ਫੂਡ ਪੋਇਜ਼ਨਿੰਗ ਨੂੰ ਕੰਟਰੋਲ ਕਰਨ ਲਈ ਪੀਓ ਨਿੰਬੂ ਪਾਣੀ !

 (ਸਮਾਜ ਵੀਕਲੀ) ਫੂਡ ਪੋਇਜ਼ਨਿੰਗ ਨੂੰ ਕੰਟਰੋਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਨੀੰਬੂ।
ਗਰਮੀਆਂ ਦੇ ਮੌਸਮ ‘ਚ ਪੇਟ ਖਰਾਬ ਅਤੇ ਪਾਚਨ ਤੰਤਰ ਦੀਆਂ ਸਮੱਸਿਆਵਾਂ ਅਕਸਰ ਹੁੰਦੀਆਂ ਰਹਿੰਦੀਆਂ ਹਨ। ਅਜਿਹੇ ਗਰਮ ਅਤੇ ਖੁਸ਼ਕ ਮੌਸਮ ਵਿੱਚ ਪਾਚਨ ਤੰਤਰ ਨੂੰ ਠੀਕ ਰੱਖਣ ਲਈ ਨਿੰਬੂ ਪਾਣੀ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਗਰਮੀਆਂ ਦਾ ਮੌਸਮ ਆ ਗਿਆ ਹੈ।ਇਸ ਮੌਸਮ ਵਿੱਚ ਵਧਦਾ ਤਾਪਮਾਨ ਪਾਚਨ ਤੰਤਰ ਨੂੰ ਪ੍ਰਭਾਵਿਤ ਕਰਦਾ ਹੈ। ਜਿਨ੍ਹਾਂ ਲੋਕਾਂ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ, ਉਹ ਪੇਟ ਨਾਲ ਜੁੜੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਗਰਮੀਆਂ ‘ਚ ਪੇਟ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਨਿੰਬੂ ਪਾਣੀ ਦਾ ਸੇਵਨ ਕਰ ਸਕਦੇ ਹੋ। ਨਿੰਬੂ ਪਾਣੀ ‘ਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਪਾਏ ਜਾਂਦੇ ਹਨ, ਜੋ ਪਾਚਨ ਤੰਤਰ ਨੂੰ ਮਜ਼ਬੂਤ ਰੱਖਣ ‘ਚ ਮਦਦ ਕਰਦੇ ਹਨ। ਨਿੰਬੂ ਪਾਣੀ ਵਿੱਚ ਕਾਰਬੋਹਾਈਡਰੇਟ, ਪ੍ਰੋਟੀਨ, ਫਾਸਫੋਰਸ, ਸੋਡੀਅਮ, ਪੋਟਾਸ਼ੀਅਮ ਅਤੇ ਮੈਗਨੀਸ਼ੀਅਮ, ਵਿਟਾਮਿਨ ਈ ਆਦਿ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ। ਇਨ੍ਹਾਂ ਪੋਸ਼ਕ ਤੱਤਾਂ ਦੀ ਮਦਦ ਨਾਲ ਇਹ ਸਰੀਰ ਦੀ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ‘ਚ ਮਦਦ ਕਰਦਾ ਹੈ। ਗਰਮੀਆਂ ‘ਚ ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਵੀ ਨਿੰਬੂ ਪਾਣੀ ਦਾ ਸੇਵਨ ਫਾਇਦੇਮੰਦ ਹੁੰਦਾ ਹੈ। ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਕਬਜ਼, ਐਸੀਡਿਟੀ, ਪੇਟ ਫੁੱਲਣਾ ਆਦਿ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਨਿੰਬੂ ਪਾਣੀ ਦਾ ਸੇਵਨ ਕਰ ਸਕਦੇ ਹੋ। ਆਓ ਜਾਣਦੇ ਹਾਂ ਪੇਟ ਲਈ ਨਿੰਬੂ ਪਾਣੀ ਦੇ ਹੋਰ ਫਾਇਦੇ ਅਤੇ ਗਰਮੀਆਂ ‘ਚ ਹੋਣ ਵਾਲੀਆਂ ਪੇਟ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਨਿੰਬੂ ਪਾਣੀ ਦਾ ਸੇਵਨ ਕਰਨਾ ਫਾਇਦੇਮੰਦ ਕਿਵੇਂ ਹੁੰਦਾ ਹੈ?
ਪੇਟ ‘ਚ ਗੈਸ ਹੋਣ ‘ਤੇ ਤੁਸੀਂ ਨਿੰਬੂ ਪਾਣੀ ਦਾ ਸੇਵਨ ਕਰ ਸਕਦੇ ਹੋ। ਨਿੰਬੂ ਪਾਣੀ ਵਿੱਚ ਸਿਟਰਿਕ ਅਤੇ ਹਾਈਡ੍ਰੋਕਲੋਰਿਕ ਐਸਿਡ ਹੁੰਦਾ ਹੈ। ਇਸ ਨਾਲ ਗੈਸ ਦੀ ਸਮੱਸਿਆ ਦੂਰ ਹੁੰਦੀ ਹੈ। ਗਰਮੀਆਂ ਦੇ ਦਿਨਾਂ ‘ਚ ਤੁਸੀਂ ਦਿਨ ਭਰ 1 ਤੋਂ 2 ਗਲਾਸ ਨਿੰਬੂ ਪਾਣੀ ਦਾ ਸੇਵਨ ਕਰ ਸਕਦੇ ਹੋ। ਜੇਕਰ ਤੁਸੀਂ ਨਿੰਬੂ ਪਾਣੀ ਦਾ ਸੇਵਨ ਕਰਦੇ ਹੋ ਤਾਂ ਤੁਹਾਡੀ ਪਾਚਨ ਕਿਰਿਆ ਠੀਕ ਰਹੇਗੀ। ਕਬਜ਼ ਦੀ ਸਮੱਸਿਆ ਨਹੀਂ ਹੋਵੇਗੀ। ਗਰਮੀਆਂ ਦੇ ਮੌਸਮ ‘ਚ ਪੇਟ ਦਰਦ, ਐਸੀਡਿਟੀ, ਖਟਾਈ, ਢਿੱਡ ‘ਚ ਕੜਵੱਲ ਆਦਿ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਇਕ ਗਲਾਸ ਪਾਣੀ ‘ਚ ਨਿੰਬੂ ਦਾ ਰਸ ਅਤੇ ਕਾਲਾ ਨਮਕ ਮਿਲਾ ਕੇ ਪੀਓ। ਕੁਝ ਹੀ ਸਮੇਂ ‘ਚ ਤੁਸੀਂ ਪੇਟ ਨਾਲ ਜੁੜੀਆਂ ਸ਼ਿਕਾਇਤਾਂ ‘ਚ ਕਮੀ ਮਹਿਸੂਸ ਕਰੋਗੇ। ਨਿੰਬੂ ਪਾਣੀ ਪੇਟ ਲਈ ਡੀਟੌਕਸ ਡਰਿੰਕ ਦਾ ਕੰਮ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਪੇਟ ਅਤੇ ਅੰਤੜੀਆਂ ਦੀ ਸਫਾਈ ਹੁੰਦੀ ਹੈ। ਪੇਟ ਵਿੱਚ ਮੌਜੂਦ ਜ਼ਹਿਰੀਲੇ ਤੱਤ ਬਿਮਾਰੀਆਂ ਦਾ ਕਾਰਨ ਬਣਦੇ ਹਨ। ਪੇਟ ‘ਚੋਂ ਇਨ੍ਹਾਂ ਮਾੜੇ ਤੱਤਾਂ ਨੂੰ ਸਾਫ ਕਰਨ ਲਈ ਰੋਜ਼ਾਨਾ ਨਿੰਬੂ ਪਾਣੀ ਦਾ ਸੇਵਨ ਕਰਨਾ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਤਰ੍ਹਾਂ ਨਿੰਬੂ ਪਾਣੀ ਦੇ ਸੇਵਨ ਨਾਲ ਫੂਡ ਪੋਇਜ਼ਨਿੰਗ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ। ਨਿੰਬੂ ਵਿੱਚ ਮੌਜੂਦ ਵਿਟਾਮਿਨ ਅਤੇ ਪ੍ਰੋਟੀਨ ਦੀ ਮਦਦ ਨਾਲ ਇਹ ਉਲਟੀ ਅਤੇ ਮਤਲੀ ਵਰਗੇ ਲੱਛਣਾਂ ਨੂੰ ਰੋਕਣ ਵਿੱਚ ਮਦਦ ਕਰਦਾ ਹੈ। ਗਰਮੀ ਦੇ ਮੌਸਮ ‘ਚ ਸਫਰ ਕਰਦੇ ਸਮੇਂ ਕਈ ਲੋਕਾਂ ਨੂੰ ਉਲਟੀ ਦੀ ਸ਼ਿਕਾਇਤ ਹੋ ਜਾਂਦੀ ਹੈ। ਹੀਟ ਸਟ੍ਰੋਕ ਕਾਰਨ ਵੀ ਉਲਟੀ ਦੀ ਸਮੱਸਿਆ ਆ ਸਕਦੀ ਹੈ। ਅਜਿਹੇ ‘ਚ ਇਕ ਗਲਾਸ ਨਿੰਬੂ ਪਾਣੀ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ। ਉਲਟੀ ਅਤੇ ਮਤਲੀ ਨੂੰ ਰੋਕਣ ਲਈ ਤੁਸੀਂ ਇੱਕ ਗਲਾਸ ਪਾਣੀ ਵਿੱਚ ਨਿੰਬੂ ਦਾ ਰਸ ਅਤੇ ਸ਼ਹਿਦ ਮਿਲਾ ਕੇ ਪੀ ਸਕਦੇ ਹੋ। ਗਰਮੀਆਂ ਵਿੱਚ ਪਾਣੀ ਦੀ ਕਮੀ , ਦਸਤ ਆਦਿ ਲੱਗ ਜਾਂਦੇ ਹਨ। ਗਰਮੀਆਂ ਵਿੱਚ ਮਸਾਲੇਦਾਰ ਭੋਜਨ ਠੀਕ ਤਰ੍ਹਾਂ ਪਚਦਾ ਨਹੀਂ ਹੈ ਜਿਸ ਕਾਰਨ ਪੇਟ ਦਰਦ ਅਤੇ ਦਸਤ ਆਦਿ ਲੱਛਣ ਦਿਖਾਈ ਦੇਣ ਲੱਗ ਪੈਂਦੇ ਹਨ। ਇਨ੍ਹਾਂ ਲੱਛਣਾਂ ਨੂੰ ਦੂਰ ਕਰਨ ਲਈ ਗਰਮੀਆਂ ਵਿੱਚ ਨਿੰਬੂ ਪਾਣੀ ਪੀਓ। ਡਾਇਰੀਆ ਹੋਣ ‘ਤੇ ਵੀ ਨਿੰਬੂ ਪਾਣੀ ਦਾ ਸੇਵਨ ਕਰਨਾ ਫਾਇਦੇਮੰਦ ਹੁੰਦਾ ਹੈ।
ਲੈਕਚਰਾਰ ਲਲਿਤ ਗੁਪਤਾ
ਮੰਡੀ ਅਹਿਮਦਗੜ੍ਹ।
9781590500 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਵਿਤਾ
Next articleAre Hindus in Danger due to rising Muslim Population?