ਤੀਜੀ ਵਾਰ ਭਾਜਪਾ ਦੀ ਸ਼ਾਨਦਾਰ ਜਿੱਤ ਚ ਹਰ ਵਰਕਰ ਦੀ ਭੂਮਿਕਾ ਹੋਵੇਗੀ ਅਹਿਮ-ਖੋਜੇਵਾਲ

ਕਪੂਰਥਲਾ ,  ( ਕੌੜਾ )– ਲੋਕ ਸਭਾ ਚੋਣਾਂ ਨੂੰ ਲੈ ਕੇ ਐਤਵਾਰ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਲੋਕਾਂ ਨਾਲ ਰਾਬਤਾ ਕਾਇਮ ਕਰਦਿਆਂ ਪਿੰਡ ਮਨਸੂਰਵਾਲ ਦੋਨਾ ਵਿਖੇ ਮੀਟਿੰਗ ਬੁਲਾਈ।ਜ਼ਿਲ੍ਹਾ ਪ੍ਰਧਾਨ ਨੇ ਪਾਰਟੀ ਵਰਕਰਾਂ ਨਾਲ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।ਖੋਜੇਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਤੀਜੀ ਵਾਰ ਪ੍ਰਚੰਡ ਜਿੱਤ ਦਿਵਾਉਣ ਵਿੱਚ ਹਰ ਵਰਕਰ ਦੀ ਭੂਮਿਕਾ ਅਹਿਮ ਹੋਵੇਗੀ।ਉਨ੍ਹਾਂ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ।ਖੋਜੇਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਲਈ ਹਰ ਵਰਕਰ ਆਪਣਾ ਪੂਰਾ ਰੋਲ ਅਦਾ ਕਰੇਗਾ।ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਜੋੜ ਰਹੇ ਹਨ ਅਤੇ ਭਾਜਪਾ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ।ਖੋਜੇਵਾਲ ਨੇ ਕਿਹਾ ਕਿ ਸਾਰੇ ਅਹੁਦੇਦਾਰਾਂ ਨੂੰ ਇੱਕਜੁੱਟ ਹੋ ਕੇ ਵਿਕਸਤ ਭਾਰਤ ਬਣਾਉਣ ਲਈ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਲੋਕ ਸਭਾ ਵਿੱਚ ਰਹਿੰਦੇ ਸਾਰੇ ਵੀਰਾਂ-ਭੈਣਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪਾਰਟੀ ਦੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇ।ਲੋਕਾਂ ਨੂੰ ਭਾਜਪਾ ਦੀ ਨੀਤੀ ਸਮਝਾ ਕੇ ਉਸ ਦੇ ਹੱਕ ਵਿੱਚ ਵੋਟਾਂ ਪਾਓ।ਉਨ੍ਹਾਂ ਕਿਹਾ ਕਿ ਇਹ ਸਰਕਾਰ ਗਰੀਬਾਂ,ਸ਼ੋਸ਼ਿਤਾਂ,ਪਛੜਿਆਂ ਅਤੇ ਵਾਂਝੇ ਲੋਕਾਂ ਨੂੰ ਸਮਰਪਿਤ ਹੈ।ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਕੰਮ ਕਰ ਰਹੀ ਹੈ।ਖੋਜੇਵਾਲ ਨੇ ਕਿਹਾ ਕਿ ਭਾਰਤ ਅਮ੍ਰਿਤ ਕਾਲ ਤੋਂ ਸੁਨਹਿਰੀ ਦੌਰ ਵਿੱਚ ਪ੍ਰਵੇਸ਼ ਕਰ ਰਿਹਾ ਹੈ।ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਅੱਜ ਬਹੁਤ ਸਾਰੇ ਖੇਤਰਾਂ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਅਤੇ ਇੱਕ ਵਿਕਸਤ ਰਾਸ਼ਟਰ ਬਣਨ ਵੱਲ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਜਪਾ ਸਾਰੇ ਧਰਮਾਂ,ਜਾਤਾਂ ਅਤੇ ਸੰਪਰਦਾਵਾਂ ਨੂੰ ਇਕੱਠਾ ਕਰਕੇ ਸਬਦਾ ਸਾਥ,ਸਬਦਾ ਵਿਸ਼ਵਾਸ ਦੇ ਫਲਸਫੇ ਤੇ ਰਾਮਰਾਜ ਦੀ ਸਥਾਪਨਾ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਰਾਮ ਏਕਤਾ ਅਤੇ ਮਾਨਵਤਾ ਦਾ ਪ੍ਰਤੀਕ ਹਨ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਨਮੋਹਨ ਸ਼ਰਮਾ,ਜਨਰਲ ਸਕੱਤਰ ਰਵਿੰਦਰ ਸ਼ਰਮਾ,ਬਲਵਿੰਦਰ ਸਿੰਘ,ਮਹਿੰਦਰ ਸਿੰਘ, ਜੋਗਿੰਦਰ ਸਿੰਘ,ਰਾਮ ਜੀ,ਗੁਲਜ਼ਾਰ,ਕਰਨੈਲ ਸਿੰਘ, ਮੁਖਤਿਆਰ ਸਿੰਘ,ਸੁਰਜੀਤ ਕੌਰ,ਮਨਜੀਤ ਕੌਰ,ਜਯੋਤੀ ਕੁਮਾਰੀ,ਅਮਰ ਕੌਰ,ਅਨਿਲ ਵਾਲੀਆ,ਅਸ਼ਵਨੀ ਤੁਲੀ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articlePakistan session court sentences man to 80 lashes in a rare decision
Next articleToronto, other Canadian cities go dark as millions watch total solar eclipse