ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜੀ ਦਾ ਜਨਮ ਦਿਨ 8 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਦਭਾਵਨਾ ਦਿਵਸ ਵੱਜੋਂ ਮਨਾਇਆ ਜਾਞੇਗਾ

ਫਿਲੌਰ, ਅੱਪਰਾ (ਜੱਸੀ)-ਅੱਧੀ ਸਦੀ ਤੱਕ ਪੰਜਾਬੀਆਂ ਦੇ ਦਿਲਾਂ ਤੇ ਰਾਜ ਕਰਨ ਵਾਲ਼ੇ, ਪੰਥ, ਪੰਜਾਬ, ਪੰਜਾਬੀ ਤੇ ਪੰਜਾਬੀਅਤ ਲਈ ਲੜਨ ਵਾਲ਼ੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਜੀ ਦਾ ਜਨਮਦਿਨ 8 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਦਭਾਵਨਾ ਦਿਵਸ ਵੱਜੋਂ ਮਨਾਇਆ ਜਾ ਰਿਹਾ ਹੈ।
ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਹਲਕਾ ਫਿਲੌਰ ਵੱਲੋਂ ਹਲਕੇ ਦੀਆਂ ਸਮੂਹ ਸੰਗਤਾਂ ਅਤੇ ਗੁਰਾਇਆਂ ਬਲੱਡ ਸੇਵਾ ਦੇ ਸਹਿਯੋਗ ਨਾਲ਼ ਪਵਿੱਤਰ ਅਸਥਾਨ ਗੁਰਦੁਆਰਾ ਬਾਬਾ ਸੰਗ ਜੀ ਪਿੰਡ ਸੰਗ ਢੇਸੀਆਂ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ  ਅਤੇ ਅਰਦਾਸ ਉਪਰੰਤ  ਖੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਆਪ ਸਮੂਹ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਦਿੱਤੇ ਹੋਏ ਪ੍ਰੋਗਰਾਮ ਅਨੁਸਾਰ ਸਮੇਂ ਸਿਰ ਪਹੁੰਚਕੇ ਇਸ ਆਯੋਜਨ ਦਾ ਹਿੱਸਾ ਬਣੀਏ ਅਤੇ ਫਖਰ-ਏ-ਕੌਮ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੀਏ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਨੋਦ ਭਾਰਦਵਾਜ ਨੇ ਲਗਾਈ ਪਿੰਡ ਦੇ ਵਿਅਕਤੀਆਂ ਖਿਲਾਫ਼ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਅੱਗੇ ਇਨਸਾਫ਼ ਲਈ ਗੁਹਾਰ
Next articleਸਾਥੀ ਨਾਮਦੇਵ ਸਿੰਘ ਭੁਟਾਲ ਨੂੰ ਅੰਤਿਮ ਵਿਦਾਇਗੀ 8ਦਸੰਬਰ ਨੂੰ