤੂ ਕੁਮਰਾ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।ਉਹ ਸੀਨੀਅਰ ਸਾਥੀਆਂ ਦੇ ਤਜਰਬੇ ਅਤੇ ਮਹਿਲਾ ਸਾਥੀਆਂ ਦੇ ਉਤਸ਼ਾਹ ਦੇ ਨਾਲ ਪਾਰਟੀ ਨੂੰ ਅੱਗੇ ਲੈ ਕੇ ਜਾਣਗੇ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਸੱਭਿਆਚਾਰ ਅਤੇ ਰੀਤੀ-ਰਿਵਾਜਾਂ ਨਾਲ ਜੁੜੀ ਅਨੁਸ਼ਾਸਨੀ ਪਾਰਟੀ ਹੈ।ਇਸ ਵਿੱਚ ਰਹਿ ਕੇ ਹਰ ਵਰਕਰ ਦੀ ਸ਼ਖਸੀਅਤ ਦਾ ਵਿਕਾਸ ਹੁੰਦਾ ਹੈ।ਉਹ ਦੇਸ਼ ਦੀ ਮਜਬੂਤੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਤਿਆਰ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਵੱਲ ਵਧ ਰਹੀ ਹੈ।ਪਾਰਟੀ ਦਾ ਹਰ ਵਰਕਰ ਦੇਸ਼ ਭਗਤੀ ਨਾਲ ਭਰਿਆ ਹੋਇਆ ਹੈ ਅਤੇ ਸਮਾਜ ਦੀ ਸੇਵਾ ਕਰਨ ਲਈ ਤਤਪਰ ਹੈ।ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਦੇਸ਼ ਦੇ ਸਭ ਤੋਂ ਔਖੇ ਕਾਰਜਾਂ ਨੂੰ ਆਸਾਨੀ ਨਾਲ ਨੇਪਰੇ ਚਾੜ੍ਹਿਆ ਹੈ,ਵਿਸ਼ਵ ਉਨ੍ਹਾਂ ਕੰਮਾਂ ਦੀ ਖੁੱਲ੍ਹ ਕੇ ਸ਼ਲਾਘਾ ਕਰ ਰਿਹਾ ਹੈ।ਸਰਜੀਕਲ ਸਟ੍ਰਾਈਕ,ਰਾਮ ਮੰਦਰ ਨਿਰਮਾਣ, ਤਿੰਨ ਤਲਾਕ ਵਰਗੇ ਮੁੱਦੇ ਦੇਸ਼ ਲਈ ਅਸੰਭਵ ਮੁੱਦੇ ਬਣ ਕੇ ਰਹਿ ਗਏ ਸਨ,ਇਨ੍ਹਾਂ ਮੁੱਦਿਆਂ ਨੂੰ ਖਤਮ ਕਰਨ ਦੀ ਸਮਰੱਥਾ ਸਿਰਫ ਭਾਰਤੀ ਜਨਤਾ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਵਿੱਚ ਹੀ ਹੈ,ਜਿਸ ਦਾ ਉਨ੍ਹਾਂ ਨੇ ਸਫਲਤਾਪੂਰਵਕ ਪ੍ਰਦਰਸ਼ਨ ਕੀਤਾ ਹੈ।ਖੋਜੇਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੁਨੀਆਂ ਦੀ ਸਭ ਤੋਂ ਵੱਡੀ ਪਾਰਟੀ ਹੈ ਅਤੇ ਇਸ ਦੇ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆਂ ਦੇ ਸਭ ਤੋਂ ਤਾਕਤਵਰ ਆਗੂ ਹਨ।ਇਸ ਪਾਰਟੀ ਵਿੱਚ ਕੰਮ ਕਰਨ ਵਾਲਾ ਹਰ ਵਰਕਰ ਆਪਣੇ ਆਪ ਨੂੰ ਧੰਨ ਸਮਝਦਾ ਹੈ।ਇਸ ਮੌਕੇ ਤੇ ਭਾਜਪਾ ਦੇ ਜ਼ਿਲ੍ਹਾ ਜਰਨਲ ਸਕੱਤਰ ਕਪੂਰ ਚੰਦ ਥਾਪਰ,ਜ਼ਿਲ੍ਹਾ ਦਫਤਰ ਸਕੱਤਰ ਦਵਿੰਦਰ ਧਿਰ,ਭਾਜਪਾ ਮੰਡਲ ਦੋ ਦੇ ਪ੍ਰਧਾਨ ਕਪਿਲ ਧੀਰ,ਮੰਡਲ 2 ਦੇ ਜਨਰਲ ਸਕੱਤਰ ਰਾਕੇਸ਼ ਗੁਪਤਾ,ਮੈਡੀਕਲ ਸੈੱਲ ਦੇ ਸੂਬਾ ਕਨਵੀਨਰ ਡਾ:ਰਣਵੀਰ ਕੌਸ਼ਲ,ਜ਼ਿਲ੍ਹਾ ਮੀਤ ਪ੍ਰਧਾਨ ਜਗਦੀਸ਼ ਸ਼ਰਮਾ,ਮੰਡਲ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ,ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਅਸ਼ੋਕ ਮਾਹਲਾ,ਯੂਥ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਭਾਜਪਾ ਮਹਿਲਾ ਮੋਰਚਾ ਦੇ ਸੂਬਾ ਕਾਰਜਕਾਰਨੀ ਮੈਂਬਰ ਈਸ਼ਾ ਮਹਾਜਨ,ਪੂਨਮ ਅਰੋੜਾ,ਸੁਨੀਤਾ ਵਾਲੀਆ,ਅੰਜੂ ਵਾਲੀਆ, ਮਧੂ ਸੂਦ,ਮਿਤਾਲੀ,ਆਭਾ ਆਨੰਦ,ਆਰਤੀ ਸਚਦੇਵਾ,ਮੀਨਾ ਭਾਰਦਵਾਜ,ਦੀਪਿਕਾ ਸ਼ਰਮਾ,ਸ਼ਸ਼ੀ ਧੀਰ,ਰਚਨਾ ਚੋਪੜਾ,ਸਪਨਾ,ਰੀਟਾ,ਸਿਮਰ,ਰੂਬੀ ਸ਼ਰਮਾ,ਦੀਪਿਕਾ ਅਗਰਵਾਲ ,ਰੋਜ਼ੀ ਅਗਰਵਾਲ,ਰਮਨ ਅਗਰਵਾਲ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly