ਅਜਿਹੇ ਸ਼ਹੀਦ ਹੀ ਸਾਡੇ ਆਦਰਸ਼ ਬਣਨੇ ਚਾਹੀਦੇ ਹਨ-ਰਣਜੀਤ ਸਿੰਘ ਖੋਜੇਵਾਲ
ਕਪੂਰਥਲਾ(ਕੌੜਾ ) – ਯੂਥ ਭਾਜਪਾ ਵੱਲੋਂ ਸ਼ਹੀਦ ਭਗਤ ਸਿੰਘ ਦੀ ਜੈਅੰਤੀ ਦੇ ਮੌਕੇ ਤੇ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਉਨ੍ਹਾਂਦੇ ਦੇ ਬੁੱਤ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਇਸ ਮੌਕੇ ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਨੇ ਸ਼ਹੀਦ ਭਗਤ ਸਿੰਘ ਨੂੰ ਇਸ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਦੱਸਦਿਆਂ ਕਿਹਾ ਕਿ ਦੇਸ਼ ਦੇ ਲਈ ਛੋਟੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਭਗਤ ਸਿੰਘ ਦਾ ਸੰਦੇਸ਼ ਦੇਸ਼ ਦੇ ਨੌਜਵਾਨਾਂ ਪ੍ਰਤੀ ਹੈ ਉਨ੍ਹਾਂ ਦੇ ਫਰਜ਼ਾਂ ਨੂੰ ਸਮਝਣਾ ਹੈ।ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਦੇਸ਼ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਮਾਤ ਭੂਮੀ ਪ੍ਰਤੀ ਸਮਰਪਣ ਭਾਵਨਾ ਨੂੰ ਯਾਦ ਕਰਦੇ ਹੋਏ ਸਾਨੂੰ ਉਨ੍ਹਾਂ ਦੇ ਨਕਸ਼ੇ-ਕਦਮਾਂ ਤੇ ਚੱਲਣਾ ਚਾਹੀਦਾ ਹੈ ਅਤੇ ਅਜਿਹੇ ਸ਼ਹੀਦ ਹੀ ਸਾਡੇ ਆਦਰਸ਼ ਬਣਨੇ ਚਾਹੀਦੇ ਹਨ।ਇਸ ਮੌਕੇ ਹਾਜ਼ਰ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਖੋਜੇਵਾਲ ਨੇ ਕਿਹਾ ਕਿ ਭਗਤ ਸਿੰਘ ਇਕ ਵਿਚਾਰਧਾਰਾ ਦਾ ਨਾਂ ਹੈ ਜਿਸ ਨੂੰ ਹਰ ਨੌਜਵਾਨ ਨੂੰ ਅਪਨਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਅੱਜ ਨਵੀਂ ਪੀੜ੍ਹੀ ਨੂੰ ਦੇਸ਼ ਦੀ ਆਜ਼ਾਦੀ ਅਤੇ ਇਸ ਦੇ ਗੌਰਵਮਈ ਇਤਿਹਾਸ ਬਾਰੇ ਦੱਸਣ ਦੀ ਲੋੜ ਹੈ।ਉਨ੍ਹਾਂ ਨੌਜਵਾਨਾਂ ਨੂੰ ਭਗਤ ਸਿੰਘ ਦੇ ਆਦਰਸ਼ਾਂ ਤੇ ਚੱਲਣ ਦਾ ਸੱਦਾ ਦਿੱਤਾ।ਖੋਜੇਵਾਲ ਨੇ ਕਿਹਾ ਕਿ ਭਗਤ ਸਿੰਘ ਰਾਸ਼ਟਰਵਾਦ ਦੇ ਪ੍ਰਤੀਕ ਹਨ ਅਤੇ ਉਨ੍ਹਾਂ ਦੇ ਵਿਚਾਰ ਰਾਸ਼ਟਰਵਾਦ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਹ ਨੌਜਵਾਨਾਂ ਨੂੰ ਦੇਸ਼ ਪ੍ਰਤੀ ਪਿਆਰ,ਕੁਰਬਾਨੀ ਅਤੇ ਤਿਆਗ ਦਾ ਪਾਠ ਵੀ ਪੜ੍ਹਾਉਂਦੇ ਹਨ।ਭਗਤ ਸਿੰਘ ਜੀ ਇੱਕ ਸ਼ੱਚੇ ਰਾਸ਼ਟਰਵਾਦੀ ਅਤੇ ਸਮਾਜਵਾਦੀ ਸਨ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੱਕ ਅਜਿਹੀ ਸਿਆਸੀ ਪਾਰਟੀ ਹੈ ਜੋ ਰਾਸ਼ਟਰਵਾਦ ਨੂੰ ਵਧਾਉਣ ਦੇ ਨਾਲ-ਨਾਲ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਬਹਾਦਰਾਂ ਦੇ ਨਕਸ਼ੇ-ਕਦਮਾਂ ਤੇ ਚੱਲ ਕੇ ਹਰ ਵਿਅਕਤੀ ਦੀ ਸਮਾਜਿਕ ਅਤੇ ਆਰਥਿਕ ਖੁਸ਼ਹਾਲੀ ਲਈ ਕੰਮ ਕਰ ਰਹੀ ਹੈ।