ਸਵੀਪ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ 

ਕਪੂਰਥਲਾ , (ਕੌੜਾ)- ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ ਨਿਰਦੇਸ਼, ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਪੰਚਾਲ ਜ਼ਿਲ੍ਹਾ ਚੋਣ ਅਫ਼ਸਰ ਅਤੇ ਐਸ ਡੀ ਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿੱਚ ਸਵੀਪ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਭਾਸ਼ਣ ਮੁਕਾਬਲੇ ਕਰਵਾਏ ਗਏ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪ੍ਰਿੰਸੀਪਲ ਮਨਜੀਤ ਕੌਰ ਜੱਜ ਨੇ ਨੌਜਵਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਇੱਕ ਜੂਨ ਨੂੰ ਲੋਕ ਸਭਾ ਚੋਣਾਂ ਹੋ ਰਹੀਆਂ ਹਨ, ਦੇਸ਼ ਹਿੱਤ ਲਈ ਹਰੇਕ ਵਿਅਕਤੀ ਨੂੰ ਆਪਣੇ ਵੋਟ ਦੇ ਹੱਕ ਪ੍ਰਤੀ ਜਾਗਰੂਕ ਹੋਕੇ ਬਗੈਰ ਕਿਸੇ ਲਾਲਚ ਵੋਟ ਦੇ ਅਧਿਕਾਰ ਦਾ ਇਸਤੇਮਾਲ ਜਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਭਾਸ਼ਣ ਮੁਕਾਬਲੇ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲਿਆਂ ਸਕੂਲ ਬੇਟਿਆਂ ਖੁਸ਼ਬੂ, ਗਗਨਦੀਪ ਅਤੇ ਹਰਪ੍ਰੀਤ ਕੌਰ ਨੂੰ ਇਨਾਮ ਦੇ ਕੇ ਹੌਂਸਲਾ ਅਫਜਾਈ ਕੀਤੀ। ਇਸ ਮੋਕੇ ਗਗਨਦੀਪ ਕੌਰ, ਪਰਮਜੀਤ ਸਿੰਘ, ਦੀਪਕ ਕਾਲੀਆ, ਅਜਮੇਰ ਸਿੰਘ, ਪਰਮਜੀਤ ਕੌਰ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੋਕ ਮੁੱਦਿਆਂ ਨੂੰ ਲਾਂਭੇ ਰੱਖ ਕੇ ਆਪਣੇ ਮੁਫਾਦਾਂ ਲਈ ਲੜ ਰਹੇ ਸਿਆਸੀ ਆਗੂ
Next article“ਮੇਰਾ ਸਕੂਲ ਮੇਰਾ ਵਿਸ਼ਵਾਸ”  ਮੁਹਿੰਮ  ਦਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਕੰਵਲਜੀਤ ਸਿੰਘ ਸੰਧੂ  ਵੱਲੋਂ ਖੈੜਾ ਦੋਨਾਂ ਸਕੂਲ ਤੋਂ ਸ਼ਾਨਦਾਰ ਅਗਾਜ਼