ਕਪੂਰਥਲਾ (ਕੌੜਾ)– ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰ ਤੋਂ ਆਪਣਾ ਸਫ਼ਰ ਸ਼ੁਰੂ ਕਰਕੇ ਸੂਬਾ ਸੰਯੁਕਤ ਸਕੱਤਰ ਅਤੇ ਹਲਕਾ ਇੰਚਾਰਜ ਕਪੂਰਥਲਾ ਦੀ ਕੁਰਸੀ ਤੀਕ ਪਹੁੰਚੇ ਗੁਰਸ਼ਰਨ ਸਿੰਘ ਕਪੂਰ ਲੀਵਰ ਦੀ ਇਨਫੈਕਸ਼ਨ ਵਰਗੀ ਨਾਮੁਰਾਦ ਬਿਮਾਰੀ ਦਾ ਸ਼ਿਕਾਰ ਹੋ ਕੇ ਇਸ ਫ਼ਾਨੀ ਸੰਸਾਰ ਤੋਂ ਵਿਦਾ ਹੋ ਗਏ ਹਨ । ਜਲੰਧਰ ਦੇ ਸ਼੍ਰੀਮਾਨ ਹਸਪਤਾਲ ਵਿੱਚ ਹੋ ਰਹੇ ਇਲਾਜ ਦੌਰਾਨ ਉਨ੍ਹਾਂ ਨੇ ਉਥੇ ਹੀ ਆਖ਼ਰੀ ਸਾਹ ਲਏ। 48 ਸਾਲਾਂ ਦੀ ਛੋਟੀ ਜਿਹੀ ਉਮਰ ਵਿੱਚ ਹੀ ਗੁਰਸ਼ਰਨ ਸਿੰਘ ਕਪੂਰ ਦੀ ਬੇਵਕਤੀ ਮੌਤ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਲੰਟੀਅਰਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ । ਉਨ੍ਹਾਂ ਦੀ ਪਤਨੀ ਐਡਵੋਕੇਟ ਹਰਪ੍ਰੀਤ ਕੌਰ, ਪੁੱਤਰ ਤੇਗਵੀਰ ਸਿੰਘ ਕੈਨੇਡਾ, ਅਤੇ ਕਰਨਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਦਿਨ ਰਾਤ ਪਾਰਟੀ ਦੀ ਸੇਵਾ ਕੀਤੀ , ਤਾਂ ਹੀ ਪਾਰਟੀ ਨੇ ਉਹਨਾਂ ਨੂੰ ਹਲਕਾ ਇੰਚਾਰਜ ਦੇ ਅਹੁਦੇ ਨਾਲ ਨਿਵਾਜਿਆ । ਅਜੇ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਸੀ ਕਿ ਕਿ ਇਸ ਨਾਮੁਰਾਦ ਬਿਮਾਰੀ ਨੇ ਉਨਾਂ ਦੀ ਜਾਨ ਲੈ ਲਈ ।
ਉਨ੍ਹਾਂ ਦਾ ਅੰਤਿਮ ਸਸਕਾਰ ਲਕਸ਼ਮੀ ਨਗਰ ਵਾਲੇ ਸ਼ਮਸ਼ਾਨ ਘਾਟ ਨਜ਼ਦੀਕ ਸ਼ਾਲੀਮਾਰ ਬਾਗ ਕਪੂਰਥਲਾ ਵਿਖੇ ਕੀਤਾ ਗਿਆ। ਹਸਪਤਾਲ ਲੈ ਜਾਣ ਤੋਂ ਲੈ ਕੇ ਅੰਤਿਮ ਸਸਕਾਰ ਤੱਕ ਦੀਆਂ ਰਸਮਾਂ ਨਿਭਾਉਣ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਇੰਸ ਐਂਡ ਟੈਕਨੋਲੋਜੀ ਵਿਭਾਗ ਪੰਜਾਬ, ਚੰਡੀਗੜ੍ਹ ਦੀ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਸ਼ਾਇਰ ਕੰਵਰ ਇਕਬਾਲ ਸਿੰਘ ਅਤੇ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਆਰਕੀਟੈਕਟ ਸੈਕਟਰੀ ਦੁਆਬਾ ਜ਼ੋਨ ਆਦਿ ਨੇ ਅਹਿਮ ਰੋਲ ਅਦਾ ਕੀਤਾ । ਗੁਰਸ਼ਰਨ ਸਿੰਘ ਕਪੂਰ ਦੇ ਅੰਤਿਮ ਸਸਕਾਰ ਵਿੱਚ ਜਿੱਥੇ ਇਲਾਕੇ ਦੀਆਂ ਧਾਰਮਿਕ ਰਾਜਨੀਤਿਕ ਸਾਹਿਤਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਹਾਜ਼ਰ ਸਨ ਉੱਥੇ ਹੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ, ਐਮ ਐਲ ਏ ਦਲਬੀਰ ਸਿੰਘ ਟੌਗ, ਐਮ ਐਲ ਏ ਮਨਜਿੰਦਰ ਸਿੰਘ ਲਾਲਪੁਰਾ, ਐਮ ਐਲ ਏ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਬਹੁਤ ਸਾਰੇ ਚੇਅਰਮੈਨ, ਬਲਜੀਤ ਸਿੰਘ ਖਹਿਰਾ, ਜ਼ਿਲ੍ਹਾ ਪ੍ਰਧਾਨ ਲਲਿਤ ਸ਼ਕਲਾਨੀ, ਮੰਜੂ ਰਾਣਾ, ਗੁਰਪਾਲ ਸਿੰਘ ਇੰਡੀਅਨ ਚੇਅਰਮੈਨ, ਜਗਜੀਤ ਸਿੰਘ ਬਿੱਟੂ ਚੇਅਰਮੈਨ, ਦਰਜਾ ਬਦਰਜਾ ਪਾਰਟੀ ਦੇ ਸਾਰੇ ਆਗੂ ਅਤੇ ਵਲੰਟੀਅਰਾਂ ਨੇ, ਅਤੇ ਕਪੂਰ ਪਰਿਵਾਰ ਨਾਲ ਜੁੜੇ ਅਣਗਿਣਤ ਪਰਿਵਾਰਾਂ ਨੇ ਅੰਤਿਮ ਸਸਕਾਰ ਮੌਕੇ ਹਾਜ਼ਰੀ ਭਰੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly