ਆਪ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਲੋਂ ਤਲਵੰਡੀ ਚੌਧਰੀਆਂ ਸਮੇਤ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ

ਕਪੂਰਥਲਾ, (ਕੌੜਾ)- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿੱਚ ਵਰਕਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿੱਚ ਵੀ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਲੋਕਾਂ ਦੇ ਨਾਲ ਇੱਕ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਚੀਮਾ ਵੱਲੋਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ। ਚੀਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦੋ ਸਾਲ ਦਾ ਕਾਰਜ ਕਾਲ ਪੂਰਾ ਹੋ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਦੇ ਵੱਲੋਂ ਆਪਣੇ ਇਸ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਹੋਏ ਜ਼ਿਆਦਾਤਰ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ। ਚੀਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਜਿੱਥੇ ਬਿਜਲੀ ਦੇ ਜੀਰੋ ਬਿੱਲ ਆਉਣ ਕਾਰਨ ਬਹੁਤ ਵੱਡਾ ਫਾਇਦਾ ਹੋ ਰਿਹਾ ਹੈ। ਉੱਥੇ ਹੀ ਸਰਕਾਰ ਦੇ ਵੱਲੋਂ ਸੂਬੇ ਵਿੱਚ ਨਵੀਂ ਖੇਡ ਨੀਤੀ ਹੋਂਦ ਵਿੱਚ ਲਿਆਂਦੀ ਗਈ ਹੈ। ਇਸ ਤੇ ਚਲਦੇ ਪੰਜਾਬ ਦੇ ਵਿੱਚ ਨਵਾਂ ਖੇਡ ਕਲਚਰ ਪੈਦਾ ਹੋ ਰਿਹਾ ਹੈ ਅਤੇ ਇਸੇ ਤਹਿਤ ਸੂਬੇ ਵਿੱਚ ਵੱਡੀ ਪੱਧਰ ਤੇ ਖੇਡ ਮੈਦਾਨਾਂ ਦੀ ਉਸਾਰੀ ਹੋ ਰਹੀ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਅਧੀਨ ਪੈਂਦਾ ਹੈ ਅਤੇ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹਲਕਾ ਸੁਲਤਾਨਪੁਰ ਲੋਧੀ ਤੋਂ ਪਾਰਟੀ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਹੁਣ ਇਹ ਵੀ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ 13 ਦੀਆਂ 13 ਸੀਟਾਂ ਤੇ ਹੀ ਆਮ ਆਦਮੀ ਪਾਰਟੀ ਵੱਲੋਂ ਵੱਡੀ ਜਿੱਤ ਦਰਜ ਕੀਤੀ ਜਾਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ ਕਰਿਆਨਾ ਸਟੋਰ ਬੂਲਪੁਰ ਤੋਂ ਚੋਰਾਂ ਨੇ 60 ਹਜ਼ਾਰ ਦੇ ਕਰੀਬ ਨਗਦੀ ਅਤੇ ਕਰਿਆਨਾ ਚੋਰੀ ਕੀਤਾ
Next articleਸਕੂਲ ਛੱਡਣ ਦਾ ਦਿਨ ਹੈ ਆਇਆ…