ਕਿਸੇ ਸਾਬਕਾ ਨਾਮੀ ਖਿਡਾਰੀ ਨੂੰ ਇਹ ਮਿਲਿਆ ਕਰੇਗਾ ਹਰ ਸਾਲ ਐਵਾਰਡ
ਲੁਧਿਆਣਾ ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) ਪੰਜਾਬ ਦੀਆਂ 36ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਜੋ 10 ਅਤੇ 11 ਫਰਵਰੀ ਨੂੰ 6 ਕਰੋੜ ਦੀ ਲਾਗਤ ਨਾਲ ਬਣੇ ਮਾਤਾ ਸਾਹਿਬ ਕੌਰ ਖੇਡ ਕੰਪਲੈਕਸ ਜਰਖੜ ਵਿਖੇ ਹੋਣਗੀਆਂ। ਇਹਨਾਂ ਖੇਡਾਂ ਤੇ ਕਬੱਡੀ ਦੇ ਸਾਬਕਾ ਅੰਤਰਰਾਸ਼ਟਰੀ ਖਿਡਾਰੀ ਅਤੇ ਕੋਚ ਸਵਰਗੀ ਦੇਵੀ ਦਿਆਲ ਦੀ ਯਾਦ ਵਿੱਚ 51000 ਦੀ ਇਨਾਮੀ ਰਾਸ਼ੀ ਵਾਲਾ ਖੇਡ ਯਾਦਗਾਰੀ ਐਵਾਰਡ ਸ਼ੁਰੂ ਕੀਤਾ ਜਾਵੇਗਾ । ਇਹ ਐਵਾਰਡ ਹਰ ਸਾਲ ਕਬੱਡੀ ਦੇ ਸਾਬਕਾ ਵੇਟਰਨਜ਼ ਖਿਡਾਰੀ ਨੂੰ ਦਿੱਤਾ ਜਾਵੇਗਾ । ਜਿਸ ਵਿੱਚ 51000 ਹਜ਼ਾਰ ਦੀ ਇਨਾਮੀ ਰਾਸ਼ੀ, ਲੋਈ ਅਤੇ ਸਵਰਗੀ ਕੋਚ ਦੇਵੀ ਦਿਆਲ ਯਾਦਗਾਰੀ ਐਵਾਰਡ ਪ੍ਰਦਾਨ ਹੋਵੇਗਾ।
ਇਸ ਸਬੰਧੀ ਜਰਖੜ ਖੇਡਾਂ ਦੇ ਪ੍ਰਬੰਧਕੀ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰਸਟ ਜਰਖੜ ਦੀ ਜਰੂਰੀ ਮੀਟਿੰਗ ਚੇਅਰਮੈਨ ਨਰਿੰਦਰ ਪਾਲ ਸਿੰਘ ਸਿੱਧੂ, ਕਬੱਡੀ ਪ੍ਰਮੋਟਰ ਮਨਮੋਹਨ ਗਰੇਵਾਲ ਉਰਫ ਮੋਹਣਾ ਜੋਧਾ ਸਿਆਟਲ ਦੀ ਪ੍ਰਧਾਨਗੀ ਹੇਠ ਹੋਈ ਭਲਕੇ 31 ਜਨਵਰੀ ਦਿਨ ਬੁੱਧਵਾਰ ਨੂੰ ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਸ਼ਾਮ 4 ਵਜੇ ਹੋਵੇਗੀ। ਜਿਸ ਵਿੱਚ ਇਹ ਫੈਸਲਾ ਕੀਤਾ ਜਾਵੇਗਾ ਕਿ ਇਹ ਐਵਾਰਡ ਕਿਸ ਸਾਬਕਾ ਖਿਡਾਰੀ ਨੂੰ ਦਿੱਤਾ ਜਾਵੇਗਾ। ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਅਤੇ ਪ੍ਰਧਾਨ ਐਡਵੋਕੇਟ ਹਰਕਮਲ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਏਵਨ ਸਾਈਕਲ ਕੰਪਨੀ, ਕੋਕਾ ਕੋਲਾ ਵੱਲੋਂ ਜਰਖੜ ਖੇਡ ਸਟੇਡੀਅਮ ਨੂੰ ਪੂਰੀ ਰੰਗ ਰੋਗਨ ਕਰਕੇ ਸਜਾਇਆ ਗਿਆ ਹੈ।ਇਹਨਾਂ ਖੇਡਾਂ ਵਿੱਚ ਨਾਇਬ ਸਿੰਘ ਗਰੇਵਾਲ ਜੋਧਾ ਓਪਨ ਕਬੱਡੀ ਕੱਪ,ਹਾਕੀ ਸੀਨੀਅਰ (ਮੁੰਡੇ ਕੁੜੀਆਂ) ਹਾਕੀ ਸਬ ਜੂਨੀਅਰ ਮੁੰਡੇ ,ਵਾਲੀਬਾਲ , ਗੱਦੇ ਵਾਲੀਆਂ ਕੁਸ਼ਤੀਆਂ , ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਫੁੱਟਬਾਲ , ਕਬੱਡੀ ਤੋ ਇਲਾਵਾ ਸੀਨੀਅਰ ਸੈਕੰਡਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਰੱਸਾਕਸੀ ,ਕਬੱਡੀ ਨੈਸ਼ਨਲ ਸਟਾਈਲ ,ਵਾਲੀਬਾਲ ਆਦਿ ਹੋਰ ਖੇਡਾਂ ਦੇ ਮੁਕਾਬਲੇ ਹੋਣਗੇ । ਉਨ੍ਹਾਂ ਦੱਸਿਆ ਕਿ ਹਾਕੀ ਦੇ ਮੁਕਾਬਲੇ 9 ਫਰਵਰੀ ਨੂੰ ਹੋਣਗੇ ਜਦਕਿ ਟੂਰਨਾਮੈਂਟ ਦਾ ਉਦਘਾਟਨ 10 ਫਰਵਰੀ ਨੂੰ ਹੋਵੇਗਾ ਅਤੇ ਫਾਈਨਲ ਮੁਕਾਬਲੇ 11 ਫਰਵਰੀ ਨੂੰ ਹੋਣਗੇ ਇਸ ਮੌਕੇ ਦੁਪਹਿਰੇ 2 ਵਜੇ ਲੋਕ ਗਾਇਕ ਹਰਜੀਤ ਹਰਮਨ ਦਾ ਖੁੱਲਾ ਅਖਾੜਾ ਲੱਗੇਗਾ। ਕਬੱਡੀ ਦੇ ਮੈਚ ਸ਼ਾਮ 5 ਵਜੇ ਤੋਂ ਪਹਿਲਾਂ ਹੀ ਸਮਾਪਤ ਕਰ ਦਿੱਤੇ ਜਾਣਗੇ। ਜੇਤੂ ਖਿਡਾਰੀਆਂ ਨੂੰ ਏਵਨ ਸਾਈਕਲ ਕੰਪਨੀ ਵੱਲੋਂ 60 ਸਾਈਕਲ ਦਿੱਤੇ ਜਾਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly