ਸਿਹਤ ਕਰਮੀ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕਰ ਰਹੇ ਹਨ ਜਾਗਰੂਕ

ਮਾਨਸਾ (ਸਮਾਜ ਵੀਕਲੀ): ਸਿਵਲ ਸਰਜਨ ਡਾਕਟਰ ਹਰਿੰਦਰ ਕੁਮਾਰ ਸ਼ਰਮਾਂ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਤਹਿਤ ਐਸ ਐਮ ਓ ਖਿਆਲਾ ਕਲਾਂ ਡਾਕਟਰ ਹਰਦੀਪ ਸ਼ਰਮਾਂ ਜੀ ਦੀ ਯੋਗ ਅਗਵਾਈ ਹੇਠ ਸੀ ਐੱਚ ਸੀ ਖਿਆਲਾ ਕਲਾਂ ਤਹਿਤ ਵੱਖ ਵੱਖ ਪਿੰਡਾਂ ਵਿੱਚ ਸਿਹਤ ਕਰਮੀਆਂ ਵੱਲੋਂ ਲੋਕਾਂ ਨੂੰ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਜੋਗਾ ਵਿੱਚ ਲੋਕਾਂ ਨੂੰ ਡੇਗੂੰ ਬੁਖ਼ਾਰ ਤੋਂ ਬਚਾਅ ਲਈ ਵੱਖ ਵੱਖ ਸਾਵਧਾਨੀਆਂ ਰੱਖਣ ਲਈ ਡਾ਼ ਨਿਸ਼ਾਤ ਸੋਹਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਬੁਖ਼ਾਰ ਇੱਕ ਖਾਸ ਕਿਸਮ ਦੇ ਮੱਛਰ ਏਂਡੀਜ ਅਜਿੱਪਟੀ ਦੇ ਕੱਟਣ ਨਾਲ ਹੁੰਦਾ ਹੈ ਜੋ ਕਿ ਖੜੇ ਹੋਏ ਸਾਫ਼ ਪਾਣੀ ਤੇ ਪੈਦਾ ਹੁੰਦਾ ਹੈ ਜੋ ਕਿ ਅਕਸਰ ਸਾਡੇ ਘਰਾਂ ਦੇ ਵਿੱਚ ਹੀ ਫ਼ਰਿੱਜ ਕੂਲਰ ਗਮਲੇ ਅਤੇ ਪਾਣੀ ਦੀਆਂ ਹੌਦੀਆਂ ਦੀ ਸਮੇਂ ਸਿਰ ਸਫਾਈ ਨਾ ਹੋਣ ਕਾਰਨ ਪੈਦਾ ਹੁੰਦਾ ਹੈ।

ਇਸ ਮੌਕੇ ਸ੍ਰੀ ਜਗਦੀਸ਼ ਸਿੰਘ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੱਛਰ ਮਨੁੱਖ ਨੂੰ ਦਿਨ ਵੇਲੇ ਕੱਟਦਾ ਹੈ।ਇਸ ਬੁਖ਼ਾਰ ਦੀਆਂ ਨਿਸ਼ਾਨੀਆਂ ਤੇਜ ਬੁਖ਼ਾਰ ,ਤੇਜ ਸਿਰ ਦਰਦ,ਜੀਅ ਕੱਚਾ ਹੋਣਾ ਉਲਟੀਆਂ ਅਤੇ ਕਈ ਵਾਰ ਬਿਨਾ ਕਿਸੇ ਬਾਹਰੀ ਸੱਟ ਤੋਂ ਖੂਨ ਦਾ ਚੱਲਣਾ ਮੁੱਖ ਨਿਸ਼ਾਨੀਆਂ ਹਨ। ਨੰਗਲ ਕਲਾਂ ਵਿਖੇ ਜਾਣਕਾਰੀ ਦਿੰਦਿਆਂ ਚਾਨਣ ਦੀਪ ਸਿੰਘ ਨੇ ਦੱਸਿਆ ਕਿ ਬੁਖ਼ਾਰ ਹੋਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਆਪਣੇ ਖੂਨ ਦੀ ਜਾਂਚ ਕਰਵਾ ਕੇ ਬਣਦਾ ਇਲਾਜ ਕਰਵਾਉਣਾ ਚਾਹੀਦਾ ਹੈ ਇਸ ਤੋਂ ਇਲਾਵਾ ਆਪਣੇ ਆਲੇ ਦੁਆਲੇ ਦੀ ਸਫਾਈ ਦੇ ਨਾਲ ਨਾਲ ਪਾਣੀ ਦੀ ਖੜੋਤ ਨੂੰ ਖਤਮ ਕੀਤਾ ਜਾਵੇ ਹਰ ਹਫ਼ਤੇ ਸ਼ੁੱਕਰਵਾਰ ਵਾਲਾ ਦਿਨ ਡਰਾਈ ਡੇ ਦੇ ਤੌਰ ਤੇ ਆਪਣੇ ਘਰਾਂ ਦੇ ਫ਼ਰਿੱਜ ਕੂਲਰ ਆਾਦਿ ਦੀ ਸਫਾਈ ਕੀਤੀ ਜਾਵੇ ਤਾਂ ਕਿ ਮੱਛਰ ਦੀ ਪੈਦਾਈਸ਼ ਨੂੰ ਰੋਕਿਆ ਜਾ ਸਕੇ ਇਸ ਤੋਂ ਇਲਾਵਾ ਪਿੰਡ ਵਿੱਚ ਖੜੇ ਹੋਏ ਪਾਣੀ ਵਿੱਚ ਮੱਛਰ ਦੇ ਲਾਰਵੇ ਨੂੰ ਖਤਮ ਕਰਨ ਲਈ ਬੀ ਟੀ ਆਈ ਸਰਵੇ ਦਾ ਛਿੜਕਾਅ ਵੀ ਕੀਤਾ ਗਿਆ।

ਨਗਰ ਪੰਚਾਇਤ ਜੋਗਾ ਵੱਲੋਂ ਵੀ ਹਰ ਰੋਜ ਸਡਿਊਲ ਅਨੁਸਾਰ ਫੌਗਿੰਗ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਭੋਲ਼ਾ ਸਿੰਘ ਸ੍ਵੀ ਬਰਜਿੰਦਰ ਸਿੰਘ ਐਨ ਐਸ਼ ਟੀ ਸੁਦਾਗਰ ਸਿੰਘ,ਹਰਪਾਲ ਕੌਸ਼ਲ ਫਾਰਮੇਸੀ ਅਫਸਰ ਸੁਮਨਦੀਪ ਕੌਰ ਸੀ ਐਚ ਓ ਜਸਵੱਤ ਕੌਰ ਐਸ਼ ਐਚ ਵੀ ਕਰਮਜੀਤ ਕੌਰ,ਚਰਨਜੀਤ ਕੌਰ ਸਿਹਤ ਕਰਮਚਾਰੀ , ਈ ਓ ਦਫਤਰ ਜੋਗਾ ਵੱਲੋਂ ਗੁਰਪੑੀਤ ਸਿੰਘ ਤੇ ਹੋਰ ਕਰਮਚਾਰੀਆਂ ਤੋਂ ਇਲਾਵਾ ਬੱਗਾ ਖਾਨ ਬਰੀਡਿੰਗ। ਚੈਕਰ , ਰੂਪ ਕੌਰ ਬਲਦੇਵ ਸਿੰਘ, ਸੁਖਪਾਲ ਸਿੰਘ ਅਤੇ ਸਮੂਹ ਆਸ਼ਾ ਹਾਜ਼ਰ ਸਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਵਣ
Next articleਸੱਧੇਵਾਲ ਸਕੂਲ ਵਿੱਚ ਕਰਵਾਏ ਪ੍ਰੀ – ਪ੍ਰਾਇਮਰੀ ਈਵੈਂਟ