( ਸ੍ਰੀ ਅਨੰਦਪੁਰ ਸਾਹਿਬ ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸੈਂਟਰ – ਢੇਰ , ਸਿੱਖਿਆ ਬਲਾਕ – ਸ਼੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ – ਰੂਪਨਗਰ ( ਪੰਜਾਬ ) ਦੇ ਮਿਹਨਤੀ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਅਧੀਨ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ 75 ਵੇਂ ਗਣਤੰਤਰ ਦਿਵਸ ਮੌਕੇ ਤਹਿਸੀਲ – ਪੱਧਰੀ ਹੋਏ ਸਮਾਗਮ ਵਿੱਚ ਆਪਣੀ ਭਾਗੇਦਾਰੀ ਬਾਖੂਬੀ ਦਰਜ ਕਰਵਾਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੇ ਤਹਿਤ ਲੋਕ – ਨਾਚ ਲੁੱਡੀ ਦੀ ਬਹੁਤ ਵਧੀਆ ਢੰਗ ਨਾਲ ਪੇਸ਼ਕਾਰੀ ਕੀਤੀ। ਦੱਸਣਯੋਗ ਹੈ ਕਿ ਪਹਿਲਾਂ ਵੀ ਸੁਤੰਤਰਤਾ ਦਿਵਸ ਅਤੇ ਗਣਤੰਤਰ ਦਿਵਸ ਦੇ ਮੌਕੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਦੇ ਵਿਦਿਆਰਥੀ ਤਹਿਸੀਲ – ਪੱਧਰੀ ਸਮਾਗਮ ਵਿੱਚ ਸਭਿਆਚਾਰਕ – ਪੇਸ਼ਕਾਰੀ ਤਹਿਤ ਆਪਣੀ ਭਾਗੇਦਾਰੀ ਬਖੂਬੀ ਦਰਜ ਕਰਵਾਉਂਦੇ ਆ ਰਹੇ ਹਨ। ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਉਪ – ਮੰਡਲ ਮੈਜਿਸਟਰੇਟ ਸ਼੍ਰੀ ਅਨੰਦਪੁਰ ਸਾਹਿਬ ਵਲੋਂ ਸਨਮਾਨਿਤ ਵੀ ਕੀਤਾ ਗਿਆ। ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਨੂੰ 3100/- ਰੁਪਏ ਦੀ ਇਨਾਮ ਰਾਸ਼ੀ ਵੀ ਦਿੱਤੀ ਗਈ। ਇਸ ਮੌਕੇ ਸਕੂਲ ਦੇ ਸਟਾਫ ਮੈਡਮ ਅਮਨਪ੍ਰੀਤ ਕੌਰ , ਪਰਮਜੀਤ ਕੁਮਾਰ ਅਤੇ ਮਾਸਟਰ ਸੰਜੀਵ ਧਰਮਾਣੀ ਨੇ ਇਹਨਾਂ ਵਿਦਿਆਰਥੀਆਂ ਤੇ ਇਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈਆਂ ਵੀ ਦਿੱਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly