ਬਲਾਕ ਮਸੀਤਾਂ ਦੇ ਸਮੂਹ ਸਕੂਲਾਂ ਵਿੱਚ ਸਵੱਛਤਾ ਪੰਦਰਵਾੜੇ ਤਹਿਤ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸਿਖਾਏ ਸਫ਼ਾਈ ਦੇ ਗੁਰ 

ਬਲਾਕ ਮਸੀਤਾਂ ਦੇ 63 ਸਕੂਲਾਂ ਵਿੱਚ ਸਵੱਛਤਾ ਪੰਦਰਵਾੜਾ ਸਫਲਤਾਪੂਰਵਕ ਸੰਪੰਨ -ਕਮਲਜੀਤ
ਕਪੂਰਥਲਾ,29 ਸਤੰਬਰ (ਕੌੜਾ)- ਜ਼ਿਲ੍ਹਾ ਸਿੱਖਿਆ ਅਧਿਕਾਰੀ ਜਗਵਿੰਦਰ ਸਿੰਘ ਤੇ ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੰਦਾ ਧਵਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਬਲਾਕ ਮਸੀਤਾਂ ਦੇ
63 ਸਕੂਲਾਂ ਸਵੱਛਤਾ ਪੰਦਰਵਾੜਾ ਮਨਾਇਆ ਜਾ ਚੁੱਕਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਨੇ ਦੱਸਿਆ ਕਿ ਸਵੱਛਤਾ ਹੀ ਸੇਵਾ – ਸਵੱਛਤਾ ਅਭਿਆਨ ਦੇ ਤਹਿਤ ਬਲਾਕ ਦੇ ਸਮੂਹ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੇ ਆਪਣੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕ ਕਰਦੇ ਹੋਏ ਜਿੱਥੇ ਸਵੱਛਤਾ ਨਾਲ ਸੰਬੰਧਿਤ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਉਥੇ ਹੀ ਇਸ ਦੌਰਾਨ ਸਕੂਲਾਂ ਵਿੱਚ ਵਿਸ਼ੇਸ਼ ਤੌਰ ਤੇ ਚੌਗਿਰਦੇ ਦੀ ਸਫ਼ਾਈ ਦੇ ਨਾਲ ਨਾਲ ਪੌਦੇ ਵੀ ਲਗਾਏ ਗਏ। ਉਹਨਾਂ ਦੱਸਿਆ ਕਿ ਸਕੂਲਾਂ ਵਿੱਚ ਅਧਿਆਪਕਾਂ ਦੁਆਰਾ ਵਿਦਿਆਰਥੀਆਂ ਨੂੰ ਆਪਣੇ ਸਰੀਰ ਦੀ ਸਫਾਈ ਦੇ ਨਾਲ ਨਾਲ ਹੱਥਾਂ ਦੀ ਸਫ਼ਾਈ, ਨਹੁੰਆਂ  ਦੀ ਸਫ਼ਾਈ ,ਹੱਥਾਂ ਦੀ  ਸਫ਼ਾਈ ਕਰਵਾਉਣ ਦੇ ਢੰਗ ਸਿਖਾਉਣ ਦੇ ਨਾਲ ਨਾਲ ਸਫ਼ਾਈ ਦੇ ਲਾਭਾਂ ਪ੍ਰਤੀ ਵੀ ਜਾਗਰੂਕ ਕੀਤਾ। ਇਸ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ
ਸਵੱਛਤਾ ਰੱਖਣ ਦੀ ਸਹੁੰ ਚੁਕਾਉਂਦਿਆਂ ਵਿਦਿਆਰਥੀਆਂ ਵਲੋਂ ਪ੍ਰਣ ਲਿਆ ਗਿਆ ਕਿ ਉਹ ਸਵੱਛਤਾ ਨੂੰ ਅਪਨਾਉਣਗੇ ਤੇ ਇਸ ਬਾਰੇ ਹੋਰ ਲੋਕਾਂ ਨੂੰ ਵੀ ਜਾਗਰੂਕ ਕਰਨਗੇ । ਇਸ ਮੌਕੇ
ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਨੇ ਬਲਾਕ ਦੇ ਸਮੂਹ ਅਧਿਆਪਕਾਂ ਨੂੰ
ਸਵੱਛਤਾ ਪੰਦਰਵਾੜੇ ਨੂੰ ਸਫਲਤਾਪੂਰਵਕ ਨੇਪਰੇ ਚੜਾਉਣ ਲਈ ਵਧਾਈ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਜਿਲਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰਾ ਦੀ ਅਗਵਾਈ ਹੇਠ ਮੀਟਿੰਗ ਆਯੋਜਿਤ
Next articleਬਹੁਮੰਤਵੀ ਦਾ ਭਾਣੋ ਲੰਗਾ ਸਹਿਕਾਰੀ ਖੇਤੀਬਾੜੀ ਸਭਾ ਭਾਣੋ ਲੰਗਾ ਦਾ ਸਾਲਾਨਾ ਆਮ ਇਜਲਾਸ ਅਤੇ ਮੁਨਾਫ਼ਾ ਵੰਡ ਸਮਾਗਮ ਸੰਪਨ