ਰੇਲ ਕੋਚ ਫੈਕਟਰੀ ਕਪੂਰਥਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ

ਕਪੂਰਥਲਾ ,(ਸਮਾਜ ਵੀਕਲੀ) (ਕੌੜਾ)- ਰੇਲ ਕੋਚ ਫੈਕਟਰੀ, ਕਪੂਰਥਲਾ ਵੱਲੋਂ ਰੇਲ ਕੋਚ ਫੈਕਟਰੀ ਕੈਂਪਸ   ਵਿੱਚ  ਅੱਜ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਵਾਤਾਵਰਨ ਦੀ ਸੰਭਾਲ ਨੂੰ ਸਮਰਪਿਤ ਕਈ ਪ੍ਰੋਗਰਾਮ ਕਰਵਾਏ ਗਏ। ਇਸ ਵਰ੍ਹੇ  ਵਿਸ਼ਵ ਵਾਤਾਵਰਨ ਦਿਵਸ ਦਾ ਥੀਮ ‘ਸਾਡੀ ਜ਼ਮੀਨ’ ਦੇ ਨਾਅਰੇ ਹੇਠ ਜ਼ਮੀਨ ਦੀ ਬਹਾਲੀ, ਮਾਰੂਥਲੀਕਰਨ ਅਤੇ ਸੋਕੇ ‘ਤੇ ਕੇਂਦਰਿਤ ਹੈ।
ਇਸ ਸਬੰਧੀ ਰੇਲ ਕੋਚ ਫੈਕਟਰੀ ਦੇ ਕੈਂਪਸ ਵਿੱਚ ਰੁੱਖ ਲਗਾਏ ਗਏ। ਇਸ ਮੌਕੇ ਰੇਲ ਕੋਚ ਫੈਕਟਰੀ ਦੇ ਜਨਰਲ ਮੈਨੇਜਰ ਸ਼੍ਰੀ ਮੰਜੁਲ माथुर ਨੇ ਰੁੱਖ ਲਗਾ ਕੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਮੁਹਿੰਮ ਦੌਰਾਨ  ਆਰ.ਸੀ.ਐਫ ਦੇ ਪ੍ਰਮੁੱਖ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਜਾਮੁਨ, ਚਿਕਰਾਸੀਆ, ਬਹੇੜਾ ਆਦਿ ਫਲਦਾਰ ਅਤੇ ਛਾਂਦਾਰ ਰੁੱਖਾਂ ਦੇ ਬੂਟੇ ਲਗਾਏ। ਪ੍ਰੋਗਰਾਮ ਵਿੱਚ ਸਿਵਲ, ਕੁਆਲਿਟੀ ਅਤੇ ਹੋਰ ਵਿਭਾਗਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਰੁੱਖ ਲਗਾਉਣ ਵਿੱਚ ਯੋਗਦਾਨ ਪਾਇਆ।
ਰੇਲ ਕੋਚ ਫੈਕਟਰੀ ਕੈਂਪਸ ਵਿੱਚ ਰਹਿਣ ਵਾਲੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਰੇਲ ਕੋਚ ਫੈਕਟਰੀ ਦੇ ਕੁਆਲਿਟੀ ਵਿਭਾਗ ਦੀ ਅਗਵਾਈ ਵਿੱਚ ਇੱਕ ਰੈਲੀ ਕੱਢੀ ਗਈ ਜਿਸ ਵਿੱਚ ਸਕਾਆਊਟ ਅਤੇ ਗਾਈਡਾਂ ਨੇ ਭਾਗ ਲਿਆ। ਰੈਲੀ ਨੇ ਪੂਰੇ ਕੈਂਪਸ ਵਿੱਚ ਘੁੰਮ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਪੈਂਫਲੇਟ ਆਦਿ ਵੀ ਵੰਡੇ ਗਏ। ਇੱਕ ਹੋਰ ਗਤੀਵਿਧੀ ਦੇ ਹਿੱਸੇ ਵਜੋਂ, ਸ਼ਾਪਿੰਗ ਸੈਂਟਰ ਵਿੱਚ ਵਾਤਾਵਰਣ ਸੁਰੱਖਿਆ ‘ਤੇ ਅਧਾਰਤ ਇੱਕ ਨੁੱਕੜ ਨਾਟਕ ਖੇਡਿਆ ਗਿਆ। ਇਹ ਨਾਟਕ ਆਰ ਸੀ ਐਫ ਕਲਚਰਲ ਸੁਸਾਇਟੀ ਵੱਲੋਂ ਪੇਸ਼ ਕੀਤਾ ਗਿਆ। ਨਾਟਕ ਦੇਖਣ ਲਈ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪਿੰਡ ਬਖੋਪੀਰ ਵਿਖੇ ਬੂਟੇ ਲਗਾਕੇ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ।
Next articleਮੁਲਾਜ਼ਮਾਂ ਦਾ ਲੋਕ ਸਭਾ ਚੋਣਾਂ “ਆਪ” ਖਿਲਾਫ ਫੁਟਿਆ ਗੁੱਸਾ ਸਵਾ ਦੋ ਲੱਖ ਸੇਵਾ ਮੁਕਤ ਪੈਨਸ਼ਨਰਾਂ ਸਰਕਾਰ ਖ਼ਿਲਾਫ਼ ਵੋਟਾਂ ਪਾ ਕੇ ਵਿਖਾਇਆ ਸ਼ੀਸ਼ਾ – ਜੀ.ਟੀ.ਯੂ