ਸਰਕਾਰ ਜੀ , ਮੁਲਾਜਮ ਵਰਗ ਨੂੰ ਤਿਉਹਾਰਾਂ ਤੋਂ ਪਹਿਲਾਂ  ਡੀ.ਏ ਦੇਣ ਬਾਰੇ ਸੋਚੋ- ਅਧਿਆਪਕ ਦਲ ਪੰਜਾਬ

ਕਪੂਰਥਲਾ (ਕੌੜਾ)- ਅਧਿਆਪਕ ਦਲ ਪੰਜਾਬ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਸੁਖਦਿਆਲ ਸਿੰਘ ਝੰਡ ਪ੍ਰਧਾਨ ਤੇ ਮਨਜਿੰਦਰ ਸਿੰਘ ਧੰਜੂ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ।ਇਸ ਮੌਕੇ ਆਗੂਆਂ ਨੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਕੋਲੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੇ ਮੁਲਾਜਮ ਵਰਗ ਨੂੰ ਤਿਉਹਾਰਾਂ ਤੋਂ ਪਹਿਲਾਂ ਪੇਅ ਕਮਿਸ਼ਨ ਦਾ ਬਕਾਇਆ ਤੇ ਡੀ.ਏ ਦੀ ਕਿਸ਼ਤਾਂ ਦਿੱਤੀਆਂ ਜਾਣ ਤਾਂ ਜੋ ਮੁਲਾਜਮ ਵਰਗ ਖੁਸ਼ੀ ਨਾਲ ਤਿਉਹਾਰਾਂ ਨੂੰ ਮਨਾ ਸਕੇ। ਆਗੂਆਂ ਨੇ ਕਿਹਾ ਕਿ ਮੋਜੂਦਾ ਸਰਕਾਰ ਅਕਾਲੀ ਦਲ ਦੀ ਸਰਕਾਰ ਵਾਂਗ ਮੁਲਾਜਮ ਵਰਗ ਨੂੰ ਡੀ ਏ ਤੇ ਬਕਾਏ ਦੇ ਕੇ ਮੁਲਾਜਮ ਹਿਤੈਸ਼ੀ ਸਰਕਾਰ ਹੋਣ ਦਾ ਵਾਅਦਾ ਪੂਰਾ ਕਰੇ।ਇਸ ਲਈ  ਸਰਕਾਰ ਮੁਲਾਜਮ ਵਰਗ ਲਈ ਖਜਾਨੇ ਦਾ ਹੁਣ ਬੂਹਾ ਖੋਲ ਦੇਵੇ ਨਾ ਕਿ ਉਹ ਪਹਿਲੀ ਸਰਕਾਰ ਦੇ ਵਿੱਤ ਮੰਤਰੀ ਵਾਂਗ ਖਾਲੀ ਖਜਾਨਾ ਮੰਤਰੀ ਬਨਣ ਕਿਉਂਕਿ ਹੁਣ ਤਿਉਹਾਰਾਂ ਦੇ ਦਿਨ ਆ ਰਹੇ ਹਨ ਤੇ ਪੰਜਾਬ ਸਰਕਾਰ ਦੇ  ਮੁਲਾਜਮ ਵਰਗ ਨੂੰ ਡੀ.ਏ ਦੀ ਕਿਸ਼ਤਾਂ ਦੀ ਬਹੁਤ ਉਡੀਕ ਹੈ।ਤਾਂ ਜੋ ਮੁਲਾਜਮ ਵਰਗ ਮਹਿੰਗਾਈ ਦੀ ਮਾਰ ਤੋਂ ਬੱਚ ਸਕਣ। ਕਿਉਂਕਿ ਮੁਲਾਜਮ ਵਰਗ ਦਾ ਡੀ.ਏ ਤੇ ਪੇਅ ਕਮਿਸ਼ਨ ਦਾ ਬਕਾਇਆ ਦੇਣ ਦਾ ਸਰਕਾਰ ਨੇ ਵਾਅਦਾ ਕੀਤਾ ਸੀ।