ਪਟਿਆਲਾ ਵਿੱਚ ਗਰਜਣੇ ਹਜ਼ਾਰਾਂ ਸਿਹਤ ਕਾਮੇ 

ਸੀ ਐਚ ਸੀ ਖਿਆਲਾ ਕਲਾਂ ਵਿਖੇ ਜਾਣਕਾਰੀ ਦਿੰਦੇ ਮਲਟੀਪਰਪਜ ਹੈਲਥ ਇਮਪਲਾਇਜ ਯੁਨੀਅਨ ਦੇ ਆਗੂ

ਮਲਟੀਪਰਪਜ਼ ਹੈਲਥ ਇੰਮਪਲਾਈਜ ਯੂਨੀਅਨ 24 ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰੇਗੀ -ਜਿਲ੍ਹਾ ਪ੍ਰਧਾਨ 

ਮਾਨਸਾ, 20 ਫਰਵਰੀ (ਸਮਾਜ ਵੀਕਲੀ) ਮਲਟੀਪਰਪਜ਼ ਹੈਲਥ ਇੰਮਪਲਾਈਜ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਕੁਲਬੀਰ ਸਿੰਘ ਮੋਗਾ ਅਤੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ਦੀ ਅਗਵਾਈ ਆਪਣੀਆਂ ਹੱਕੀ ਮੰਗਾਂ ਦੇ ਲਈ 24 ਫਰਵਰੀ ਨੂੰ ਪੰਜਾਬ ਦੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ ਇਸ ਸੰਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕੇ ਜਥੇਬੰਦੀ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਨਾ ਪੂਰਾ ਕਰਨ ਦੇ ਰੋਸ ਵੱਜੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ ਅਤੇ ਆਉਣ ਵਾਲੀ 24 ਫਰਵਰੀ ਨੂੰ ਸਿਹਤ ਮੰਤਰੀ ਪੰਜਾਬ ਦੀ ਪਟਿਆਲਾ ਵਿਖੇ ਕੋਠੀ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਸੰਬੰਧੀ ਜਿਲ੍ਹਾ ਵਾਰ ਤੇ ਬਲਾਕ ਵਾਰ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ,ਉਹਨਾਂ ਦੱਸਿਆ ਕਿ ਪਿਛਲੇ ਦਿਨੀ ਇਸ ਸੰਬੰਧ ਵਿੱਚ  ਇੱਕ ਮੰਗ ਪੱਤਰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ  ਡਾ. ਆਦਰਸ਼ ਕੌਰ ਨੂੰ ਦਿੱਤਾ ਗਿਆ ਸੀ ਪਰ ਵਿਭਾਗ ਵੱਲੋਂ ਕੇਡਰ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਸਿਹਤ ਕਾਮਿਆਂ ਦੀਆਂ ਮੁੱਖ ਮੰਗਾਂ ਮਲਟੀਪਰਪਜ਼ ਕੇਡਰ ਦਾ ਨਾਮ ਬਦਲਣ, ਕੱਟੇ ਗਏ ਸਾਰੇ ਭੱਤੇ ਬਹਾਲ ਕਰਨ, ਪਦੁਨਤੀਆ ਸਮੇਂ ਸਿਰ ਕਰਨ, ਬੰਦ ਪਏ ਟ੍ਰੇਨਿੰਗ ਸਕੂਲ ਚਾਲੂ ਕਰਨ,ਸੀਨੀਅਰਤਾ ਸੂਚੀਆਂ ਜਾਰੀ ਕਰਨ, ਮੇਲ ਨੂੰ ਫੀਮੇਲ ਬਰਾਬਰ ਕੰਮਾਂ ਵਿੱਚ ਭਾਗੀਦਾਰ ਬਣਾਉਣ  ਲੰਬੇ ਸਮੇਂ ਤੋਂ ਲਟਕ ਰਹੀਆਂ ਹਨ ਜਿਹਨਾਂ ਤੇ ਵਿਭਾਗ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਇਸ ਸੰਬੰਧੀ ਜਥੇਬੰਦੀ ਵੱਲੋਂ ਡਾਇਰੈਕਟਰ, ਮੰਤਰੀ ਅਤੇ ਮੁੱਖ ਮੰਤਰੀ ਨੂੰ ਧੂਰੀ ਵਿਖੇ ਕਈ ਵਾਰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਅਤੇ ਸਿਹਤ ਮੰਤਰੀ ਦੇ ਦਫ਼ਤਰ ਸਕੱਤਰ ਨੂੰ ਵੀ ਯਾਦ ਪੱਤਰ ਦਿੱਤਾ ਗਿਆ ਹੈ ਕਿ ਅਗਰ 22 ਫਰਵਰੀ ਤੱਕ ਕੇਡਰ ਦਾ ਨਾਮ ਬਦਲਣ ਦਾ ਐਲਾਨ ਸਮੇਤ ਹੋਰ ਮੰਗਾਂ ਨਾ ਮੰਨੀਆਂ ਗਈਆਂ ਤਾਂ  ਜਥੇਬੰਦੀ 24 ਫਰਵਰੀ ਦੇ ਵਿੱਚ ਸਿਹਤ ਮੰਤਰੀ ਪੰਜਾਬ ਦਾ ਘਿਰਾਓ ਕਰੇਗੀ  ਤੇ ਉਹਨਾਂ ਦੀ ਪਟਿਆਲਾ ਕੋਠੀ ਅੱਗੇ ਸੂਬਾਈ ਰੋਸ ਧਰਨਾ ਦਿੱਤਾ ਜਾਵੇਗਾ ਜਿਸ ਵਿੱਚ ਸੂਬੇ ਭਰ ਦੇ ਹਜ਼ਾਰਾਂ ਮੇਲ, ਫੀਮੇਲ ਸਿਹਤ ਕਾਮੇ ਵਧ ਚੜ੍ਹ ਕਿ ਸਮਹੂਲੀਅਤ ਕਰਨਗੇ |ਇਸ ਮੌਕੇ ਜਿਲ੍ਹਾ ਦੇ ਆਗੂ  ਮਲਕੀਤ ਸਿੰਘ, ਜਗਦੀਸ਼ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਲਵਦੀਪ ਸਿੰਘ ਆਦਿ ਹਾਜ਼ਰ ਸਨ।

ਚਾਨਣ ਦੀਪ ਸਿੰਘ ਔਲਖ,
ਸੰਪਰਕ 9876888177

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

 

Previous articleਪੰਜਾਬੀਆਂ ਦਾ ਗੌਰਵ   ਮਾਂ ਬੋਲੀ ਪੰਜਾਬੀ
Next articleਤੁਰ ਗਿਆ ‘ਭਲੂਰ’ ਦੀ ਮਿੱਟੀ ਦਾ ‘ਹਿੰਮਤੀ ਪੁੱਤ’  ਸਰਦਾਰ ਬਲਵਿੰਦਰ ਸਿੰਘ ਕਲੇਰ