ਕਪੂਰਥਲਾ (ਕੌੜਾ)- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਅਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਉਸ ਵਕਤ ਹੋਰ ਬਲ ਮਿਲਿਆ ਜਦੋਂ ਪਿੰਡ ਭਵਾਨੀਪੁਰ ਤੋਂ ਸਮੁੱਚੀ ਪੰਚਾਇਤ ਸਮੇਤ ਪਿੰਡ ਦੇ ਕਰੀਬ 45 ਪਰਿਵਾਰ ਸ੍ਰੋਮਣੀ ਅਕਾਲੀ ਦਲ ਬਾਦਲ,ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਅਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨਾਲ ਜੁੜ ਗਏ।ਇਸ ਮੌਕੇ ਸਰਪੰਚ ਚਰਨਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਉਹ ਹਲਕਾ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਸਮੁੱਚੀ ਪੰਚਾਇਤ ਅਤੇ ਸਾਬਕਾ ਸਰਪੰਚ ਸਮੇਤ ਪਿੰਡ ਵਾਸੀਆਂ ਨੇ ਸਹਿਮਤੀ ਨਾਲ ਉਨ੍ਹਾਂ ਨਾਲ ਚੱਲਣ ਦਾ ਮਨ ਬਣਾਇਆ ਹੈ।ਇਸ ਮੌਕੇ ਹੋਏ ਸਮਾਗਮ ਦੌਰਾਨ ਹਲਕਾ ਵਿਧਾਇਕ ਨੇ ਸ਼ਾਮਲ ਪਰਿਵਾਰਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਹਰ ਸਮੇਂ ਆਪਣੇ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਤੇ ਜ਼ੋ ਪਰਿਵਾਰ ਉਨ੍ਹਾਂ ਨਾਲ ਜੁੜੇ ਹਨ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ,ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿਚ ਸਰਪੰਚ ਚਰਨਜੀਤ ਸਿੰਘ, ਲਖਵਿੰਦਰ ਸਿੰਘ ਨੰਬਰਦਾਰ, ਬਲਵਿੰਦਰ ਸਿੰਘ ਪੰਚ,ਮਾਨ ਸਿੰਘ ਪੰਚ,ਸਰਫੋ ਦੇਵੀ ਪੰਚ, ਦਿਲਬਾਗ ਸਿੰਘ ਪੰਚ, ਕੁਲਵਿੰਦਰ ਕੌਰ ਪੰਚ, ਗੁਰਦੇਵ ਸਿੰਘ ਪੰਚ, ਤਰਸੇਮ ਲਾਲ ਫੌਜੀ, ਮਲਕੀਤ ਸਿੰਘ ਫੌਜੀ, ਮਹਿੰਦਰ ਸਿੰਘ ਫੌਜੀ, ਬਾਬਾ ਕਸ਼ਮੀਰ ਸਿੰਘ,ਸਵਰਨ ਲਾਲ, ਰਤਨ ਲਾਲ,ਪ੍ਰਤੀਮ ਸਿੰਘ, ਰਮੇਸ਼ ਕੁਮਾਰ, ਅਸ਼ੋਕ ਕੁਮਾਰ,ਦੇ, ਦਰਸ਼ਨ ਸਿੰਘ,ਜੱਸਾ ਸਿੰਘ, ਗੁਰਮੇਲ ਸਿੰਘ, ਗੁਰਦੇਵ ਰਾਮ, ਬਿੱਟੂ ਵਿਰਦੀ,ਸਿਦਰਪਾਲ ਸਿੰਘ, ਰਤਨ ਸਿੰਘ, ਅਮਰਜੀਤ ਸਿੰਘ,ਬੂਟੀ ਰਾਮ, ਬੱਗਾ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ ਕਾਹਲੋ, ਮਲਕੀਤ ਸਿੰਘ, ਰਾਮਪਾਲ ਸਿੰਘ, ਤਰਸੇਮ ਸਿੰਘ, ਕਰਨੈਲ ਸਿੰਘ ਬਾਜਵਾ, ਮਨਜੀਤ ਕੌਰ, ਜਸਬੀਰ ਕੌਰ, ਜਰਨੈਲ ਸਿੰਘ, ਗੁਰਮੇਜ ਕੌਰ, ਆਦਿ ਹਾਜ਼ਰ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly