ਡੀ ਟੀ ਐੱਫ ਵੱਲੋਂ ਵਿਦਿਆਰਥੀਆਂ ਦੀਆ ਪ੍ਰੀਖਿਆ ਫੀਸਾਂ ਅਤੇ ਜ਼ੁਰਮਾਨੇ ਚ ਵਾਧੇ ਖਿਲਾਫ਼ ਡਿਪਟੀ ਕਮਿਸ਼ਨਰ ਰਾਹੀਂ ਦਿੱਤਾ ਵਿਰੋਧ ਪੱਤਰ  

3 ਅਕਤੂਬਰ ਨੂੰ ਮੋਹਾਲੀ ਰੋਸ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਅੇੈਲਾਨ 
 
 ਕਪੂਰਥਲਾ (ਕੌੜਾ)- ਸਿੱਖਿਆ ਦਾ ਅਧਿਕਾਰ ਕਾਨੂੰਨ 2009 ਤਹਿਤ ਅੱਠਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਅਤੇ ਦਿਵਿਆਂਗ ਵਿਅਕਤੀਆਂ ਦਾ ਅਧਿਕਾਰ ਕਾਨੂੰਨ 2016 ਤਹਿਤ 18 ਸਾਲ ਉਮਰ ਤੱਕ ਦਿਵਿਆਂਗ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇ ਅਧਿਕਾਰ ਦੀ ਉਲੰਘਣਾ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਲਈ 200 ਰੁਪਏ ਅਤੇ ਬਾਰ੍ਹਵੀਂ ਜਮਾਤ ਲਈ 250 ਰੁਪਏ ਪ੍ਰਤੀ ਵਿਦਿਆਰਥੀ ਫੀਸ ਲਗਾਉਣ ਦਾ ਨਾਦਰਸ਼ਾਹੀ ਫੁਰਮਾਨ ਲਾਗੂ ਕੀਤਾ ਗਿਆ ਹੈ। ਡੈਮੋਕਰੇਟਿਕ ਟੀਚਰਜ਼ ਫਰੰਟ ਜ਼ਿਲ੍ਹਾ ਕਪੂਰਥਲਾ ਵੱਲੋਂ ਸਰਟੀਫਿਕੇਟ ਫੀਸ ਲਾਗੂ ਕਰਨ, ਪ੍ਰੀਖਿਆ ਫੀਸ ਚ ਵਾਧੇ ਅਤੇ ਭਾਰੀ ਜ਼ੁਰਮਾਨਿਆਂ ਨੂੰ ਨਜ਼ਾਇਜ਼ ਕਰਾਰ ਦਿੰਦਿਆਂ ਇਸ ਸੰਬੰਧੀ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵੱਲ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੀਂ ਵਿਰੋਧ ਪੱਤਰ ਭੇਜਿਆ ਗਿਆ। ਇਸ ਮੌਕੇ ਡੀ ਟੀ ਐੱਫ  ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਅੱਲੂਵਾਲ, ਅਤੇ ਜ਼ਿਲ੍ਹਾ ਆਗੂਆਂ ਤਜਿੰਦਰ ਸਿੰਘ, ਜੈਮਲ ਸਿੰਘ, ਪਵਨ ਕੁਮਾਰ, ਮਲਕੀਤ ਸਿੰਘ ਨੇ ਕਿਹਾ ਕਿ ਨਤੀਜਾ ਸਰਟੀਫਿਕੇਟ ਦੇਣਾ ਹਰੇਕ ਸੰਸਥਾ ਦਾ ਮੁਢਲਾ ਫਰਜ਼ ਹੁੰਦਾ ਹੈ, ਪਰ ਸਿੱਖਿਆ ਬੋਰਡ ਇਸ ਨੂੰ ਵੀ ਕਮਾਈ ਦੇ ਸਾਧਨ ਵਜੋਂ ਦੇਖ ਰਿਹਾ ਹੈ। ਆਗੂਆਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੋਂ ਲਈਆਂ ਜਾਂਦੀਆਂ ਪ੍ਰੀਖਿਆ ਫੀਸਾਂ, ਰਜਿਸਟ੍ਰੇਸ਼ਨ ਅਤੇ ਕੰਟੀਨਿਊਏਸ਼ਨ ਫੀਸਾਂ, ਜ਼ੁਰਮਾਨਿਆਂ ਅਤੇ ਲੇਟ ਫੀਸਾਂ ਵਿੱਚ ਵੀ ਗੈਰ ਵਾਜ਼ਿਬ ਵਾਧਾ ਕੀਤਾ ਗਿਆ ਹੈ। ਉਹਨਾਂ ਮੰਗ ਕੀਤੀ ਕਿ ਸਾਰੀਆਂ ਜਮਾਤਾਂ ਦੀ ਬੋਰਡ ਪ੍ਰੀਖਿਆ ਦੇ ਸਰਟੀਫਿਕੇਟਾਂ ਦੀ ਗੁਣਵੱਤਾ ਚ ਸੁਧਾਰ ਕਰਦਿਆਂ ਪੂਰੀ ਤਰ੍ਹਾਂ ਮੁਫਤ ਦਿੱਤੇ ਜਾਣ, ਪ੍ਰੀਖਿਆ ਫੀਸਾਂ, ਰਜਿਸਟ੍ਰੇਸ਼ਨ ਅਤੇ ਕੰਟੀਨਿਊਏਸ਼ਨ ਫੀਸਾਂ, ਜ਼ੁਰਮਾਨਿਆਂ ਅਤੇ ਲੇਟ ਫੀਸਾਂ ਵਿੱਚ ਕੀਤਾ ਗਿਆ ਵਾਧਾ ਤੁਰੰਤ ਵਾਪਿਸ ਲਿਆ ਜਾਵੇ, ਜ਼ੁਰਮਾਨਾ ਕਿਸੇ ਵੀ ਹਾਲਤ ਵਿੱਚ ਨਿਰਧਾਰਿਤ ਫੀਸ ਤੋਂ ਵੱਧ ਨਾ ਰੱਖਿਆ ਜਾਵੇ, ਦਸਵੀ, ਬਾਰ੍ਹਵੀਂ ਕੰਟੀਨਿਊਏਸ਼ਨ ਅਤੇ ਪ੍ਰੀਖਿਆ ਫੀਸ ਇੱਕੋ ਵਾਰੀ ਚ ਕੰਪਿਊਟਰ ਤੇ ਆਨਲਾਈਨ ਕਰਨ ਦਾ ਪ੍ਰਬੰਧ ਕੀਤਾ ਜਾਵੇ, ਅਤੇ ਵੱਖ ਵੱਖ ਪੈਂਡਿੰਗ ਮਾਮਲਿਆਂ ਚ ਸਰਕਾਰੀ ਸਕੂਲਾਂ  ਤੇ ਲੱਗੇ ਲੱਖਾਂ ਰੁਪਏ ਦੇ ਜ਼ੁਰਮਾਨੇ ਵਾਪਸ ਲੈਣ ਦੀ ਮੰਗ ਕੀਤੀ। ਆਗੂਆਂ ਇਸ ਵਾਧੇ ਦੇ ਵਿਰੋਧ ਵਿੱਚ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ ਮੂਹਰੇ 3 ਅਕਤੂਬਰ ਨੂੰ ਰੋਸ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਵੀ ਐਲਾਨ ਕੀਤਾ। ਅੰਤ ਵਿੱਚ ਉਹਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਸੁਪਰਡੈਂਟ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਸੁਰਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਗੌਰਵ ਗਿੱਲ, ਹਰਵਿੰਦਰ ਸਿੰਘ, ਕਰਮਜੀਤ ਸਿੰਘ, ਹਰਵੇਲ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ। 
 
 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

                                                                                            

 
Previous articleਉੱਘੇ ਪੰਜਾਬੀ ਸ਼ਾਇਰ ਅਤੇ ਚਿੰਤਕ ਡਾ. ਜਸਵੰਤ ਬੇਗੋਵਾਲ ਨਹੀਂ ਰਹੇ, ਅੰਤਿਮ ਸਸਕਾਰ ਅੱਜ 
Next articleਪਿੰਡ ਆਰੀਆਂਵਾਲ ਵਿਖੇ ਕੈਰੀਅਰ ਕਾਊਂਸਲਿੰਗ ਸਬੰਧੀ ਕੇਡਰ ਕੈਂਪ ਲਗਾਇਆ ਗਿਆ