ਸੰਗਰੂਰ, (ਰਮੇਸ਼ਵਰ ਸਿੰਘ ) ਪੰਜਾਬੀ ਸਾਹਿਤ ਦੇ ਬਾਬਾ ਬੋਹੜ ਪਦਮਸ਼੍ਰੀ ਸਰਜੀਤ ਪਾਤਰ ਦੇ ਅਕਾਲ ਚਲਾਣੇ ਤੋਂ ਬਾਅਦ ਦੇਸ਼ਾਂ ਵਿਦੇਸ਼ਾਂ ਵਿੱਚ ਪੰਜਾਬੀ ਸਾਹਿਤ ਅਤੇ ਉਨ੍ਹਾਂ ਨੂੰ ਪਿਆਰ ਕਰਨ ਵਾਲਿਆਂ ਵਿੱਚ ਸ਼ੋਕ ਦੀ ਲਹਿਰ ਹੈ। ਇਸ ਹਿਰਦੇਵੇਧਕ ਖ਼ਬਰ ਦੇ ਮਿਲਦਿਆਂ ਹੀ ਮਾਲਵਾ ਲਿਖਾਰੀ ਸਭਾ ਸੰਗਰੂਰ ਦੇ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਦੀ ਇੱਕ ਸ਼ੋਕ ਇਕੱਤਰਤਾ ਸਭਾ ਦੇ ਪ੍ਰਧਾਨ ਕਰਮ ਸਿੰਘ ਜ਼ਖ਼ਮੀ ਦੀ ਪ੍ਰਧਾਨਗੀ ਵਿੱਚ ਸਿਟੀ ਪਾਰਕ ਸੰਗਰੂਰ ਵਿਖੇ ਹੋਈ, ਜਿਸ ਵਿੱਚ ਡਾ. ਸੁਰਜੀਤ ਪਾਤਰ ਦੇ ਜੀਵਨ ਅਤੇ ਕਵਿਤਾ ਸਬੰਧੀ ਯਾਦਾਂ ਸਾਂਝੀਆਂ ਕਰਦਿਆਂ ਹਾਜ਼ਰ ਸਾਹਿਤਕਾਰਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਇਕੱਤਰਤਾ ਵਿੱਚ ਡਾ. ਮੀਤ ਖਟੜਾ, ਮੂਲ ਚੰਦ ਸ਼ਰਮਾ, ਡਾ. ਮਨਜਿੰਦਰ ਸਿੰਘ, ਰਜਿੰਦਰ ਸਿੰਘ ਰਾਜਨ, ਸੁਖਵਿੰਦਰ ਸਿੰਘ ਲੋਟੇ, ਜਗਜੀਤ ਸਿੰਘ ਲੱਡਾ, ਕੁਲਵੰਤ ਖਨੌਰੀ, ਅਮਨ ਜੱਖਲਾਂ, ਮੀਤ ਸਕਰੌਦੀ, ਸੁਰਜੀਤ ਸਿੰਘ ਮੌਜੀ, ਲਾਭ ਸਿੰਘ ਝੱਮਟ, ਭੁਪਿੰਦਰ ਨਾਗਪਾਲ, ਸ਼ਿਵ ਕੁਮਾਰ ਅੰਬਾਲਵੀ, ਪਵਨ ਹੋਸ਼ੀ, ਜੀਤ ਹਰਜੀਤ, ਧਰਮੀ ਤੁੰਗਾਂ ਅਤੇ ਗੁਰੀ ਚੰਦੜ ਆਦਿ ਸਾਹਿਤਕਾਰਾਂ ਨੇ ਹਿੱਸਾ ਲਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly