ਐਸ ਸੀ/ਬੀ ਸੀ ਅਧਿਆਪਕ ਯੂਨੀਅਨ ਜ਼ਿਲ੍ਹਾ ਲੁਧਿਆਣਾ ਵੱਲੋਂ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮਨਾਉਣ ਸਬੰਧੀ ਹਜੂਮ ਮੀਟਿੰਗ ਆਯੋਜਿਤ 

 (ਸਮਾਜ ਵੀਕਲੀ)-ਡਾ. ਬੀ ਆਰ ਅੰਬੇਡਕਰ ਜੀ ਦਾ ਜਨਮ ਦਿਨ 21/04/2024 ਦਿਨ ਐਤਵਾਰ ਡਾ. ਅੰਬੇਡਕਰ ਭਵਨ ਮੁੱਲਾਂਪੁਰ ਵਿਖੇ ਮਨਾਉਣ ਦਾ ਫੈਸਲਾ ਕੀਤਾ ਗਿਆ ਇਸ ਸਮਾਗਮ ਨੂੰ ਪੂਰੀ ਤਨਦੇਹੀ ਨਾਲ ਮਨਾਉਣ ਵਾਸਤੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਪਣਾ ਆਪਣਾ ਯੋਗਦਾਨ ਪਾਉਣ ਹਿਤ ਪ੍ਰੇਰਿਤ ਕਰਨ ਲਈ ਲਈ ਜ਼ੂਮ ਮੀਟਿੰਗ ਕੀਤੀ ਗਈ । ਮੀਟਿੰਗ ਦਾ ਸੰਚਾਲਨ ਸੂਬਾ ਸੀਨੀਅਰ ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਲਤਾਲਾ , ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੰਗਣ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ. ਪਰਮਜੀਤ ਸਿੰਘ ਜੀ ਦੁਆਰਾ ਕੀਤਾ ਗਿਆ । ਇਸ ਮੀਟਿੰਗ ਵਿੱਚ ਜ਼ਿਲ੍ਹਾ ਕਮੇਟੀ ਲੁਧਿਆਣਾ ਦੇ ਮੈਂਬਰ ਸਾਹਿਬਾਨ, ਸਾਰੇ ਬਲਾਕਾਂ ਦੀਆਂ ਕਮੇਟੀਆਂ ਸਮੇਤ ਪ੍ਰਧਾਨ ਸ਼ਾਮਿਲ ਹੋਏ ਅਤੇ  ਜਿਲਾ ਲੁਧਿਆਣਾ ਨੂੰ 7 ਜੋਨਾਂ ਵਿੱਚ ਵੰਡ ਕੇ ਡਿਉਟੀਆਂ ਲਗਾਈਆਂ ਗਈਆਂ।
               ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਚੰਗਣ ਨੇ ਆਖਿਆ ਕਿ ਹਰੇਕ ਜੋਨ ਆਪਣੇ ਬਲਾਕਾਂ ਵਿੱਚ ਅਧਿਆਪਕਾਂ ਤੱਕ ਪਹੁੰਚ ਕਰਕੇ  ਲਿਸਟਾਂ ਤਿਆਰ ਕਰੇਗਾ ਅਤੇ ਸਮਾਗਮ ਦੀ ਸਫਲਤਾ ਵਾਸਤੇ ਤਨਦੇਹੀ ਨਾਲ ਆਪਣਾ ਯੋਗਦਾਨ ਪਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article ਸਮਾਜ ਸੇਵੀ ਜਥੇਬੰਦੀ  ਡਾਕਟਰ ਬੀ. ਆਰ. ਅੰਬੇਡਕਰ ਸੋਸਾਇਟੀ ਵੱਲੋਂ ਗਾਇਕਾ ਗਿੰਨੀ ਮਾਹੀ ਅਤੇ ਰਾਕੇਸ਼ ਮਾਹੀ    ਸਨਮਾਨਿਤ
Next articleਸੰਤ ਕੁਲਵੰਤ ਰਾਮ ਜੀ ਨੂੰ ਧਮਕੀ ਦੇਣ ਵਾਲੇ ਦੀ ਸਚਾਈ ਪਤਾ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਪ੍ਰਵੀਨ ਬੰਗਾ