ਕਪੂਰਥਲਾ ( ਕੌੜਾ ) – ਬੀਤੇ ਦਿਨਾਂ ਤੋਂ ਪੰਜਾਬ ਅੰਦਰ ਪੈ ਰਹੀ ਭਾਰੀ ਧੁੰਦ ਅਤੇ ਕੜਾਕੇ ਦੀ ਠੰਡ ਨੇ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ। ਭਾਰੀ ਠੰਡ ਦੇ ਚਲਦਿਆਂ ਹਰ ਵਿਅਕਤੀ ਦਾ ਘਰ ਤੋਂ ਬਾਹਰ ਨਿਕਲਣਾ ਬਹੁਤ ਮੁਸ਼ਕਿਲ ਹੋ ਗਿਆ ਹੈ। ਮੌਜੂਦਾ ਸਥਿਤੀ ਨੂੰ ਦੇਖਦਿਆਂ ਸਰਕਾਰ ਨੂੰ ਸਰਦੀਆਂ ਦੀਆਂ ਛੁੱਟੀਆਂ ਚ ਵਾਧਾ ਕਰ ਦਿੱਤਾ ਜਾਣਾ ਚਾਹੀਦਾ ਤਾਂ, ਜੋ ਇਸ ਠੰਡ ਨਾਲ ਬੱਚੇ ਬਿਮਾਰ ਹੋਣ ਤੋਂ ਬਚ ਸਕਣ।
ਸਰਕਾਰ ਤੋਂ ਛੁੱਟੀਆਂ ਦੇ ਵਿੱਚ ਵਾਧੇ ਦੀ ਮੰਗ ਕਰਦਿਆਂ ਈ ਟੀ ਟੀ ਅਧਿਆਪਕ ਯੂਨੀਅਨ ਦੇ ਸੂਬਾਈ ਆਗੂ ਰਛਪਾਲ ਸਿੰਘ ਵੜੈਚ,ਜਿਲਾ ਪ੍ਰਧਾਨ ਗੁਰਮੇਜ਼ ਸਿੰਘ ਤਲਵੰਡੀ ਚੌਧਰੀਆਂ, ਜਨਰਲ ਸਕੱਤਰ ਇੰਦਰਜੀਤ ਬਿਧੀਪੁਰ, ਜੀ ਟੀ ਯੂ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ ਨੇ ਕਿਹਾ ਕਿ ਇਸ ਤਰ੍ਹਾਂ ਦੀ ਠੰਡ ਵਿੱਚ ਬੱਚਿਆਂ ਦਾ ਸਕੂਲ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ ਕਿਉਂਕਿ ਕਿਉਂਕਿ ਸੰਘਣੀ ਧੁੰਦ ਕਾਰਨ ਹਾਦਸਿਆਂ ਦਾ ਖਤਰਾ ਹਰ ਵਕਤ ਬਣਿਆ ਰਹਿੰਦਾ ਹੈ। ਬੀਤੇ ਸਾਲਾਂ ਦੌਰਾਨ ਭਾਰੀ ਧੁੰਦ ਨਾਲ ਕਈ ਹਾਦਸੇ ਵਾਪਰ ਚੁੱਕੇ ਸਨ ਤੇ ਇਸ ਨਾਲ ਕਾਫੀ ਜਾਨੀ ਦੇ ਮਾਲੀ ਨੁਕਸਾਨ ਹੋਇਆ ਸੀ । ਜਿਸ ਨੂੰ ਦੇਖਦਿਆਂ ਸਰਕਾਰ ਨੂੰ ਅਜਿਹਾ ਕਦਮ ਚੁੱਕਣਾ ਚਾਹੀਦਾ ਹੈ ਤਾਂ ਜੋ ਬੱਚੇ ਸੁਰੱਖਿਅਤ ਰਹਿ ਸਕਣ। ਆਗੂਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਤੇ ਹੋਰ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਵੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਸਰਦੀਆਂ ਦੀਆਂ ਛੁੱਟੀਆਂ ਚ ਵਾਧਾ ਕੀਤਾ ਗਿਆ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਭਾਰੀ ਠੰਡ ਨੂੰ ਦੇਖਦਿਆਂ 15 ਜਨਵਰੀ ਤੱਕ ਛੁੱਟੀਆਂ ਕਰ ਦਿੱਤੀਆਂ ਜਾਣ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly