ਫਿਲੌਰ, ਅੱਪਰਾ 30 ਸਤੰਬਰ (ਜੱਸੀ) -ਸਿਵਲ ਸਰਜਨ ਜਲੰਧਰ ਡਾ ਰਮਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਇਟਾ ਦੇ ਭੱਠਿਆ ਤੇ ਡੇਂਗੂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਟਾ ਦੇ ਭੱਠਿਆ ਤੇ ਜਾ ਕੇ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰਾਂ ਦੇ ਪਰਿਵਾਰਾ ਨੂੰ ਡੇਂਗੂ ਤੋ ਬਚਾਅ ਸਬੰਧੀ ਜਾਣਕਾਰੀ ਦਿੱਤੀ। ਸੀਨੀਅਰ ਮੈਡੀਕਲ ਅਫ਼ਸਰ ਡਾ ਅਮਿਤਾ ਲੂਨਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਨਿਜੀ ਤੌਰ ਤੇ ਜਾ ਕੇ ਮੱਛਰ ਪੈਦਾ ਹੋਣ ਵਾਲੇ ਸੰਭਾਵਿਤ ਸਰੋਤਾ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਦੇ ਪਰਿਵਾਰਾ ਨੂੰ ਸਫਾਈ ਰੱਖਣ ਅਤੇ ਆਪਣੇ ਆਸ ਪਾਸ ਪਾਣੀ ਨਾ ਜਮਾ ਹੋਣ ਦੀ ਸਲਾਹ ਦਿੱਤੀ। ਉਨ੍ਹਾਂ ਡੇਂਗੂ ਦੇ ਲੱਛਣਾ ਅਤੇ ਲਾਰਵੇ ਪੈਦਾ ਹੋਣ ਦੀ ਸੂਰਤ ਵਿੱਚ ਨਸ਼ਟ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ। ਉਨ੍ਹਾਂ ਡੇਂਗੂ ਦੇ ਲੱਛਣ ਹੋਣ ਤੇ ਤਰੁੰਤ ਸਰਕਾਰੀ ਹਸਪਤਾਲ ਵਿੱਚ ਜਾਚ ਕਰਵਾਉਣੀ ਲਈ ਕਿਹਾ।
ਇਸ ਵਿਸ਼ੇਸ਼ ਟੀਮ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ ਅਮਿਤਾ ਲੂਨਾ ਦੇ ਨਾਲ ਹੈਲਥ ਸੁਪਰਵਾਈਜਰ ਕੁਲਦੀਪ ਵਰਮਾ ਅਤੇ ਹੈਲਥ ਸੁਪਰਵਾਈਜਰ ਸਤਨਾਮ ਸ਼ਾਮਲ ਸਨ । ਇਸ ਦੇ ਨਾਲ ਹੀ ਫੀਲਡ ਸਟਾਫ ਵੱਲੋ ਬਲਾਕ ਬੜਾ ਪਿੰਡ ਅਧੀਨ ਪੈਂਦੇ ਵੱਖ ਵੱਖ ਭੱਠਿਆ ਤੇ ਜਾ ਕੇ ਜਾਣਕਾਰੀ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly