ਨਰਾਜ਼ ਚੱਲ ਰਹੇ ਅਕਾਲੀ ਆਗੂ ਢੀਂਡਸਾਂ ਮੁੜ ਅਕਾਲੀ ਦਲ ਵਿੱਚ ਸ਼ਾਮਿਲ

ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਹਰ ਆਗੂ ਕੋਲ ਜਾਵਾਂਗੇ – ਸੁਖਬੀਰ ਸਿੰਘ ਬਾਦਲ 
ਬਲਬੀਰ ਸਿੰਘ ਬੱਬੀ -ਸ਼੍ਰੋਮਣੀ ਅਕਾਲੀ ਦਲ ਜੋ ਕਿ ਪੰਜਾਬ ਨਾਲ ਸੰਬੰਧਿਤ ਅਹਿਮ ਰਾਜਨੀਤਿਕ ਪਾਰਟੀ ਹੈ ਜੋ ਕਿ ਸਾਡੇ ਬਜ਼ੁਰਗਾਂ ਵੱਡਿਆਂ ਵਡੇਰਿਆਂ ਦੀਆਂ ਕੁਰਬਾਨੀਆਂ ਸਦਕਾ ਹੋਂਦ ਵਿੱਚ ਆਈ ਤੇ ਪੰਜਾਬ ਦੇ ਹਿੱਤਾਂ ਲਈ ਲੜਦੀ ਹੋਈ ਪੰਜਾਬ ਵਿੱਚ ਹਮੇਸ਼ਾ ਹੀ ਸਰਗਰਮ ਰਾਜਨੀਤੀ ਦਾ ਹਿੱਸਾ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਦੇ ਉੱਪਰ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਦਾ ਕਬਜ਼ਾ ਹੋਇਆ ਤਾਂ ਆਪ ਹੁਦਰੀਆਂ ਤੇ ਹੋਰ ਅਨੇਕਾਂ ਗਲਤੀਆਂ ਕਾਰਨ ਕਈ ਆਗੂਆਂ ਨੇ ਬਗਾਵਤ ਕੀਤੀ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਗਲਤ ਦੱਸਿਆ ਭਾਈ ਆਗੂਆਂ ਨੇ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰ ਲਿਆ। ਇਨਾਂ ਵਿੱਚੋਂ ਅਕਾਲੀ ਦਲ ਨਾਲ ਸੰਬੰਧਿਤ ਸੀਨੀਅਰ ਤੇ ਬਜ਼ੁਰਗ ਆਗੂ ਸੁਖਦੇਵ ਸਿੰਘ ਢੀਡਸਾ ਸਨ ਜੋ ਲੰਮਾ ਸਮਾਂ ਸਵ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਸਾਥੀ ਰਹੇ। ਲੋਕ ਸਭਾ ਦੇ ਵਿੱਚ ਅਕਾਲੀ ਦਲ ਵੱਲੋਂ ਨੁਮਾਇੰਦਗੀ ਕਰਦੇ ਰਹੇ। ਇਸ ਦੇ ਨਾਲ ਹੀ ਉਨਾਂ ਦਾ ਸਪੁੱਤਰ ਪਰਮਿੰਦਰ ਸਿੰਘ ਢੀਡਸਾ ਵੀ ਪੰਜਾਬ ਵਿੱਚ ਅਕਾਲੀ ਭਾਜਪਾ ਸਰਕਾਰ ਵੇਲੇ ਮੰਤਰੀ ਰਿਹਾ। ਢੀਂਡਸਾ ਪਰਿਵਾਰ ਨੇ ਅਕਾਲੀ ਦਲ ਤੋਂ ਦੂਰੀਆਂ ਬਣਾ ਕੇ ਅਕਾਲੀ ਦਲ ਸੰਯੁਕਤ ਬਣਾ ਲਿਆ ਸੀ ਤੇ ਕੇਂਦਰੀ ਪਾਰਟੀ ਭਾਜਪਾ ਦੇ ਨਾਲ ਨਜਦੀਕੀਆਂ ਬਣਾ ਲਈਆਂ ਸਨ।
    ਅੱਜ ਸੁਖਦੇਵ ਸਿੰਘ ਢੀਡਸਾ ਹੋਰਾਂ ਨੇ ਆਪਣੇ ਸਾਥੀਆਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਮੁੜ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ। ਉਨਾਂ ਕਿਹਾ ਕਿ ਸਾਡੇ ਕੁਝ ਆਪਸੀ ਮਤਭੇਦ ਸਨ ਜਿਸ ਨੂੰ ਅਸੀਂ ਵਿਚਾਰਾਂਗੇ। ਸੁਖਦੇਵ ਸਿੰਘ ਢੀਂਡਸਾਂ ਦੀ ਅਕਾਲੀ ਦਲ ਵਿੱਚ ਘਰ ਵਾਪਸੀ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਮੁੱਖ ਰੱਖਦਿਆਂ ਹੋਇਆਂ ਅਕਾਲੀ ਦਲ ਨਾਲੋਂ ਨਰਾਜ਼ ਤੇ ਨਿਰਾਸ਼ ਚੱਲ ਰਹੇ ਆਗੂਆਂ ਤੱਕ ਪਹੁੰਚ ਕਰਕੇ ਅਕਾਲੀ ਦਲ ਨੂੰ ਮਜਬੂਤ ਕਰਾਂਗੇ। ਪੰਜਾਬ ਜੋ ਇਸ ਵੇਲੇ ਰਾਜਸੀ ਧਰਾਤਲ ਵਿੱਚ ਫਸਿਆ ਹੈ ਇਸ ਲਈ ਸਾਰੇ ਇੱਕਜੁੱਟ ਹੋ ਕੇ ਕੰਮ ਕਰਾਂਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸਾਡੇ ਬਜ਼ੁਰਗ ਜਾਂ ਹੋਰ ਸਾਥੀ ਜੋ ਅਕਾਲੀ ਦਲ ਨੂੰ ਛੱਡ ਕੇ ਹੋਰ ਪਾਰਟੀਆਂ ਵਿੱਚ ਚਲੇ ਗਏ ਸਨ ਉਹਨਾਂ ਨੂੰ ਮੈਂ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ, ਆਓ ਆਪਾਂ ਰਲ ਮਿਲ ਕਿ ਆਪਸੀ ਮਤਭੇਦ ਭੁਲਾ ਕੇ ਪੰਜਾਬ ਤੇ ਅਕਾਲੀ ਦਲ ਦੇ ਭਲੇ ਲਈ ਇਕੱਠੇ ਹੋਈਏ। ਇਸ ਮੌਕੇ ਅਕਾਲੀ ਦਲ ਨਾਲ ਸੰਬੰਧਿਤ ਪ੍ਰਮੁੱਖ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous article  ਏਹੁ ਹਮਾਰਾ ਜੀਵਣਾ ਹੈ – 532 
Next articleਪੱਤਰਕਾਰ ਪ੍ਰੀਤ ਸੈਣੀ ਦੀ ਬੇਵਕਤ ਹੋਈ ਮੌਤ