ਖੋਜੇਵਾਲ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹੀਦ ਭਗਤ ਸਿੰਘ ਦੇ ਜੀਵਨ,ਫਲਸਫੇ ਅਤੇ ਵਿਚਾਰਾਂ ਤੋਂ ਪ੍ਰੇਰਨਾ ਲੈਣ।ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਭਾਰਤ ਨੂੰ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਨੂੰ ਇੱਕ ਨਵਾਂ ਰਾਹ ਵਿਖਾਇਆ ਸੀ।ਉਹ ਇੱਕ ਅਜਿਹੇ ਮਹਾਨ ਕ੍ਰਾਂਤੀਕਾਰੀ ਸਨ ਜਿਨ੍ਹਾਂ ਨੇ ਆਪਣੇ ਜੀਵਨ,ਫਲਸਫੇ ਅਤੇ ਆਪਣੇ ਵਿਚਾਰਾਂ ਨਾਲ ਨੌਜਵਾਨਾਂ ਨੂੰ ਊਰਜਾਵਾਨ ਅਤੇ ਪ੍ਰੇਰਿਤ ਕਰਨ ਦਾ ਕੰਮ ਕੀਤਾ।ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈਆਪਣੇ ਸਾਥੀਆਂ ਨਾਲ ਮਿਲ ਕੇ ਕ੍ਰਾਂਤੀਕਾਰੀ ਯੋਜਨਾ ਬਣਾਈ ਅਤੇ ਇਸ ਨੂੰ ਲਾਗੂ ਕਰਨ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।ਆਪਣੇ ਗੁਰੂਆਂ ਕਰਤਾਰ ਸਿੰਘ ਅਤੇ ਚੰਦਰ ਸ਼ੇਖਰ ਆਜ਼ਾਦ ਦੇ ਨਾਲ ਮਿਲ ਕੇ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ।ਦੇਸ਼ ਭਰ ਦੇ ਨੌਜਵਾਨਾਂ ਨੂੰ ਸੰਗਠਿਤ ਕੀਤਾ।ਇਸ ਮੌਕੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਉਮੇਸ਼ ਸ਼ਾਰਦਾ,ਸੂਬਾ ਕਾਰਜਕਾਰਨੀ ਮੈਂਬਰ ਰਾਜੇਸ਼ ਪਾਸੀ,ਸਾਬਕਾ ਜ਼ਿਲ੍ਹਾ ਪ੍ਰਧਾਨ ਆਕਾਸ਼ ਕਾਲੀਆ,ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ,ਮੰਡਲ ਇਕ ਪ੍ਰਧਾਨ ਰਜਿੰਦਰ ਸਿੰਘ ਧੰਜਲ,ਮੰਡਲ ਦੋ ਦੇ ਪ੍ਰਧਾਨ ਕਪਿਲ ਧੀਰ,ਸਾਬਕਾ ਕੌਂਸਲਰ ਪਵਨ ਧੀਰ,ਐਸਸੀ ਮੋਰਚਾ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਜ਼ਿਲ੍ਹਾ ਸਕੱਤਰ ਅਸ਼ਵਨੀ ਤੁਲੀ,ਦਫ਼ਤਰ ਸਕੱਤਰ ਦਵਿੰਦਰ ਧੀਰ,ਮਧੂ ਸੂਦ,ਧਰਮਪਾਲ ਬਜਾਜ,ਅਸ਼ੋਕ ਮਾਹਲਾ,ਜੋਗਿੰਦਰ ਤਲਵਾੜ, ਐਡਵੋਕੇਟ ਭੱਟੀ,ਸੁਸ਼ੀਲ ਭੱਲਾ,ਪ੍ਰੇਮ ਅਗਰਵਾਲ,ਸ਼ਤੀਸ਼ ਕਟਾਰੀਆ,ਸੰਤੋਖ ਸਿੰਘ,ਗੁਰਮੇਲ ਸਿੰਘ,ਸੰਜੀਵ ਕੁਮਾਰ,ਅਨਿਲ ਸੇਠ,ਬੌਬੀ ਸ਼ਰਮਾ,ਕਮਲ ਪ੍ਰਭਾਕਰ,ਵੀਰ ਸਿੰਘ, ਸਰਬਜੀਤ ਬੰਟੀ ,ਦੀਪਕ ਕੁਮਾਰ ,ਅਭੀ ਅਰਸ਼ ,ਚਾਹਤ ਨਾਹਰ, ਕੁਨਾਲ ਮੇਹਰਾ ,ਸਾਹਿਲ ਵਾਲੀਆਂ ,ਸੰਦੀਪ ਥਿੰਦ, ਲੱਕੀ ਬਾਜਵਾ ,ਜਸ਼ਨ ਸਿੰਘ ,ਮਨਮੀਤ ਸਿੰਘ ,ਰਾਜਨ ਚੌਹਾਨ , ਮਨਦੀਪ ਸਿੰਘ ,ਧਰਮਬੀਰ ਸਿੰਘ ,ਅਕਸ਼ੇ ਕੰਡਾ ,ਵਿਸ਼ੂ ਠਾਕੁਰ ,ਮੁਨੀਸ਼ ਕੁਮਾਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly