ਮਿਤੀ:- 16.09.2023 ਲੁਧਿਆਣਾ:- ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਸ੍ਰੀਮਤੀ ਵਿੱਦਿਆ ਸਾਗਰੀ ਆਰ. ਯੂ. ਅਤੇ ਵਣ ਰੇਂਜ ਅਫ਼ਸਰ ਵਿਸਥਾਰ ਲੁਧਿਆਣਾ ਸ੍ਰ ਸਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਵਿਸ਼ਵ ਓਜ਼ੋਨ ਦਿਵਸ ਸਬੰਧੀ ਜਾਣਕਾਰੀ ਦੇਣ ਲਈ ਸਰਕਾਰੀ ਹਾਈ ਸਕੂਲ, ਮੁਕੰਦਪੁਰ (ਲੁਧਿਆਣਾ) ਵਿਖੇ ਜਾਗਰੂਕਤਾ ਪੋ੍ਗਰਾਮ ਕਰਵਾਇਆ ਗਿਆ ਜਿਸ ਦੌਰਾਨ ਵਿਸਥਾਰ ਰੇਂਜ ਲੁਧਿਆਣਾ ਦੇ ਫੀਲਡ ਸਟਾਫ ਵੱਲੋਂ ਵੱਖ-ਵੱਖ ਗਤੀਵਿਧੀਆਂ ਦੁਆਰਾ ਵਿਦਿਆਰਥੀਆਂ ਨੂੰ ਓਜ਼ੋਨ ਪਰਤ ਦੀ ਮਹੱਤਤਾ ਅਤੇ ਓਜ਼ੋਨ ਗੈਸ ਦੀ ਅਣਹੋਂਦ ਨਾਲ ਹੋਣ ਵਾਲੇ ਮਾੜੇ ਪ੍ਭਾਵ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਓਜ਼ੋਨ ਸੁਰੱਖਿਆ ਸਬੰਧੀ ਡਰਾਇੰਗ ਮੁਕਾਬਲੇ ਕਰਵਾਏ ਗਏ। ਜੇਤੂ ਬੱਚਿਆਂ ਨੂੰ ਵਣ ਵਿਭਾਗ ਵੱਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਫੀਲਡ ਸਟਾਫ ਵੱਲੋਂ ਬੱਚਿਆਂ ਨੂੰ ਵਾਤਾਵਰਣ ਸਬੰਧੀ ਦਰਪੇਸ਼ ਸਮੱਸਿਆਵਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਵਿਦਿਆਰਥੀਆਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਵਾਤਾਵਰਣ ਪੱਖੀ ਆਦਤਾਂ ਅਪਣਾਉਣ, ਆਲੇ- ਦੁਆਲੇ ਦੀ ਸਫਾਈ ਰੱਖਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਕੂਲ ਕੈਂਪਸ ਵਿੱਚ ਬੂਟੇ ਲਗਾ ਕੇ ਵਣ ਮਹਾਂਉਤਸਵ ਵੀ ਮਨਾਇਆ ਗਿਆ। ਇਸ ਮੌਕੇ ਵਣ ਬਲਾਕ ਅਫਸਰ ਸ਼ੀ੍ਮਤੀ ਪਰਨੀਤ ਕੌਰ, ਵਣ ਬੀਟ ਇੰਚਾਰਜ ਲੁਧਿਆਣਾ ਕੁਲਦੀਪ ਸਿੰਘ, ਵਣ ਬੀਟ ਇੰਚਾਰਜ ਸਮਰਾਲਾ ਕੁਲਦੀਪ ਸਿੰਘ ਅੱਤਰੀ, ਸਕੂਲ ਇੰਚਾਰਜ ਸ਼ੀ੍ ਕਿ੍ਸ਼ਨ, ਜਗਦੀਪ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਕੌਰ,ਗਗਨਦੀਪ ਕੌਰ, ਬਲਜਿੰਦਰ ਸਿੰਘ, ਵਰਿੰਦਰ ਸਿੰਘ,ਜਸਪ੍ਰੀਤ ਕੌਰ ਅਤੇ ਹੋਰ ਸਕੂਲ ਸਟਾਫ ਹਾਜ਼ਰ ਸੀ। ਸਕੂਲ ਇੰਚਾਰਜ ਵੱਲੋਂ ਵਣ ਵਿਭਾਗ ਦੇ ਇਸ ਸਲਾਘਾਯੋਗ ਉਪਰਾਲੇ ਲਈ ਉਚੇਚਾ ਧੰਨਵਾਦ ਕੀਤਾ ਗਿਆ।
ਬਰਜਿੰਦਰ ਕੌਰ ਬਿਸਰਾਓ...
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly