ਪ੍ਰੇਮੀ ਜੋੜੇ ਨੇ ਸਕੂਲ ‘ਚ ਕੀਤੀ ਖੁਦਕੁਸ਼ੀ

ਬਾਲੋਦਾਬਾਜ਼ਾਰ ਜ਼ਿਲ੍ਹੇ ਵਿੱਚ ਇੱਕ ਲੜਕੇ ਅਤੇ ਇੱਕ ਲੜਕੀ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ ਹਨ। ਥਾਣਾ ਕੋਤਵਾਲੀ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਇਹ ਮਾਮਲਾ ਕਤਲ ਦਾ ਹੈ ਜਾਂ ਖੁਦਕੁਸ਼ੀ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਪਹਿਲੀ ਨਜ਼ਰੇ ਮਾਮਲਾ ਪ੍ਰੇਮ ਸਬੰਧ ਦੱਸਿਆ ਜਾ ਰਿਹਾ ਹੈ। ਗਿਆਨਦੀਪ ਹਾਇਰ ਸੈਕੰਡਰੀ ਸਕੂਲ ਦੇ ਕਮਰੇ ‘ਚ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਲਟਕਦੀਆਂ ਮਿਲੀਆਂ। ਲੜਕੀ ਦੀ ਲਾਸ਼ ਕੁਰਸੀ ‘ਤੇ ਬੈਠੀ ਮਿਲੀ ਜਿਸ ਦੇ ਗਲੇ ‘ਚ ਰੁਮਾਲ ਬੰਨ੍ਹਿਆ ਹੋਇਆ ਸੀ ਅਤੇ ਲੜਕਾ ਵੀ ਲਟਕ ਰਿਹਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੁਲਦੀਪ ਚੁੰਬਰ ਦੇ ਲਿਖੇ ਗੀਤ “ਪੰਜਾਬ” ਨੂੰ ਲੋਕ ਗਾਇਕ ਤਾਜ ਨਗੀਨਾ ਨੇ ਕੀਤਾ ਰਿਲੀਜ਼
Next articleਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