ਬਲਬੀਰ ਸਿੰਘ ਬੱਬੀ –ਸਮੁੱਚੇ ਦੇਸ਼ ਦੇ ਵਾਂਗ ਪੰਜਾਬ ਵਿੱਚ ਵੀ ਲੋਕ ਸਭਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਰਾਜਨੀਤਕ ਪਾਰਟੀਆਂ ਦੇ ਆਗੂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਰੁੱਝੇ ਹੋਏ ਹਨ ਆਪੋ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਰਹੇ ਹਨ। ਪੰਜਾਬ ਨਾਲ ਸਬੰਧਿਤ ਪੰਥਕ ਰਾਜਨੀਤਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਨੇ ਵੀ ਆਪਣੇ ਦੋ ਨਵੇਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਨਾਂ ਵਿੱਚ ਲਖਵੀਰ ਸਿੰਘ ਕੋਟਲਾ ਚੰਡੀਗੜ੍ਹ ਤੇ ਰਾਜ ਜਤਿੰਦਰ ਸਿੰਘ ਬਿੱਟੂ ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਮਾਨ ਦਲ ਨੇ ਚੋਣ ਮੈਦਾਨ ਵਿੱਚ ਉਤਾਰੇ ਹਨ। ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਹੀ ਮਾਨ ਦਲ ਦੇ ਉਮੀਦਵਾਰ ਚੋਣ ਲੜਨਗੇ ਤੇ ਜਲਦੀ ਹੀ ਬਾਕੀ ਉਮੀਦਵਾਰਾਂ ਦਾ ਵੀ ਐਲਾਨ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly