ਸ਼ਹੀਦ ਭਗਤ ਸਿੰਘ ਦੇ ਜਨਮਦਿਨ ਨੂੰ ਸਮਰਪਿਤ ਵਿਚਾਰ ਗੋਸ਼ਟੀ ਪਹਿਲੀ ਅਕਤੂਬਰ ਨੂੰ-ਤਰਕਸ਼ੀਲ

ਲੋਕਾਂ ਦਾ ਦ੍ਰਿਸ਼ਟੀਕੋਣ ਵਿਗਿਆਨਕ ਤੇ ਉਨ੍ਹਾਂ ਨੂੰ ਨੈਤਿਕ ਕਦਰਾਂ ਕੀਮਤਾਂ ਦਾ ਮਾਲਕ ਬਣਾਉਣ ਲਈ ਯਤਨਸ਼ੀਲ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ  ਕਾਰਜਕਾਰਨੀ ਦੀ ਮੀਟਿੰਗ ਇਕਾਈ ਦੇ ਜਥੇਬੰਦਕ ਮੁਖੀ ਸੁਰਿੰਦਰ ਪਾਲ ਦੀ ਪ੍ਰਧਾਨਗੀ ਵਿੱਚ ਸੰਗਰੂਰ ਵਿਖੇ ਹੋਈ । ਮੀਟਿੰਗ ਦੀ ਕਾਰਵਾਈ ਪ੍ਰੈਸ ਨਾਲ ਸਾਂਝੀ ਕਰਦਿਆਂ ਜ਼ੋਨ ਮੁਖੀ ਮਾਸਟਰ ਪਰਮ ਵੇਦ ਤੇ  ਮੀਡੀਆ ਮੁਖੀ ਚਰਨ ਕਮਲ ਸਿੰਘ ਨੇ ਦੱਸਿਆ ਮੀਟਿੰਗ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮਦਿਨ ਨੂੰ ਸਮਰਪਿਤ ਪਹਿਲੀ ਅਕਤੂਬਰ ਨੂੰ ਅਫ਼ਸਰ ਕਲੋਨੀ ਸੰਗਰੂਰ ਵਿਖੇ ਵਿਚਾਰ ਗੋਸ਼ਟੀ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਸ ਦੇ  ਮੁਖ ਬੁਲਾਰੇ ਟਰੇਡ ਯੂਨੀਅਨਨਿਸਟ  ਜਮਹੂਰੀ ਅਧਿਕਾਰ ਸਭਾ ਪੰਜਾਬ  ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸਵਰਨਜੀਤ ਸਿੰਘ ਹੋਣਗੇ ।ਮੀਟਿੰਗ ਵਿੱਚ  ਮਾਨਸਿਕ ਰੋਗ ਮਸ਼ਵਰਾ ਵਿਭਾਗ ਦੇ ਮੁਖੀ ਗੁਰਦੀਪ ਸਿੰਘ ਨੇ ਸੁਸਾਇਟੀ ਕੋਲ ਆਏ ਮਾਨਸਿਕ  ਰੋਗੀਆਂ ਦੇ ਕੇਸਾਂ ਬਾਰੇ ਜਾਣਕਾਰੀ ਸਾਂਝੀ ਕੀਤੀ।   ਤਰਕਸ਼ੀਲ ਮੈਗਜ਼ੀਨ ਦੇ ਨਵੇਂ ਅੰਕ ਦੀ ਵੰਡ ਵੀ  ਕੀਤੀ ਗਈ ਤੇ ਤਰਕਸ਼ੀਲ ਸੁਸਾਇਟੀ ਦੇ ਬੁਲਾਰ ਇਸ  ਮੈਗਜ਼ੀਨ ਦੇ ਪਾਠਕਾਂ ਵਿੱਚ ਵਾਧਾ ਕਰਨ ਦਾ ਫੈਸਲਾ ਵੀ ਕੀਤਾ ਗਿਆ। ਤਰਕਸ਼ੀਲਾਂ  ਨੇ ਲੋਕਾਂ ਨੂੰ ਹਕ਼ -ਸਚ, ਇਨਸਾਫ਼ ਤੇ ਬਰਾਬਰਤਾ ਵਾਲੇ ਸਮਾਜ ਲਈ ਆਪਣਾ ਸੋਚਣਢੰਗ ਵਿਗਿਆਨਕ ਬਣਾਉਣ ਦਾ ਸੱਦਾ ਦਿੱਤਾ।ਮੀਟਿੰਗ ਵਿੱਚ ਸੁਰਿੰਦਰ ਪਾਲ, ਗੁਰਦੀਪ ਸਿੰਘ ਲਹਿਰਾ,  ਲੈਕਚਰਾਰ ਕ੍ਰਿਸ਼ਨ ਸਿੰਘ, ਚਰਨ ਕਮਲ ਸਿੰਘ, ਸੀਤਾ ਰਾਮ,ਪਰਮਿੰਦਰ ਸਿੰਘ ਤੇ  ਮਾਸਟਰ ਪਰਮਵੇਦ ਨੇ  ਸ਼ਮੂਲੀਅਤ ਕੀਤੀ।
 
ਮਾਸਟਰ ਪਰਮ ਵੇਦ ਸੰਗਰੂਰ
ਜੋਨ ਜਥੇਬੰਦਕ ਮੁਖੀ
ਤਰਕਸ਼ੀਲ ਸੁਸਾਇਟੀ ਪੰਜਾਬ 
 9417422349
 
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous article28 ਸਤੰਬਰ ਨੂੰ ਕੰਪਿਊਟਰ ਅਧਿਆਪਕਾਂ ਦੀ ਖਟਕੜ ਕਲਾਂ ਰੈਲੀ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸ਼ਮੂਲੀਅਤ ਦਾ ਫ਼ੈਸਲਾ।
Next articleਭਾਰਤੀ ਕਿਸਾਨ ਯੂਨੀਅਨ ਦੁਆਬਾ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਹੋਈ