ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ ਜੀ “ ਵੱਲੋਂ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਜਾਗਰੂਕਤਾ ਬੱਸ ਰੈਲੀ ਜੋਕਿ ( 23 ਤੋਂ 27 ਸਤੰਬਰ ) ਤੱਕ ਕੀਤੀ ਜਾ ਰਹੀ ਹੈ , ਇਸਦੀ ਰਹਿਨੁਮਾਈ ਕਰਨ ਲਈ ਅੱਜ 20 ਸਤੰਬਰ ਨੂੰ ਕੈਨੇਡਾ ਤੋਂ ਭਾਰਤ ਲਈ ਰਵਾਨਾ ਹੋ ਗਏ ਹਨ ।ਕਥੂਰੀਆ ਜੀ ਦੀ ਯਾਤਰਾ ਸਫ਼ਲ ਹੋਵੇ । ਕਥੂਰੀਆ ਜੀ ਜੋਕਿ ਮਾਂਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਿਰਤੋੜ ਯਤਨ ਕਰ ਰਹੇ ਹਨ , ਸਾਡਾ ਸੱਭ ਦਾ ਫ਼ਰਜ਼ ਬਣਦਾ ਹੈ ਕਿ ਉਹਨਾਂ ਦੇ ਇਸ ਨੇਕ ਕਾਰਜ ਵਿੱਚ ਉਹਨਾਂ ਦਾ ਸਹਿਯੋਗ ਕਰੀਏ । ਵਾਹਿਗੁਰੂ ਕਰੇ ਉਹਨਾਂ ਦੇ ਸੁਪਨਿਆਂ ਨੂੰ ਬੂਰ ਪਵੇ ਤੇ ਮਾਂ ਬੋਲੀ ਪੰਜਾਬੀ ਹੋਰ ਜ਼ਿਆਦਾ ਵਧੇ ਫੁਲੇ ।
ਇਹ ਰੈਲੀ 23 ਤਰੀਕ ਚੰਡੀਗੜ੍ਹ ਤੋਂ ਸ਼ੁਰੂ ਹੋਕੇ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿੱਚੋਂ ਹੁੰਦੀ ਹੋਈ 27 ਸਤੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਹੁੰਚੇਗੀ । ਮਾਂ ਬੋਲੀ ਪੰਜਾਬੀ ਤੇ ਪੰਜਾਬੀਅਤ ਦੇ ਦੁਲਾਰੇ ਇਸ ਰੈਲੀ ਵਿੱਚ ਆਪਣੀ ਸ਼ਮੂਲੀਅਤ ਕਰਨਗੇ । ਆਪ ਸੱਭ ਨੂੰ ਹੱਥ ਜੋੜ ਕੇ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਇਸ ਰੈਲੀ ਵਿੱਚ ਸ਼ਾਮਿਲ ਹੋਕੇ ਇਸਨੂੰ ਕਾਮਯਾਬ ਬਣਾਉ ।
ਡਾ ਦਲਬੀਰ ਸਿੰਘ ਕਥੂਰੀਆ ਜੀ ਦੇ ਇਹ ਯਤਨ ਬਹੁਤ ਸ਼ਲਾਘਾਯੋਗ ਹਨ , ਵਾਹਿਗੁਰੂ ਉਹਨਾਂ ਨੂੰ ਹਮੇਸ਼ਾਂ ਚੜ੍ਹਦੀਆਂ ਕਲਾ ਬਖ਼ਸ਼ਣ । ਡਾ ਕਥੂਰੀਆ ਜੀ ਦੇਸ਼ਾਂ ਵਿਦੇਸ਼ਾਂ ਵਿੱਚ ਮਾਂ ਬੋਲੀ ਪੰਜਾਬੀ , ਪੰਜਾਬੀਅਤ , ਕਲਾ , ਸਾਹਿਤ , ਪੰਜਾਬੀ ਸਭਿਆਚਾਰ ਤੇ ਪੰਜਾਬੀ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਬਹੁਤ ਯਤਨਸ਼ੀਲ ਹਨ । ਵਾਹਿਗੁਰੂ ਉਹਨਾਂ ਨੂੰ ਕੰਮ ਕਰਨ ਦੀ ਹੋਰ ਤੌਫ਼ੀਕ ਬਖ਼ਸ਼ਣ । ਦਿਲੋਂ ਢੇਰ ਸਾਰੀਆਂ ਮੁਬਾਰਕਾਂ ਤੇ ਸ਼ੁੱਭ ਇੱਛਾਵਾਂ ਜੀਓ ।
“ ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ
ਜਿਸਤੂੰ ਆਪਿ ਕਰਾਇਂਹ “
ਰਮਿੰਦਰ ਵਾਲੀਆ ( ਰੰਮੀ )ਸਹਿਯੋਗੀ ,
ਵਿਸ਼ਵ ਪੰਜਾਬੀ ਸਭਾ ।
ਇੰਚਾਰਜ :- ਵਿਸ਼ਵ ਪੰਜਾਬੀ ਭਵਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly