ਫਿਲੌਰ, ਅੱਪਰਾ (ਜੱਸੀ) -ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਿਵ ਮੰਦਿਰ ਕਮੇਟੀ, ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਾਚੀਨ ਸ਼ਿਵ ਮੰਦਿਰ ਕਲਾਮਸਰ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਂਰੋਂ ਨੇੜੇ ਅੱਪਰਾ ਵਿਖੇ ਮਹਾਂ ਸ਼ਿਵਰਾਤਰੀ ਉਤਸਵ ਮਿਤੀ 8 ਮਾਰਚ ਦਿਨ ਸ਼ੁੱਕਰਵਾਰ ਨੂੰ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਸ਼ਿਵ ਭਗਤ ਵਿਨੋਦ ਭਾਰਦਵਾਜ ਮੋਂਰੋਂ, ਗੁਰਮੀਤ ਸਿੰਘ ਗਰੇਵਾਲ ਜਨਰਲ ਸਕੱਤਰ ਭਾਰਤੀ ਕਿਸਾਨ ਯੂਨੀਅਨ (ਲੁਧਿਆਣਾ), ਪਿ੍ੰਸ ਵਰਮਾ, ਮਨਵੀਰ ਸਿੰਘ ਢਿੱਲੋਂ ਤੇ ਹਰਕੇਸ਼ ਸੋਢੀ ਬਾਰਦਵਾਜ ਨੇ ਦੱਸਿਆ ਕਿ ਇਸ ਮੌਕੇ ਸਵੇਰੇ ਸ਼ਿਵ ਪੂਜਾ ਤੇ ਅਰਾਧਨ ਕੀਤੀ ਜਾਵੇਗਾ, ਉਪਰੰਤ ਅਤੁੱਟ ਭੰਡਾਰਾ ਵਰਤਾਇਆ ਜਾਵੇਗਾ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