ਇਸ ਮੌਕੇ ਸ਼੍ਰੀ ਰਜੇਸ਼ ਜੌਲੀ, ਸ: ਭਜਨ ਸਿੰਘ ਮਾਨ ਤੇ ਸ਼੍ਰੀ ਰਮੇਸ਼ ਕੁਮਾਰ ਭੇਟਾ ਸੂਬਾਈ ਆਗੂ  ਵਿਸ਼ੇਸ ਤੌਰ ਤੇ ਹਾਜਰ ਸਨ। ਇਹਨਾਂ ਤੋਂ ਇਲਾਵਾ ਹਰਦੇਵ ਸਿੰਘ ਖਾਨੋਵਾਲ, , ਮਨੂੰ ਕੁਮਾਰ ਪ੍ਰਾਸ਼ਰ, , ਵੱਸਣਦੀਪ ਸਿੰਘ ਜੱਜ, ਸ਼ੁੱਭਦਰਸ਼ਨ ਆਨੰਦ , ਰਕੇਸ਼ ਕੁਮਾਰ ਕਾਲਾਸੰਘਿਆ, ਸੁਖਜਿੰਦਰ ਸਿੰਘ ਢੋਲਣ, , ਕਮਲਜੀਤ ਸਿੰਘ ਮੇਜਰਵਾਲ, ਪ੍ਰਿੰਸੀਪਲ ਮਨਜੀਤ ਸਿੰਘ ਕਾਂਜਲੀ, ਗੁਰਮੀਤ ਸਿੰਘ ਖਾਲਸਾ, ਡਾ. ਅਰਵਿੰਦਰ ਸਿੰਘ ਭਰੋਥ, ਰੋਸ਼ਨ ਲਾਲ ਸੈਫਲਾਬਾਦ, ਸੁਰਜੀਤ ਸਿੰਘ ਲੱਖਣਪਾਲ, ਅਮਰਜੀਤ ਸਿੰਘ ਕਾਲਾ, , ਲੈਕਚਰਾਰ ਵਨੀਸ਼ ਸ਼ਰਮਾ, ਰਜੀਵ ਸਹਿਗਲ, ਮਨਦੀਪ ਸਿੰਘ ਫੱਤੂਢੀਗਾਂ, ਮਨਜੀਤ ਸਿੰਘ ਥਿੰਦ, ਵਿਜੈ ਕੁਮਾਰ ਭਵਾਨੀਪੁਰ, ਸੁਰਿੰਦਰ ਕੁਮਾਰ, , ਜਤਿੰਦਰ ਸਿੰਘ ਸ਼ੈਲੀ, ਮਨਿੰਦਰ ਸਿੰਘ, ਮੁਖਤਿਆਰ ਲਾਲ, ਅਮਨ ਸੂਦ, ਸ਼ਾਮ ਕੁਮਾਰ ਤੋਗਾਵਾਲਾ, ਮਨਜੀਤ ਸਿੰਘ ਤੋਗਾਂਵਾਲ, ਰਣਜੀਤ ਸਿੰਘ ਮੋਠਾਂਵਾਲਾ, ਜੋਗਿੰਦਰ ਸਿੰਘ, ਸਤੀਸ਼ ਟਿੱਬਾ, ਅਮਰੀਕ ਸਿੰਘ ਰੰਧਾਵਾ, ਜਗਜੀਤ ਸਿੰਘ ਮਿਰਜਾਪੁਰ, ਟੋਨੀ ਕੌੜਾ, ਸਰਬਜੀਤ ਸਿੰਘ ਔਜਲਾ, ਰਜੇਸ਼ ਸ਼ਰਮਾ , ਵਿਕਾਸ ਧਵਨ, ਰੇਸ਼ਮ ਸਿੰਘ ਰਾਮਪੁਰੀ, ਕੁਲਬੀਰ ਸਿੰਘ ਕਾਲੀ ਪਰਵੀਨ ਕੁਮਾਰ,ਪਰਦੀਪ ਕੁਮਾਰ ਵਰਮਾ , ਹਰਸਿਮਰਤ ਸਿੰਘ, ਜਤਿੰਦਰ ਸਿੰਘ ਸੰਧੂ, ਪਰਮਜੀਤ ਸਿੰਘ, ਅਮਰਜੀਤ ਸਿੰਘ ਡੈਨਵਿੰਡ, , ਮਨੋਜ ਟਿੱਬਾ, ਬਿਕਰਮਜੀਤ ਸਿੰਘ ਮੰਨਣ, ਲ਼ੈਕਚਰਾਰ ਵਿਕਾਸ ਭੰਬੀ, ਮਨਦੀਪ ਸਿੰਘ ਔਲਖ ਆਦਿ ਹਾਜਰ ਸਨ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੈਂਟਰ ਸਕੂਲ ਭਾਣੋ ਲੰਗਾ ਦਾ ਦੋ ਰੋਜਾ ਖੇਡ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ 
Next articleਏਹੁ ਹਮਾਰਾ ਜੀਵਣਾ ਹੈ -404