ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਮੁਬਾਰਕਬਾਦ ਦਿੱਤੀ
ਕਪੂਰਥਲਾ, (ਕੌੜਾ)– ਗੁਰਦੁਆਰਾ ਭਾਈ ਹਰਜੀ ਸਾਹਿਬ ਖੁਖਰੈਣ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਡੇਰੇ ਦੇ ਮੁਖੀ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਦੀ ਯੋਗ ਅਗਵਾਈ ਹੇਠ ਮਨਾਈ ਗਈ । ਇਸ ਮੌਕੇ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ, ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ, ਕਵੀਸ਼ਰਾਂ, ਪ੍ਰਚਾਰਕਾਂ ਤੇ ਕਥਾਵਾਚਕਾਂ ਨੇ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ ।
ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਨੇ ਦੱਸਿਆ ਕਿ ਹਰ ਸੰਗਰਾਂਦ ਤੇ ਅਖੰਡ ਪਾਠਾਂ ਦੇ ਭੋਗਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਉਣ ਦੀ ਚੱਲ ਰਹੀ ਮਰਯਾਦਾ ਤਹਿਤ ਚੇਤ ਮਹੀਨੇ ਦੀ ਸੰਗਰਾਂਦ ਦੇ ਧਾਰਮਿਕ ਦੀਵਾਨਾਂ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠਾਂ ਦੇ ਦੋ ਲੜੀਵਾਰ ਅਖੰਡ ਪਾਠਾਂ ਦੇ ਰੱਖੇ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ।
ਸਮੂਹ ਧਾਰਮਿਕ ਬੁਲਾਰਿਆਂ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਬਾਬਾ ਅਮਰੀਕ ਸਿੰਘ ਨੇ ਸੰਗਤਾਂ ਨੂੰ ਸਿੱਖੀ ਦੇ ਇਤਹਾਸ ਮੁਤਾਬਕ ਚੇਤ ਮਹੀਨੇ ਦੀ ਸੰਗਰਾਂਦ ਅਤੇ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly