ਐੱਸ ਡੀ ਕਾਲਜ ‘ਚ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਲੈਕਚਰ

ਕਪੂਰਥਲਾ,( ਕੌੜਾ)- ਐਸ.ਡੀ.ਕਾਲਜ ਫਾਰ ਵੂਮੈਨ ਦੇ ਰੈਂਡ ਰਿੱਬਨ ਕਲੱਬ ਤੇ ਐਨ.ਐਸ.ਐਸ ਵਿਭਾਗ ਵੱਲੋਂ ਸਵੀਪ ਗਤੀਵਿਧੀਆਂ ਦੇ ਤਹਿਤ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਤੇ ਲੈਕਚਰ ਕਰਵਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਸ਼ੁਕਲਾ ਨੇ ਵਿਦਿਆਰਥੀਆਂ ਨੂੰ ਆਪਣੇ ਹੱਕ ਦੀ ਵਰਤੋਂ ਕਰਦਿਆਂ ਵੋਟ ਪਾਉਣ ਲਈ ਪ੍ਰੇਰਿਤ ਕੀਤਾ । ਇਸ ਦੌਰਾਨ ਮੈਡਮ ਸੁਨੀਤਾ ਕਲੇਰ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਵੋਟ ਦੇ ਅਧਿਕਾਰ ਦੀ ਸਹੀ ਢੰਗ ਨਾਲ ਵਰਤੋਂ ਕਰਕੇ ਅਸੀਂ ਵਧੀਆ ਸਰਕਾਰ ਚੁਣ ਕੇ ਦੇਸ਼ ਦੀ ਤਰੱਕੀ ਵਿੱਚ ਹਿੱਸਾ ਪਾ ਸਕਦੇ ਹਾਂ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸ਼ਾਮਲ ਵਿਦਿਆਰਥਣਾਂ ਨੇ ਵਾਅਦਾ ਕੀਤਾ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਤੇ ਵਧੀਆ ਤੇ ਸ਼ਲਾਘਾਯੋਗ ਸਰਕਾਰ ਬਣਾਉਣ ਵਿੱਚ ਆਪਣਾ ਯੋਗਦਾਨ  ਦੇਣਗੇ I ਇਸ ਮੌਕੇ ਪੰਜ ਬੈਸਟ ਰੈਡ ਰਿਬਨ ਕਲੱਬ ਵਲੰਟੀਅਰਸ ਨੂੰ ਸਨਮਾਨਿਤ ਵੀ ਕੀਤਾ ਗਿਆ। ਬੀ.ਏ ਭਾਗ ਤੀਜੇ ਦੀ ਵਿਦਿਆਰਥਣ ਜਸਕਰਨ, ਬੀ.ਏ ਭਾਗ ਦੂਜੇ ਦੀ ਵਿਦਿਆਰਥਣ ਪ੍ਰਨੀਤ ਕੌਰ, ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਪਾਇਲ, ਬੀ.ਕਾਮ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਸੰਜੀਵਨ ਅਤੇ ਸਿਮਰਨਜੀਤ ਕੌਰ ਇਹ ਖਿਤਾਬ ਹਾਸਲ ਕਰਨ ਵਿੱਚ ਸਫਲ ਰਹੀਆਂ I

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿਠੜਾ ਕਾਲਜ ਵੱਲੋਂ ਵਿਦਿਆਰਥੀਆਂ ਦੇ ਚੰਡੀਗੜ੍ਹ ਟਰਿਪ ਦਾ ਆਯੋਜਨ
Next articleਨਨਕਾਣਾ ਸਾਹਿਬ ਖਾਲਸਾ ਸਕੂਲ ਦਾ ਸਲਾਨਾ ਨਤੀਜਾ ਸੌ ਫੀਸਦੀ