ਰਾਕੇਸ਼ ਸੁੰਮਨ ਹੋਣਗੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ

ਕਨੇਡਾ /ਵੈਨਕੂਵਰ (ਕੁਲਦੀਪ ਚੁੰਬਰ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਹੁਸ਼ਿਆਰਪੁਰ (ਰਾਖਵੇਂ) ਤੋਂ ਉਮੀਦਵਾਰ ਸ਼੍ਰੀ ਰਾਕੇਸ਼ ਸੁੰਮਨ ਜੀ ਹੋਣਗੇ। ਸ਼੍ਰੀ ਬੈਣੀਵਾਲ ਜੀ ਨੇ ਅੱਗੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਜੀ ਵਲੋਂ ਲਿਆ ਜਾ ਰਿਹਾ ਹੈ। ਬਸਪਾ ਸੂਬਾ ਪ੍ਰਧਾਨ ਸ਼ ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਰਾਜਨੀਤੀਕ ਪਿਛੋਕੜ ਨਾਲ ਸਬੰਧਿਤ ਸ਼੍ਰੀ ਰਾਕੇਸ਼ ਸੁੰਮਨ ਦੇ ਦਾਦਾ ਜੀ ਦੇ ਭਰਾ ਮਰਹੂਮ ਸ਼੍ਰੀ ਕਰਮ ਚੰਦ ਜੀ ਵਿਧਾਨ ਸਭਾ ਹੁਸ਼ਿਆਰਪੁਰ ਤੋਂ ਉਪਚੋਣ ਤਹਿਤ ਸੰਨ 1957  ਵਿੱਚਕਾਂਗਰਸ ਨੂੰ 13000 ਵੋਟਾਂ ਨਾਲ ਹਰਾਕੇ ਬਾਬਾ ਸਾਹਿਬ ਡਾ ਭੀਮ ਰਾਉ ਅੰਬੇਡਕਰ ਜੀ ਦੀ ਪਾਰਟੀ ਸੈਡੀਊਲ ਕਾਸਟ ਫੈਡਰੇਸ਼ਨ ਪਾਰਟੀ ਤੋਂ ਵਿਧਾਇਕ ਜਿੱਤੇ ਸਨ। ਓਹਨਾ ਦੇ ਪਿਤਾ ਫੌਜ ਵਿੱਚ ਮਿਲਟਰੀ ਇੰਜੀਨੀਅਰ ਸਰਵਿਸ ਵਿਚ ਸੇਵਾ ਕੀਤੀ ਹੈ। ਉਹ ਖੁਦ ਆਪ ਇਲਾਕੇ ਦੇ ਨਾਮਵਰ ਸਮਾਜਸੇਵੀ ਹਨ ਜੋਕਿ ਰੋਕੀ ਨਿਕਨੇਮ ਦੇ ਨਾਮ ਮਸ਼ਹੂਰ ਨੌਜਵਾਨ ਆਗੂ ਹਨ। ਸ ਗੜ੍ਹੀ ਨੇ ਅੱਗੇ ਕਿਹਾ ਕਿ ਲੋਕ ਸਭਾ ਹੁਸ਼ਿਆਰਪੁਰ ਵਿੱਚ ਬਸਪਾ ਦੇ ਸੰਗਠਨ ਦੀ ਲਾਮਬੰਦੀ ਸਬੰਧੀ ਜਰੂਰੀ ਦਿਸ਼ਾ ਨਿਰਦੇਸ਼ 3 ਅਪ੍ਰੈਲ ਨੂੰ ਮੀਟਿੰਗ ਕਰਕੇ ਬਸਪਾ ਦੀ ਲੀਡਰਸ਼ਿਪ ਨੂੰ ਦਿੱਤੇ ਜਾਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleJordan conducts 10 joint aid airdrops over Gaza
Next articleਰੱਬ ਦੀ ਕਰੋਪੀ