ਬੰਦੀ ਸਿੰਘਾਂ ਨੂੰ ਜਲਦ ਰਿਹਾ ਨਾ ਕੀਤਾ ਤਾਂ ਇਸ ਮੁਹਿੰਮ ਨੂੰ ਜਨ ਮੁਹਿੰਮ ਬਣਾਇਆ ਜਾਵੇਗਾ – ਜਥੇਦਾਰ ਡੋਗਰਾਵਾਲਾਂ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਐੱਸ ਜੀ ਪੀ ਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨਿਆਂ ਦੀ ਲੜੀ ਤਹਿਤ ਸ੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਤੇ ਐੱਸ ਜੀ ਪੀ ਸੀ ਮੈਂਬਰਾਂ ਨੇ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡੀ ਸੀ ਦਫਤਰ ਕਪੂਰਥਲਾ ਮੋਹਰੇ ਧਰਨਾ ਦਿੱਤਾ। ਇਸ ਧਰਨੇ ਵਿੱਚ ਬਾਬਾ ਲੀਡਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਗੁਰਸਰ ਸਾਹਿਬ,ਬਾਬਾ ਮਹਾਤਮਾ ਮੁੰਨੀ ਜੀ ਖੈੜਾ ਬੇਟ,ਬਾਬਾ ਅਮਰੀਕ ਸਿੰਘ ਜੀ ਖਖਰੈਣ ਵਾਲੇ,ਬਾਬਾ ਜੈ ਸਿੰਘ ਜੀ ਮਹਿਮਦਵਾਲ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲੀਆਂ ਦਸਤਾਰਾਂ ਅਤੇ ਬੀਬੀਆਂ ਕਾਲੀਆਂ ਚੁੰਨੀਆਂ ਲੈ ਕੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ।
ਧਰਨੇ ਦੌਰਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੰਦੀ ਸਿੰਘਾਂ ਨੂੰ ਪਹਿਲਾਂ ਹੀ ਜ਼ਰੂਰਤ ਤੋਂ ਵੱਧ ਸਜ਼ਾ ਮਿਲ ਚੁੱਕੀ ਹੈ ਅਤੇ ਕਈ ਸਿੰਘ ਤਾਂ 25 ਤੋਂ 35 ਸਾਲ ਤੋਂ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ ਹਨ। ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਜਲਦ ਤੋਂ ਜਲਦ।ਰਿਹਾਈ ਕੀਤੀ ਜਾਵੇ।ਇਸ ਦੌਰਾਨ ਜਥੇਦਾਰ ਜਰਨੈਲ ਸਿੰਘ ਡੋਗਰਾਵਾਲਾਂ ਮੈਂਬਰ ਐੱਸ ਜੀ ਪੀ ਸੀ ਨੇ ਕਿਹਾ ਕਿ ਬੰਦੀ ਸਿੰਘ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਕਈ ਦਹਾਕਿਆਂ ਤੋਂ ਜ਼ੇਲ੍ਹਾਂ ਵਿੱਚ ਬੰਦ ਹਨ। ਜਿਸ ਕਾਰਣ ਉਹ ਕਈ ਬੀਮਾਰੀਆਂ ਤੋਂ ਪੀੜਤ ਹੋ ਚੁੱਕੇ ਹਨ। ਉਹਨਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਬੰਦੀ ਸਿੰਘਾਂ ਨੂੰ ਜਲਦ ਰਿਹਾ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਮੁਹਿੰਮ ਨੂੰ ਜਨ ਮੁਹਿੰਮ ਬਣਾ ਕੇ ਸਘੰਰਸ਼ ਦੀ ਅਗਲੀ ਰੂਪ ਰੇਖਾ ਉਲੀਕੇਗਾ।ਇਸ ਮੌਕੇ ਤੇ ਬੀਬੀ ਗੁਰਪ੍ਰੀਤ ਕੌਰ ਮੈਂਬਰ ਐੱਸ ਜੀ ਪੀ ਸੀ, ਇੰਜੀਨੀਅਰ ਸਵਰਨ ਸਿੰਘ ਕੁਲਾਰ ,ਐਡਵੋਕੇਟ ਪਰਮਜੀਤ ਸਿੰਘ, ਆਦਿ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਤੇ ਦਵਿੰਦਰ ਸਿੰਘ ਢਪੱਈ,ਸੁਖਦੇਵ ਸਿੰਘ ਕਾਦੂਪੁਰ,ਹਰਜੀਤ ਸਿੰਘ ਵਾਲੀਆ, ਅਮਰਬੀਰ ਸਿੰਘ ਲਾਲੀ,ਜਸਵੰਤ ਸਿੰਘ ਕੌੜਾ,ਬਾਬਾ ਬਲਵੀਰ ਸਿੰਘ ਨਿਹੰਗ ਮੁੱਖੀ,ਜਥੇਦਾਰ ਗੁਰਦਿਆਲ ਸਿੰਘ ਖਾਲਸਾ,ਭਜਨ ਸਿੰਘ,ਦਲਬੀਰ ਸਿੰਘ ਨਾਨਕਪੁਰ,ਗੁਰਪ੍ਰੀਤ ਸਿੰਘ ਬੰਟੀ ਵਾਲੀਆ,ਸੁਖਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਬਾਉਲੀ ਸਾਹਿਬ,ਚੰਚਲ ਸਿੰਘ ਮੈਨੇਜਰ ਗੁਰਦੁਆਰਾ ਡੱਲਾ ਸਾਹਿਬ,ਆਦਿ ਹਾਜਰ ਸਨ।